Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਲਈ ‘AAP’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਸਥਾਪਤ ਕਰਨ ਦੇ ਫ਼ੈਸਲੇ ਅਤੇ ਕਰਮਚਾਰੀਆਂ ਦੇ ਮਾਮਲੇ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ […]
Nishant Malyan
By : Updated On: 15 Jan 2026 19:54:PM
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਲਈ ‘AAP’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ
Barinder Kumar Goyal

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਸਥਾਪਤ ਕਰਨ ਦੇ ਫ਼ੈਸਲੇ ਅਤੇ ਕਰਮਚਾਰੀਆਂ ਦੇ ਮਾਮਲੇ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

ਇਸ਼ਤਿਹਾਰ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਹਾਲ ਹੀ ਵਿੱਚ ਇਨ੍ਹਾਂ ਲੋਕ-ਪੱਖੀ ਅਤੇ ਕਰਮਚਾਰੀ-ਪੱਖੀ ਫ਼ੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਮੀਟਿੰਗ ਦੌਰਾਨ ਬਰਿੰਦਰ ਕੁਮਾਰ ਗੋਇਲ ਨੇ ਕਿਹਾ, “ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਸਥਾਪਤ ਕਰਨ ਦਾ ਫ਼ੈਸਲਾ ਇੱਕ ਲੋਕ-ਪੱਖੀ ਕਦਮ ਹੈ, ਜੋ ਆਮ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਯਕੀਨੀ ਬਣਾਉਣ ਦੇ ਨਾਲ-ਨਾਲ ਉੱਨਤ ਡਾਕਟਰੀ ਇਲਾਜ ਲਈ ਦੂਰ-ਦੁਰਾਡੇ ਦੇ ਸ਼ਹਿਰਾਂ ‘ਤੇ ਉਨ੍ਹਾਂ ਦੀ ਨਿਰਭਰਤਾ ਨੂੰ ਘਟਾਏਗਾ।”

ਕੈਬਨਿਟ ਮੰਤਰੀ ਨੇ ਕਿਹਾ ਕਿ 440 ਬੈੱਡਾਂ ਅਤੇ 100 ਐਮ.ਬੀ.ਬੀ.ਐਸ. ਸੀਟਾਂ ਦੀ ਸਮਰੱਥਾ ਵਾਲਾ ਪ੍ਰਸਤਾਵਿਤ ਮੈਡੀਕਲ ਕਾਲਜ ਮਾਲਵਾ ਖੇਤਰ ਵਿੱਚ ਜਨਤਕ ਸਿਹਤ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਡਾਕਟਰੀ ਸਿੱਖਿਆ ਪ੍ਰਾਪਤ ਕਰਨ ਦੇ ਚਾਹਵਾਨ ਨੌਜਵਾਨਾਂ ਲਈ ਬਿਹਤਰ ਮੌਕੇ ਪੈਦਾ ਕਰੇਗਾ।

ਕਰਮਚਾਰੀਆਂ ਦੀ ਭਲਾਈ ਸਬੰਧੀ ਲਏ ਗਏ ਫ਼ੈਸਲੇ ‘ਤੇ ਚਾਨਣਾ ਪਾਉਂਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ, “ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਦੇ ਸਟਾਫ ਨੂੰ ਸਰਕਾਰੀ ਵਿਭਾਗਾਂ ਵਿੱਚ ਐਡਜਸਟ ਕਰਨ ਸਬੰਧੀ ਕੈਬਨਿਟ ਦੀ ਪ੍ਰਵਾਨਗੀ ਇੱਕ ਸਪੱਸ਼ਟ ਸੰਦੇਸ਼ ਹੈ ਕਿ ਸੂਬਾ ਸਰਕਾਰ ਆਪਣੇ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਸਰਕਾਰ ਨੇ ਸਮੇਂ ਸਿਰ ਦਖ਼ਲ ਦੇ ਕੇ ਉਨ੍ਹਾਂ ਦੀ ਨੌਕਰੀ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਹੈ।”

ਉਨ੍ਹਾਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਨਤਕ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਅਤੇ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਦੀ ਸਥਾਪਨਾ ਨਾਲ ਖੇਤਰ ਦੇ ਲੱਖਾਂ ਲੋਕਾਂ ਨੂੰ ਲਾਭ ਹੋਵੇਗਾ ਅਤੇ ਕਰਮਚਾਰੀਆਂ ਦੇ ਮਸਲੇ ਦਾ ਹੱਲ ਕਰਨਾ ਇਹ ਦਰਸਾਉਂਦਾ ਹੈ ਕਿ ਸਰਕਾਰ ਵੱਲੋਂ ਬਿਨਾਂ ਦੇਰੀ ਦੇ ਨਿਆਂ ਅਤੇ ਰਾਹਤ ਪ੍ਰਦਾਨ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News