Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਰਿਮਾਂਡ ’ਚ ਵਾਧਾ

Sanjeev Arora Case: ਗੁਰੂਗ੍ਰਾਮ ਅਦਾਲਤ ਵੱਲੋਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਦੋ ਦਿਨ ਦੇ ਰਿਮਾਂਡ ’ਤੇ ਈ ਡੀ ਦੀ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ। ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਅੱਜ ਮੰਤਰੀ ਅਰੋੜਾ ਨੂੰ ਸੱਤ ਦਿਨਾਂ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅਦਾਲਤ ’ਚ ਪੇਸ਼ ਕੀਤਾ ਗਿਆ ਅਤੇ ਪੰਜ ਦਿਨਾਂ ਦੇ ਰਿਮਾਂਡ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਰਿਮਾਂਡ ’ਚ ਵਾਧਾ

Sanjeev Arora Case: ਗੁਰੂਗ੍ਰਾਮ ਅਦਾਲਤ ਵੱਲੋਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਦੋ ਦਿਨ ਦੇ ਰਿਮਾਂਡ ’ਤੇ ਈ ਡੀ ਦੀ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ। ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਅੱਜ ਮੰਤਰੀ ਅਰੋੜਾ ਨੂੰ ਸੱਤ ਦਿਨਾਂ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅਦਾਲਤ ’ਚ ਪੇਸ਼ ਕੀਤਾ ਗਿਆ ਅਤੇ ਪੰਜ ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ।

ਈ ਡੀ ਨੇ ਅੱਜ ਅਦਾਲਤ ’ਚ ਹਾਲੇ ਜਾਂਚ ਪੂਰੀ ਨਾ ਹੋਣ ਦਾ ਤਰਕ ਦਿੱਤਾ ਜਿਸ ਮਗਰੋਂ ਅਦਾਲਤ ਨੇ ਦੋ ਦਿਨਾਂ ਲਈ ਰਿਮਾਂਡ ਦਾ ਵਾਧਾ ਕਰ ਦਿੱਤਾ। ਜ਼ਿਕਰਯੋਗ ਹੈ ਕਿ ਈ ਡੀ ਨੇ 9 ਮਈ ਨੂੰ ਕੈਬਨਿਟ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਈ ਡੀ ਵੱਲੋਂ ਪੀ ਐੱਮ ਐੱਲ ਏ ਤਹਿਤ ਕਰੋੜਾਂ ਰੁਪਏ ਦੀ ਮਨੀ ਲਾਂਡਰਿੰਗ ਦੇ ਇਲਜ਼ਾਮਾਂ ਤਹਿਤ ਕਾਰਵਾਈ ਕੀਤੀ ਸੀ।

ਆਮ ਆਦਮੀ ਪਾਰਟੀ ਨੇ ਈ ਡੀ ਦੀ ਇਸ ਕਾਰਵਾਈ ਮਗਰੋਂ ਸਮੁੱਚੇ ਪੰਜਾਬ ’ਚ ਪ੍ਰਦਰਸ਼ਨ ਕੀਤੇ ਸਨ। ‘ਆਪ’ ਸਰਕਾਰ ਨੇ ਕੈਬਨਿਟ ਮੰਤਰੀ ਅਰੋੜਾ ਨੂੰ ਦਿੱਤੇ ਤਿੰਨ ਵਿਭਾਗਾਂ ਦੀ ਵੀ ਬਾਅਦ ਵਿੱਚ ਹੋਰਨਾਂ ਮੰਤਰੀਆਂ ’ਚ ਵੰਡ ਕਰ ਦਿੱਤੀ ਗਈ ਸੀ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਈ ਡੀ ਦੀ ਕਾਰਵਾਈ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੱਕ ਵੀ ਪਹੁੰਚ ਕੀਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News