ਡੇਅਰੀ ਵਿਕਾਸ ਵਿਭਾਗ ਦੀਆਂ 4 ਮੋਬਾਈਲ ਵੈਨਾਂ ਨੂੰ ਕੈਬਿਨੇਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਹਰੀ ਝੰਡੀ
Latest News: ਡੇਅਰੀ ਵਿਕਾਸ ਵਿਭਾਗ ਦੀਆਂ ਚਾਰ ਨਵੀਆਂ ਮੋਬਾਈਲ ਵੈਨਾਂ ਨੂੰ ਅੱਜ ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਸਥਿਤ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਿਖੇ ਪੰਜਾਬ ਦੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਮੰਤਰੀ ਨੇ ਕਿਹਾ ਕਿ ਕੁੱਲ ਅੱਠ ਮੋਬਾਈਲ ਵੈਨਾਂ ਚਲਾਉਣ ਦੀ ਯੋਜਨਾ ਹੈ, ਜਿਨ੍ਹਾਂ ਵਿੱਚੋਂ ਪਹਿਲੇ ਪੜਾਅ ਤਹਿਤ ਚਾਰ ਵੈਨਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਹ ਵੈਨਾਂ ਦੁੱਧ ਅਤੇ ਪਸ਼ੂਆਂ ਦੇ ਚਾਰੇ ਦੀ ਗੁਣਵੱਤਾ ਦੀ ਜਾਂਚ ਲਈ ਵੱਖ-ਵੱਖ ਖੇਤਰਾਂ ਵਿੱਚ ਸੈਂਪਲਿੰਗ ਕਰਨਗੀਆਂ, ਜਿਸ ਨਾਲ ਮਿਲਾਵਟਖੋਰੀ ਵਿਰੁੱਧ ਮੁਹਿੰਮ ਨੂੰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਵਿੱਚ ਜਾਗਰੂਕਤਾ ਵਧੇਗੀ।
ਕਾਨੂੰਨ ਵਿਵਸਥਾ ਸਬੰਧੀ ਇੱਕ ਸਵਾਲ ਦੇ ਜਵਾਬ ਵਿੱਚ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੋਸ਼ੀਆਂ ਨੂੰ ਫੜਨ ਲਈ ਤੇਜ਼ੀ ਨਾਲ ਕਾਰਵਾਈ ਕਰ ਰਹੀ ਹੈ ਅਤੇ ਕਾਨੂੰਨੀ ਪ੍ਰਬੰਧ ਮਜ਼ਬੂਤ ਕੀਤੇ ਜਾ ਰਹੇ ਹਨ।