Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਟੋਲ ਬਚਾਉਣ ਲਈ ਬੱਸ ਡਰਾਈਵਰ ਨੇ ਕੁਚਲਿਆ ਟੋਲ ਕਰਮਚਾਰੀ

ਗੁਰੂਗ੍ਰਾਮ ਟੋਲ ਪਲਾਜ਼ਾ ਤੋਂ ਇਕ ਹੈਰਾਨੀਜਨਕ ਘਟਨਾ ਸਾਹਮਣੇ ਆਈ ਹੈ। ਜਿੱਥੇ ਟੋਲ ਬਚਾਉਣ ਲਈ ਹਰਿਆਣਾ ਰੋਡਵੇਜ਼ ਦੀ ਬੱਸ ਦੇ ਡਰਾਈਵਰ ਨੇ ਟੋਲ ਕਰਮਚਾਰੀ ਨੂੰ ਕੁਚਲ ਦਿੱਤਾ। ਜਿਸ ਕਾਰਨ ਟੋਲ ਕਰਮਚਾਰੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਸਾਰਾ ਮਾਮਲਾ ਗੁੜਗਾਓਂ ਸੋਹਾਣਾ ਰੋਡ ‘ਤੇ ਸਥਿਤ ਗਮਦੋਜ ਟੋਲ ਦਾ ਦੱਸਿਆ ਜਾ ਰਿਹਾ ਹੈ। ਘਟਨਾ ਸੀਸੀਟੀਵੀ ਵਿੱਚ ਵੀ ਕੈਦ ਹੋ ਗਈ ਹੈ। ਫਿਲਹਾਲ ਜ਼ਖਮੀ […]
By : Published: 02 Feb 2025 15:38:PM

ਗੁਰੂਗ੍ਰਾਮ ਟੋਲ ਪਲਾਜ਼ਾ ਤੋਂ ਇਕ ਹੈਰਾਨੀਜਨਕ ਘਟਨਾ ਸਾਹਮਣੇ ਆਈ ਹੈ। ਜਿੱਥੇ ਟੋਲ ਬਚਾਉਣ ਲਈ ਹਰਿਆਣਾ ਰੋਡਵੇਜ਼ ਦੀ ਬੱਸ ਦੇ ਡਰਾਈਵਰ ਨੇ ਟੋਲ ਕਰਮਚਾਰੀ ਨੂੰ ਕੁਚਲ ਦਿੱਤਾ। ਜਿਸ ਕਾਰਨ ਟੋਲ ਕਰਮਚਾਰੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।

ਇਸ਼ਤਿਹਾਰ

ਸਾਰਾ ਮਾਮਲਾ ਗੁੜਗਾਓਂ ਸੋਹਾਣਾ ਰੋਡ ‘ਤੇ ਸਥਿਤ ਗਮਦੋਜ ਟੋਲ ਦਾ ਦੱਸਿਆ ਜਾ ਰਿਹਾ ਹੈ। ਘਟਨਾ ਸੀਸੀਟੀਵੀ ਵਿੱਚ ਵੀ ਕੈਦ ਹੋ ਗਈ ਹੈ।

ਫਿਲਹਾਲ ਜ਼ਖਮੀ ਟੋਲ ਕਰਮਚਾਰੀ ਨੂੰ ਤੁਰੰਤ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਸੀਸੀਟੀਵੀ ‘ਚ ਦੇਖਿਆ ਜਾ ਸਕਦਾ ਹੈ ਕਿ ਟੋਲ ਪਲਾਜ਼ਾ ‘ਤੇ ਇਕ ਕਾਰ ਖੜ੍ਹੀ ਹੈ। ਟੋਲ ਪਲਾਜ਼ਾ ਦੇ ਮੁਲਾਜ਼ਮ ਦੀ ਕਾਰ ਸਵਾਰਾਂ ਨਾਲ ਬਹਿਸ ਹੋ ਰਹੀ ਹੈ। ਹਾਲਾਂਕਿ ਕੁਝ ਸਮੇਂ ਵਿੱਚ ਹੀ ਕਾਰ ਸਵਾਰ ਟੋਲ ਪਲਾਜ਼ਾ ਤੋਂ ਚਲੇ ਜਾਂਦੇ ਹਨ।

ਇਸ ਦੇ ਨਾਲ ਹੀ ਕਾਰ ਦੇ ਪਿੱਛੇ ਖੜ੍ਹਾ ਬੱਸ ਡਰਾਈਵਰ ਕਾਰ ਦੇ ਨਿਕਲਦੇ ਹੀ ਉਥੋਂ ਭੱਜਣਾ ਲਗੱਦਾ ਹੈ। ਮੌਕੇ ‘ਤੇ ਖੜ੍ਹੇ ਟੋਲ ਕਰਮਚਾਰੀ ਨੂੰ ਟੱਕਰ ਮਾਰ ਕੇ ਭੱਜ ਜਾਂਦਾ ਹੈ। ਗੁਰੂਗ੍ਰਾਮ ਪੁਲਸ ਨੇ ਸੀਸੀਟੀਵੀ ਦੇ ਆਧਾਰ ‘ਤੇ ਹਰਿਆਣਾ ਰੋਡਵੇਜ਼ ਦੇ ਡਰਾਈਵਰ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਡਰਾਈਵਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਾਂ ਨਹੀਂ, ਇਸ ਬਾਰੇ ਅਜੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਤੁਹਾਨੂੰ ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕਿਸੇ ਵਾਹਨ ਨੇ ਕੁਚਲਿਆ ਹੋਵੇ। ਇਸ ਤਰ੍ਹਾਂ ਦੀਆਂ ਖ਼ਬਰਾਂ  ਪਹਿਲਾਂ ਵੀ ਆ ਚੁੱਕੀਆਂ ਹਨ। ਇਸ ਦੇ ਬਾਵਜੂਦ ਸਰਕਾਰ ਟੋਲ ਪਲਾਜ਼ਾ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਲੈ ਕੇ ਕੋਈ ਵੱਡਾ ਕਦਮ ਨਹੀਂ ਚੁੱਕ ਰਹੀ।

Read Latest News and Breaking News at Daily Post TV, Browse for more News

Ad
Ad

Punjab District News