Banner
Banner

ਕੈਬਿਨਟ ਮੰਤਰੀ ਦੇ ਗੰਨਮੈਨ ਦੀ ਗੋਲੀ ਲੱਗਣ ਨਾਲ ਮੌਤ, ਭੈਣ ਨੇ ਕਿਹਾ- ਅਫੇਅਰ ਦੇ ਚੱਲਦੇ ਘਰ ਬੁਲਾ ਕੇ ਮਾਰਿਆ

HARDEEP SINGH MUNDIAN GUNMAN:ਖੰਨਾ ਵਿੱਚ ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਗੁਰਕੀਰਤ ਸਿੰਘ ਗੋਲਡੀ ਦੇ ਰੂਪ ਵਿੱਚ ਹੋਈ ਹੈ। ਇਹ ਘਟਨਾ ਖੰਨਾ ਦੇ ਦੋਰਾਹਾ ਥਾਣਾ ਖੇਤਰ ਦੇ ਪਿੰਡ ਰਾਮਪੁਰ ਵਿੱਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਗੋਲਡੀ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਗੰਨਮੈਨ ਸੀ। ਮਿਲੀ […]
Jaspreet Singh
By : Updated On: 28 Apr 2025 15:10:PM
ਕੈਬਿਨਟ ਮੰਤਰੀ ਦੇ ਗੰਨਮੈਨ ਦੀ ਗੋਲੀ ਲੱਗਣ ਨਾਲ ਮੌਤ, ਭੈਣ ਨੇ ਕਿਹਾ- ਅਫੇਅਰ ਦੇ ਚੱਲਦੇ ਘਰ ਬੁਲਾ ਕੇ ਮਾਰਿਆ
HARDEEP SINGH MUNDIAN GUNMAN

HARDEEP SINGH MUNDIAN GUNMAN:ਖੰਨਾ ਵਿੱਚ ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਗੁਰਕੀਰਤ ਸਿੰਘ ਗੋਲਡੀ ਦੇ ਰੂਪ ਵਿੱਚ ਹੋਈ ਹੈ। ਇਹ ਘਟਨਾ ਖੰਨਾ ਦੇ ਦੋਰਾਹਾ ਥਾਣਾ ਖੇਤਰ ਦੇ ਪਿੰਡ ਰਾਮਪੁਰ ਵਿੱਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਗੋਲਡੀ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਗੰਨਮੈਨ ਸੀ।

ਮਿਲੀ ਜਾਣਕਾਰੀ ਅਨੁਸਾਰ ਗੁਰਕੀਰਤ ਸਿੰਘ ਗੋਲਡੀ ਜੋ ਕਿ ਆਪਣੇ ਪਿੰਡ ਦੇ ਵਿੱਚ ਹੀ ਕਿਸੇ ਦੇ ਘਰ ਗਿਆ ਸੀ। ਜਿੱਥੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਉੱਥੇ ਹੋਈ ਲੜਾਈ ਦੌਰਾਨ ਸਰਵਿਸ ਪਿਸਤੌਲ ‘ਚੋਂ ਇੱਕ ਗੋਲੀ ਚੱਲੀ ਅਤੇ ਗੋਲਡੀ ਨੂੰ ਲੱਗ ਗਈ। ਜਿਸ ਕਰਕੇ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।

ਇਸ ਮਾਮਲੇ ਸਬੰਧੀ ਦੋ ਵੱਖ-ਵੱਖ ਗੱਲਾਂ ਸਾਹਮਣੇ ਆ ਰਹੀਆਂ ਹਨ। ਗੋਲਡੀ ਦੇ ਪਰਿਵਾਰ ਦਾ ਦੋਸ਼ ਹੈ ਕਿ ਉਸ ਦਾ ਕਤਲ ਕੀਤਾ ਗਿਆ ਹੈ। ਪਰਿਵਾਰ ਨੇ ਦੱਸਿਆ ਕਿ ਜਿਸ ਘਰ ਵਿੱਚ ਘਟਨਾ ਵਾਪਰੀ, ਉਸ ਨਾਲ ਉਨ੍ਹਾਂ ਦੀ ਪੁਰਾਣੀ ਰੰਜਿਸ਼ ਸੀ। ਗੋਲਡੀ ਦੁਪਹਿਰ ਨੂੰ ਉੱਥੇ ਗਿਆ ਸੀ। ਸ਼ਾਮ 5 ਵਜੇ ਪਰਿਵਾਰ ਨੂੰ ਸੂਚਨਾ ਮਿਲੀ ਕਿ ਉਸ ਨੇ ਖੁਦਕੁਸ਼ੀ ਕਰ ਲਈ ਹੈ।

ਦੂਜੇ ਪਾਸੇ, ਘਟਨਾਸਥਲ ਵਾਲੇ ਘਰ ਦੇ ਲੋਕਾਂ ਦਾ ਕਹਿਣਾ ਹੈ ਕਿ ਗੋਲਡੀ ਨੇ ਖੁਦ ਨੂੰ ਗੋਲੀ ਮਾਰ ਲਈ। ਘਟਨਾ ਦੀ ਜਾਂਚ ਲਈ ਡੀਐਸਪੀ ਪਾਇਲ ਹੇਮੰਤ ਮਲਹੋਤਰਾ ਅਤੇ ਦੋਰਾਹਾ ਥਾਣੇ ਦੇ ਐਸਐਚਓ ਆਕਾਸ਼ ਦੱਤ ਮੌਕੇ ’ਤੇ ਪਹੁੰਚੇ। ਮੌਤ ਦੇ ਪਿੱਛੇ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।

ਮਾਮਲਾ ਪ੍ਰੇਮ ਸਬੰਧਾਂ ਦਾ ਨਿਕਲਿਆ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਗੰਨਮੈਨ ਦੀ ਮੌਤ ਦਾ ਮਾਮਲਾ ਪ੍ਰੇਮ ਸਬੰਧਾਂ ਨਾਲ ਜੁੜਿਆ ਨਿਕਲਿਆ। ਮ੍ਰਿਤਕ ਦੀ ਭੈਣ ਨੇ ਦੱਸਿਆ ਕਿ ਉਸ ਦੇ ਭਰਾ ਦਾ ਪਿੰਡ ਦੀ ਇੱਕ ਕੁੜੀ ਨਾਲ ਅਫੇਅਰ ਸੀ। ਕੁੜੀ ਨੇ ਵਿਆਹ ਕਰਵਾ ਲਿਆ ਸੀ, ਪਰ ਉਸ ਤੋਂ ਬਾਅਦ ਵੀ ਉਹ ਉਸ ਦੇ ਭਰਾ ਨਾਲ ਫੋਨ ’ਤੇ ਗੱਲਬਾਤ ਕਰਦੀ ਸੀ। ਅੱਜ ਕੁੜੀ ਵਾਲਿਆਂ ਨੇ ਉਸ ਦੇ ਭਰਾ ਨੂੰ ਆਪਣੇ ਘਰ ਬੁਲਾ ਕੇ ਗੋਲੀ ਮਾਰ ਦਿੱਤੀ।

ਡੀਐਸਪੀ ਹੇਮੰਤ ਮਲਹੋਤਰਾ ਨੇ ਵੀ ਮੰਨਿਆ ਕਿ ਮਾਮਲਾ ਅਫੇਅਰ ਦਾ ਹੈ। ਪੁਲਿਸ ਜਾਂਚ ਕਰ ਰਹੀ ਹੈ। ਡੀਐਸਪੀ ਨੇ ਕਿਹਾ ਕਿ ਗੁਰਕੀਰਤ ਸਿੰਘ ਗੋਲਡੀ ਮੰਤਰੀ ਮੁੰਡੀਆਂ ਦੇ ਨਾਲ ਗੰਨਮੈਨ ਸੀ।

Read Latest News and Breaking News at Daily Post TV, Browse for more News

Ad
Ad