Journalism Of Hope
BREAKING NEWS
ਪੰਜਾਬ ਚੋਣਾਂ 2027: ‘ਆਪ’ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ.....ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਟਲੀ.......ਪਰਵਿੰਦਰ ਝੋਟਾ ਦਾ 18 ਦਿਨ ਬਾਅਦ ਵੀ ਨਹੀਂ ਹੋਇਆ ਸਸਕਾਰ, 5 ਨਵੰਬਰ ਨੂੰ CM ਦੀ ਕੋਠੀ ਘੇਰਨ ਦਾ ਐਲਾਨ........ਪੰਜਾਬ ਵਿਧਾਨ ਸਭਾ ਹੋਵੇਗੀ ਹਾਈਟੈਕ, ਹੁਣ ਹੱਥ ਖੜ੍ਹੇ ਕਰਕੇ ਨਹੀਂ ਹੋਵੇਗੀ ਵੋਟਿੰਗ.........ਸਾਰਾ ਅਲੀ ਖ਼ਾਨ ਦੇ ਕੇਦਾਰਨਾਥ ਮੰਦਰ ਵਿੱਚ ਪੂਜਾ ਕਰਨ ’ਤੇ ਵਿਵਾਦ, ਮੌਲਾਨਾ ਨੇ ਜਾਰੀ ਕੀਤਾ ਫਤਵਾ.......ਤੀਜੀ ਜਮਾਤ ਦੇ ਵਿਦਿਆਰਥੀ ਨੇ KG ਦੀ ਕਲਾਸ ਦੀ ਬੱਚੀ ’ਤੇ ਕੀਤਾ ਹਮਲਾ, ਹਾਲਤ ਗੰਭੀਰ.......ਪੰਜਾਬ ’ਚ 35 ਨਿਆਂਇਕ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼, ਬਣਨਗੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ..........ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ’ਚ 70 ਹਜ਼ਾਰ ਤੋਂ ਵੱਧ ਲੋਕ ਪਹੁੰਚੇ, ਕਰਨ ਔਜਲਾ ਦੀ ਸਰਪ੍ਰਾਈਜ਼ ਐਂਟਰੀ ਨੇ ਬੰਨ੍ਹਿਆ ਰੰਗ

ਟ੍ਰਾਈਸਿਟੀ ਵਿੱਚ ਅੱਜ ਕੈਬ ਤੇ ਆਟੋ ਡਰਾਈਵਰਾਂ ਦੀ ਹੜਤਾਲ

ਚੰਡੀਗੜ੍ਹ: ਟ੍ਰਾਈਸਿਟੀ ਵਿੱਚ ਅੱਜ 3 ਨਵੰਬਰ ਨੂੰ ਕੈਬ ਅਤੇ ਆਟੋ ਡਰਾਈਵਰਾਂ ਵੱਲੋਂ ਹੜਤਾਲ ਕਰਕੇ ਓਲਾ ਅਤੇ ਉਬਰ ਵਰਗੀਆਂ ਐਗਰੀਗੇਟਰ ਕੰਪਨੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਵਿੱਚ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਦੇ ਕਮਰਸ਼ੀਅਲ ਡਰਾਈਵਰ ਸ਼ਾਮਲ ਹੋਣਗੇ। ਡਰਾਈਵਰ ਯੂਨੀਅਨਾਂ ਨੇ ਸੈਕਟਰ-18 ਸਥਿਤ ਸਟੇਟ ਟਰਾਂਸਪੋਰਟ ਅਥਾਰਟੀ (STA) ਦੇ ਦਫ਼ਤਰ ਅੱਗੇ ਸ਼ਾਂਤਮਈ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਟ੍ਰਾਈਸਿਟੀ ਵਿੱਚ ਅੱਜ ਕੈਬ ਤੇ ਆਟੋ ਡਰਾਈਵਰਾਂ ਦੀ ਹੜਤਾਲ

ਚੰਡੀਗੜ੍ਹ: ਟ੍ਰਾਈਸਿਟੀ ਵਿੱਚ ਅੱਜ 3 ਨਵੰਬਰ ਨੂੰ ਕੈਬ ਅਤੇ ਆਟੋ ਡਰਾਈਵਰਾਂ ਵੱਲੋਂ ਹੜਤਾਲ ਕਰਕੇ ਓਲਾ ਅਤੇ ਉਬਰ ਵਰਗੀਆਂ ਐਗਰੀਗੇਟਰ ਕੰਪਨੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਵਿੱਚ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਦੇ ਕਮਰਸ਼ੀਅਲ ਡਰਾਈਵਰ ਸ਼ਾਮਲ ਹੋਣਗੇ।

ਡਰਾਈਵਰ ਯੂਨੀਅਨਾਂ ਨੇ ਸੈਕਟਰ-18 ਸਥਿਤ ਸਟੇਟ ਟਰਾਂਸਪੋਰਟ ਅਥਾਰਟੀ (STA) ਦੇ ਦਫ਼ਤਰ ਅੱਗੇ ਸ਼ਾਂਤਮਈ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਨਿੱਜੀ ਵ੍ਹਾਈਟ ਪਲੇਟ ਵਾਲੀਆਂ ਗੱਡੀਆਂ ਅਤੇ ਬਾਈਕ ਟੈਕਸੀਆਂ ਰਾਹੀਂ ਸਵਾਰੀਆਂ ਦੀ ਢੋਆ-ਢੁਆਈ ’ਤੇ ਰੋਕ ਲਗਾਈ ਜਾਵੇ।

ਡਰਾਈਵਰਾਂ ਦਾ ਦੋਸ਼ ਹੈ ਕਿ ਓਲਾ-ਉਬਰ ਵਰਗੀਆਂ ਕੰਪਨੀਆਂ ਰਾਹੀਂ ਨਿੱਜੀ ਵਾਹਨਾਂ ਨੂੰ ਕਮਰਸ਼ੀਅਲ ਨਿਯਮਾਂ ਦੀ ਪਾਲਣਾ ਕੀਤੇ ਬਿਨਾਂ ਸਵਾਰੀਆਂ ਲਿਜਾਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਇਸ ਕਾਰਨ ਕਮਰਸ਼ੀਅਲ ਪਰਮਿਟ ਲੈ ਕੇ ਕੰਮ ਕਰਨ ਵਾਲੇ ਕੈਬ ਅਤੇ ਆਟੋ ਚਾਲਕਾਂ ਦੇ ਰੁਜ਼ਗਾਰ ’ਤੇ ਅਸਰ ਪੈ ਰਿਹਾ ਹੈ ਅਤੇ ਉਨ੍ਹਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ।

ਯੂਨੀਅਨਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਿੱਜੀ ਵਾਹਨਾਂ ਰਾਹੀਂ ਟੈਕਸੀ ਸੇਵਾਵਾਂ ਦੇਣ ’ਤੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ, ਤਾਂ ਜੋ ਕਮਰਸ਼ੀਅਲ ਡਰਾਈਵਰਾਂ ਦੇ ਹਿੱਤਾਂ ਦੀ ਰੱਖਿਆ ਹੋ ਸਕੇ।

Read Latest News and Breaking News at Daily Post TV, Browse for more News

Ad
Ad

Punjab District News