Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਸਭਾਵਾਂ ਵਿੱਚ ਕੀਤੀ ਸ਼ਿਰਕਤ

ਸ੍ਰੀ ਮੁਕਤਸਰ ਸਾਹਿਬ– ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਲਈ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤੀ ਯਾਤਰਾ’ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ 13 ਪਿੰਡਾਂ ਅਤੇ 4 ਵਾਰਡਾਂ ਦੇ ਲੋਕਾਂ ਨੇ ਨਸ਼ੇ ਵਿਰੁੱਧ ਲੜਾਈ ਵਿਚ ਮੂਹਰੇ ਹੋ ਕੇ ਲੜਨ ਦਾ ਅਹਿਦ ਲਿਆ। ਅੱਜ ਹਲਕਾ ਲੰਬੀ ਦੇ ਪਿੰਡ ਬੀਦੋਵਾਲੀ, ਮਾਨਾਂ ਅਤੇ ਬਾਦਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਸਭਾਵਾਂ ਵਿੱਚ ਕੀਤੀ ਸ਼ਿਰਕਤ

ਸ੍ਰੀ ਮੁਕਤਸਰ ਸਾਹਿਬ– ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਲਈ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤੀ ਯਾਤਰਾ’ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ 13 ਪਿੰਡਾਂ ਅਤੇ 4 ਵਾਰਡਾਂ ਦੇ ਲੋਕਾਂ ਨੇ ਨਸ਼ੇ ਵਿਰੁੱਧ ਲੜਾਈ ਵਿਚ ਮੂਹਰੇ ਹੋ ਕੇ ਲੜਨ ਦਾ ਅਹਿਦ ਲਿਆ।

ਅੱਜ ਹਲਕਾ ਲੰਬੀ ਦੇ ਪਿੰਡ ਬੀਦੋਵਾਲੀ, ਮਾਨਾਂ ਅਤੇ ਬਾਦਲ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਸਭਾਵਾਂ ਕਰਵਾਈਆਂ ਗਈਆਂ। ਇਨ੍ਹਾਂ ਸਭਾਵਾਂ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਪੰਜਾਬ ਸਰਕਾਰ ਵਲੋਂ ਨਸ਼ੇ ਵਿਰੁੱਧ ਛੇੜੀ ਜੰਗ ਵਿਚ ਭਾਗੀਦਾਰ ਬਣਨ ਦੀ ਸਹੁੰ ਚੁੱਕੀ ਗਈ।

ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਇਸ ਯਾਤਰਾ ਦਾ ਮਕਸਦ ਨਸ਼ੇ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣਾ ਹੈ ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸਨੂੰ ਨਿਰਣਾਇਕ ਅੰਜਾਮ ਤੱਕ ਪਹੁੰਚਾਇਆ ਜਾ ਸਕਦਾ ਹੈ। ਇਹ ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ, ਸਗੋਂ ਨਸ਼ੇ ਦੇ ਖਾਤਮੇ ਦਾ ਸਮਾਜਿਕ ਸੰਕਲਪ ਹੈ। ਉਨ੍ਹਾਂ ਕਿਹਾ ਕਿ ਸਮਾਜ ਦਾ ਹਰ ਵਰਗ, ਪੰਚਾਇਤ, ਮਾਤਾ-ਪਿਤਾ ਇਸ ਅੰਦੋਲਨ ਨਾਲ ਜੁੜਨ ਤਾਂ ਜੋ ਨਸ਼ੇ ਦੇ ਦੈਂਤ ਨੂੰ ਹਰਾਇਆ ਜਾ ਸਕੇ।

ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੰਗੇਵਾਲਾ, ਮਾਨ ਸਿੰਘ ਵਾਲਾ ਅਤੇ ਕਾਨਿਆਂਵਾਲੀ ਵਿਖੇ ਹਲਕਾ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਦੀ ਅਗਵਾਈ ਹੇਠ ਹੋਈਆਂ ਸਭਾਵਾਂ ਵਿਚ ਵੱਡੀ ਗਿਣਤੀ ਵਿਚ ਲੋਕਾਂ ਸ਼ਿਰਕਤ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਸਬੰਧੀ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਵਿੱਚ ਸਾਥ ਦੇਣ, ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਇਸ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਸੇ ਤਰ੍ਹਾਂ ਮਲੋਟ ਹਲਕੇ ਦੇ ਪਿੰਡ ਮੌੜ, ਬੱਲਮਗੜ੍ਹ, ਭਾਗਸਰ, ਗੰਧੜ ਤੋਂ ਇਲਾਵਾ ਮਲੋਟ ਦੇ ਵਾਰਡ ਨੰਬਰ 24, 25, 26 ਅਤੇ 27 ਵਿਖੇ ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਜਸ਼ਨ ਬਰਾੜ ਨੇ ਲੋਕਾਂ ਨੂੰ ਨਸ਼ੇ ਵਿਰੁੱਧ ਲੜਾਈ ਦਾ ਹਲਫ ਦਿਵਾਇਆ ਅਤੇ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ ਲੋਕਾਂ ਦੇ ਸਹਿਯੋਗ ਨਾਲ ਲੋਕ ਲਹਿਰ ਬਣ ਰਹੀ ਹੈ, ਜਿਸ ਤਹਿਤ ਨਸ਼ੇ ਦੇ ਖਾਤਮੇ ਲਈ ਲੋਕ ਖੁਦ ਅੱਗੇ ਆ ਰਹੇ ਹਨ। ਉਨ੍ਹਾਂ ਲੋਕਾਂ ਨੂੰ ਨਸ਼ੇ ਵਿਰੁੱਧ ਜੰਗ ਵਿਚ ਅਹਿਮ ਭੂਮਿਕਾ ਨਿਭਾਉਣ ਦੀ ਸਹੁੰ ਵੀ ਚੁਕਾਈ।

ਹਲਕਾ ਗਿੱਦੜਬਾਹਾ ਦੇ ਪਿੰਡ ਖੁੰਨਣ ਖੁਰਦ, ਗਿਲਜੇਵਾਲਾ ਅਤੇ ਚੱਕ ਗਿਲਜੇਵਾਲਾ ਵਿਖੇ ਹਲਕਾ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ਵਿੱਚ ਸਭਾਵਾਂ ਕੀਤੀਆਂ।

Read Latest News and Breaking News at Daily Post TV, Browse for more News

Ad
Ad

Punjab District News