Banner
Banner

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਰਾਹਤ ਅਤੇ ਮੁੜ ਵਸੇਬੇ ਲਈ ਖੁਦ ਵੀ 50 ਲੱਖ ਰੁਪਏ ਦਿੱਤੇ

Punjab Floods Relief: ਸੰਜੀਵ ਅਰੋੜਾ ਨੇ ਕਿਹਾ ਕਿ ਇਸਦੇ ਨਾਲ ਹੀ ਹੜ੍ਹਾਂ ਕਾਰਨ 56 ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਅਤੇ ਲਗਭਗ ਸੱਤ ਲੱਖ ਲੋਕ ਬੇਘਰ ਹੋ ਗਏ ਹਨ। Relief and Rehabilitation of Flood-affected People: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਵਿੱਚ 2,300 ਪਿੰਡ ਭਿਆਨਕ ਹੜ੍ਹਾਂ ਦੀ ਮਾਰ ਹੇਠ ਆਏ ਹਨ, ਜਿਸ ਨਾਲ […]
Jaspreet Singh
By : Updated On: 24 Sep 2025 08:17:AM
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਰਾਹਤ ਅਤੇ ਮੁੜ ਵਸੇਬੇ ਲਈ ਖੁਦ ਵੀ 50 ਲੱਖ ਰੁਪਏ ਦਿੱਤੇ

Punjab Floods Relief: ਸੰਜੀਵ ਅਰੋੜਾ ਨੇ ਕਿਹਾ ਕਿ ਇਸਦੇ ਨਾਲ ਹੀ ਹੜ੍ਹਾਂ ਕਾਰਨ 56 ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਅਤੇ ਲਗਭਗ ਸੱਤ ਲੱਖ ਲੋਕ ਬੇਘਰ ਹੋ ਗਏ ਹਨ।

Relief and Rehabilitation of Flood-affected People: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਵਿੱਚ 2,300 ਪਿੰਡ ਭਿਆਨਕ ਹੜ੍ਹਾਂ ਦੀ ਮਾਰ ਹੇਠ ਆਏ ਹਨ, ਜਿਸ ਨਾਲ 20 ਲੱਖ ਤੋਂ ਵੱਧ ਆਬਾਦੀ ਪ੍ਰਭਾਵਿਤ ਹੋਈ ਅਤੇ ਪੰਜ ਲੱਖ ਏਕੜ ਰਕਬੇ ‘ਚ ਖੜ੍ਹੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਹੜ੍ਹਾਂ ਕਾਰਨ 56 ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਅਤੇ ਲਗਭਗ ਸੱਤ ਲੱਖ ਲੋਕ ਬੇਘਰ ਹੋ ਗਏ ਹਨ। ਇਸ ਤੋਂ ਇਲਾਵਾ 3,200 ਸਰਕਾਰੀ ਸਕੂਲ ਨੁਕਸਾਨੇ ਗਏ ਹਨ, 19 ਕਾਲਜ ਮਲਬੇ ਵਿੱਚ ਤਬਦੀਲ ਹੋਏ ਹਨ, 1,400 ਕਲੀਨਿਕਾਂ ਅਤੇ ਹਸਪਤਾਲਾਂ ਦਾ ਵੱਡਾ ਨੁਕਸਾਨ ਹੋਇਆ, 8,500 ਕਿਲੋਮੀਟਰ ਸੜਕਾਂ ਤਬਾਹ ਹੋ ਗਈਆਂ ਹਨ ਅਤੇ 2,500 ਪੁਲ ਢਹਿ ਗਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਕੁੱਲ ਨੁਕਸਾਨ ਦਾ ਅਨੁਮਾਨ ਲਗਭਗ 14,000 ਕਰੋੜ ਰੁਪਏ ਬਣਦਾ ਹੈ, ਪਰ ਅਸਲ ਅੰਕੜੇ ਇਸ ਤੋਂ ਵੀ ਵੱਧ ਹੋ ਸਕਦੇ ਹਨ। ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਉਦਯੋਗਪਤੀਆਂ ਨੇ ਕੁਦਰਤੀ ਆਫ਼ਤ ਦੀ ਇਸ ਘੜੀ ਵਿੱਚ ਪੰਜਾਬੀਆਂ ਦੇ ਮੁੜ ਵਸੇਬੇ ਲਈ ਆਪਣਾ ਵਿਸ਼ੇਸ਼ ਸਮਰਥਨ ਦਿੱਤਾ ਹੈ ਅਤੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਵਿੱਚ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਇਆ ਹੈ। ਇਸ ਪਹਿਲਕਦਮੀ ਵਿੱਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਖੁਦ ਹੜ੍ਹ ਪ੍ਰਭਾਵਿਤ ਲੋਕਾਂ ਦੀ ਰਾਹਤ ਅਤੇ ਮੁੜ ਵਸੇਬੇ ਲਈ 50 ਲੱਖ ਰੁਪਏ ਦਿੱਤੇ ਹਨ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਉਦਯੋਗਪਤੀਆਂ ਨੇ ਅੱਜ ਹੜ੍ਹ ਪ੍ਰਭਾਵਿਤ ਲੋਕਾਂ ਦੀ ਰਾਹਤ ਅਤੇ ਮੁੜ ਵਸੇਬੇ ਲਈ ਮੁੱਖ ਮੰਤਰੀ ਪੰਜਾਬ ਨੂੰ ਆਪਣਾ ਯੋਗਦਾਨ ਦਿੱਤਾ ਹੈ। ਇਸ ਸਬੰਧੀ ਉਦਯੋਗਪਤੀਆਂ ਮੌਂਟੀ ਕਾਰਲੋ ਗਰੁੱਪ ਦੇ ਕਮਲ ਓਸਵਾਲ ਨੇ 1 ਕਰੋੜ ਰੁਪਏ, ਹੈਪੀ ਫੋਰਜਿੰਗ ਦੀ ਮੇਗਾ ਗਰਗ ਨੇ 1 ਕਰੋੜ ਰੁਪਏ, ਸੀਗਲ ਇੰਡੀਆ ਪ੍ਰਾਈਵੇਟ ਲਿਮਟਿਡ ਦੇ ਐਮ.ਪੀ. ਸਹਿਗਲ ਨੇ 50 ਲੱਖ ਰੁਪਏ, ਓਕਟੇਵ ਐਪੇਰਲਸ ਦੇ ਅਭਿਸ਼ੇਕ ਅਰੋੜਾ ਨੇ 50 ਲੱਖ ਰੁਪਏ, ਵਰਧਮਾਨ ਸਪਿਨਿੰਗ ਮਿੱਲਜ਼ ਦੇ ਨੀਰਜ ਜੈਨ ਨੇ 50 ਲੱਖ ਰੁਪਏ, ਟ੍ਰਾਈਡੈਂਟ ਗਰੁੱਪ ਦੇ ਦੀਪਕ ਨੰਦਾ ਨੇ 50 ਲੱਖ ਰੁਪਏ, ਜੀ.ਬੀ. ਰਿਐਲਿਟੀ ਦੇ ਗੁਰਵਿੰਦਰ ਭੱਟੀ ਨੇ 25 ਲੱਖ ਰੁਪਏ, ਬੈਕਟਰ ਫੂਡਜ਼, ਕਰੀਮਿਕਾ ਦੇ ਪਰਵੀਨ ਗੋਇਲ ਨੇ 20 ਲੱਖ ਰੁਪਏ, ਏਰੀ ਸੁਡਾਨਾ ਸਪਿਨਿੰਗ ਮਿੱਲਜ਼ ਦੇ ਸਿਧਾਰਥ ਖੰਨਾ ਨੇ 20 ਲੱਖ ਰੁਪਏ, ਰੌਕਮੈਨ ਫਾਊਂਡੇਸ਼ਨ ਦੇ ਸੁਮਨ ਮੁੰਝਲ ਨੇ 10 ਲੱਖ ਰੁਪਏ, ਸੀ.ਆਈ.ਸੀ.ਯੂ. ਪ੍ਰੈਜੀਡੈਂਟ ਉਪਕਾਰ ਸਿੰਘ ਆਹੂਜਾ ਨੇ 5 ਲੱਖ ਰੁਪਏ ਅਤੇ ਰਾਲਸਨ ਦੇ ਸੰਜੀਵ ਪਾਹਵਾ ਨੇ ਹੜ੍ਹ ਪ੍ਰਭਾਵਿਤ ਲੋਕਾਂ ਅਤੇ ਉਨ੍ਹਾਂ ਦੇ ਰਾਹਤ ਕਾਰਜਾਂ ਲਈ 2.5 ਲੱਖ ਰੁਪਏ ਦਾ ਯੋਗਦਾਨ ਪਾਇਆ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਉਦਯੋਗਪਤੀ ਪੰਜਾਬ ਦੀ ਭਲਾਈ ਲਈ ਵਚਨਬੱਧ ਹਨ। ਉਨ੍ਹਾਂ ਨੇ ਉਦਯੋਗਪਤੀਆਂ ਵੱਲੋਂ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਦਿੱਤੇ ਗਏ ਯੋਗਦਾਨ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਬਾਕੀ ਉੱਦਮੀਆਂ ਨੂੰ ਵੀ ਇਸ ਨੇਕ ਕਾਰਜ ਦੇ ਸਮਰਥਨ ਲਈ ਅੱਗੇ ਆਉਣ ਦੀ ਅਪੀਲ ਕੀਤੀ।

Read Latest News and Breaking News at Daily Post TV, Browse for more News

Ad
Ad