Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Punjab wheat procurement 2026; ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ ਅਤੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ, ਹਲਕਾ ਇੰਚਾਰਜ ਦੀਨਾਨਗਰ ਸਮਸ਼ੇਰ ਸਿੰਘ, ਅਨੁਪ੍ਰੀਤ ਕੌਰ ਐੱਸ ਡੀ ਐੱਮ ਗੁਰਦਾਸਪੁਰ, ਭਾਰਤ ਭੂਸ਼ਣ ਸ਼ਰਮਾ ਚੇਅਰਮੈਨ ਮਾਰਕਿਟ ਕਮੇਟੀ ਗੁਰਦਾਸਪੁਰ ਅਤੇ […]
ਲੇਖਕ : ਪ੍ਰਕਾਸ਼ਿਤ: 
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
Lal-Chand

Punjab wheat procurement 2026; ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ ਅਤੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ, ਹਲਕਾ ਇੰਚਾਰਜ ਦੀਨਾਨਗਰ ਸਮਸ਼ੇਰ ਸਿੰਘ, ਅਨੁਪ੍ਰੀਤ ਕੌਰ ਐੱਸ ਡੀ ਐੱਮ ਗੁਰਦਾਸਪੁਰ, ਭਾਰਤ ਭੂਸ਼ਣ ਸ਼ਰਮਾ ਚੇਅਰਮੈਨ ਮਾਰਕਿਟ ਕਮੇਟੀ ਗੁਰਦਾਸਪੁਰ ਅਤੇ ਰਜਨੀਸ਼ ਕੌਰ ਡਿਪਟੀ ਡਾਇਰੈਕਟਰ ਖੁਰਾਕ ਅਤੇ ਸਪਲਾਈ ਵਿਭਾਗ ਵੀ ਮੌਜੂਦ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਣਕ ਦਾ ਇਕ-ਇਕ ਦਾਣਾ ਖਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਹੁਣ ਤੱਕ 61 ਰੱਖ ਮੀਟਰਕ ਟਨ ਫਸਲ ਮੰਡੀਆਂ ਵਿੱਚ ਪਹੁੰਚੀ ਹੈ, ਜਿਸ ਵਿੱਚੋਂ 57 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਅਤੇ 7109 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਰਿਕਾਰਡ 12 ਲੱਖ ਮੀਟਰਕ ਟਨ ਫਸਲ ਮੰਡੀਆਂ ਵਿੱਚ ਪਹੁੰਚੀ ਸੀ।

ਉਨ੍ਹਾਂ ਕਿਹਾ ਕਿ ਕਣਕ ਦੀ ਆਮਦ ਵਿੱਚ ਤੇਜ਼ੀ ਆਈ ਹੈ ਅਤੇ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਰੋਜ਼ਾਨਾ ਵੱਡੀ ਤਦਾਦ ਵਿੱਚ ਫਸਲ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਹ ਰੋਜ਼ਾਨਾ ਵੱਖ ਵੱਖ ਜ਼ਿਲ੍ਹਿਆਂ ਦੀਆਂ ਦਾਣਾ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ

ਕਟਾਰੂਚੱਕ ਨੇ ਅੱਗੇ ਕਿਹਾ ਕਿ ਇਸ ਸੀਜ਼ਨ ਵਿੱਚ ਸੂਬੇ ਦਾ 122 ਲੱਖ ਮੀਟ੍ਰਿਕ ਟਨ ਕਣਕ ਖਰੀਦ ਕਰਨ ਦਾ ਟੀਚਾ ਹੈ। ਉਨ੍ਹਾਂ ਨੇ ਮੰਡੀ ਵਿੱਚ ਮੌਜੂਦ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਵੀ ਗੱਲਬਾਤ ਕੀਤੀ।

ਗੁਰਦਾਸਪੁਰ ਦਾਣਾ ਮੰਡੀ ਵਿੱਚ ਫਸਲ ਲੈ ਕੇ ਪੁੱਜੇ ਪਿੰਡ ਬਾਹੀਆ ਤੋਂ ਕਿਸਾਨ ਹਰਜਿੰਦਰ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਅੱਜ ਸਵੇਰੇ ਕਣਕ ਲੈ ਕੇ ਆਏ ਸਨ ਅਤੇ ਆਉਂਦੇ ਹੀ ਅੱਜ ਹੀ ਉਨ੍ਹਾਂ ਦੀ ਢੇਰੀ ਖਰੀਦ ਕੀਤੀ ਗਈ ਅਤੇ 24 ਘੰਟੇ ਅੰਦਰ ਕਿਸਾਨਾਂ ਨੂੰ ਪੇਮੈਂਟ ਕਰਨ ਦਾ ਵਾਅਦਾ ਪੰਜਾਬ ਸਰਕਾਰ ਵੱਲੋਂ ਨਿਭਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਕੈਬਨਿਟ ਮੰਤਰੀ ਕਟਾਰੂਚੱਕ ਨੇ ਮੰਡੀਆਂ ਵਿੱਚ ਬਾਰਦਾਨੇ ਦੀ ਉਪਲੱਬਧਤਾ, ਲਿਫਟਿੰਗ, ਸਾਫ਼-ਸਫਾਈ ਅਤੇ ਕਿਸਾਨਾਂ ਲਈ ਪੀਣ ਵਾਲੇ ਪਾਣੀ, ਛਾਂ ਆਦਿ ਦੇ ਪ੍ਰਬੰਧਾਂ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ ਅਤੇ ਲਿਫਟਿੰਗ ਦਾ ਕੰਮ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾਵੇ।

ਦੱਸਣਯੋਗ ਹੈ ਗੁਰਦਾਸਪੁਰ ਜ਼ਿਲ੍ਹੇ ਅੰਦਰ 1 ਲੱਖ 69 ਹਜ਼ਾਰ 195 ਮੀਟਰਕ ਟਨ ਫਸਲ ਦੀ ਖਰੀਦ (21 ਅਪ੍ਰੈਲ ਤੱਕ) ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 267 ਕਰੋੜ 60 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਇਸ ਮੌਕੇ ਐਡਵੋਕੇਟ ਸੁੱਚਾ ਸਿੰਘ ਮੁਲਤਾਨੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਮਨਜੋਤ ਸਿੰਘ ਡੀ.ਐੱਫ.ਐੱਸ.ਸੀ ਗੁਰਦਾਸਪੁਰ, ਜਸਵਿੰਦਰ ਸਿੰਘ ਜ਼ਿਲ੍ਹਾ ਮੰਡੀ ਅਫਸਰ , ਵਿਜੇ ਕੁਮਾਰ ਡੀ.ਡੀ.ਐੱਮ, ਗਗਨ ਮਹਾਜਨ, ਵਪਾਰ ਮੰਡਲ ਦੇ ਪ੍ਧਾਨ ਅਸ਼ਵਨੀ ਮਹਾਜਨ, ਹਿਤੇਸ਼ ਮਹਾਜਨ ਅਤੇ ਕਿਸਾਨ, ਮਜ਼ਦੂਰ ਅਤੇ ਆੜ੍ਹਤੀ ਹਾਜ਼ਰ ਸਨ।

Read Latest News and Breaking News at Daily Post TV, Browse for more News

Ad
Ad

Punjab District News