Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਪਾਰਸਦੀਪ ਅਤੇ ਯੁਵਰਾਜ ਬਣੇ ਭਾਰਤੀ ਜਲ ਸੈਨਾ ‘ਚ ਅਫ਼ਸਰ

Punjabi Youth in Indian Navy: ਅਮਨ ਅਰੋੜਾ ਨੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਆਸ ਪ੍ਰਗਟਾਈ ਕਿ ਉਹ ਪੂਰੀ ਤਨਦੇਹੀ ਨਾਲ ਦੇਸ਼ ਦੀ ਸੇਵਾ ਕਰਦੇ ਰਹਿਣਗੇ ਅਤੇ ਪੰਜਾਬ ਦਾ ਸਿਰ ਉੱਚਾ ਕਰਨਗੇ। Cadets of Maharaja Ranjit Singh Armed Forces Preparatory Institute: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ ਦੋ ਸਾਬਕਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਪਾਰਸਦੀਪ ਅਤੇ ਯੁਵਰਾਜ ਬਣੇ ਭਾਰਤੀ ਜਲ ਸੈਨਾ ‘ਚ ਅਫ਼ਸਰ

Punjabi Youth in Indian Navy: ਅਮਨ ਅਰੋੜਾ ਨੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਆਸ ਪ੍ਰਗਟਾਈ ਕਿ ਉਹ ਪੂਰੀ ਤਨਦੇਹੀ ਨਾਲ ਦੇਸ਼ ਦੀ ਸੇਵਾ ਕਰਦੇ ਰਹਿਣਗੇ ਅਤੇ ਪੰਜਾਬ ਦਾ ਸਿਰ ਉੱਚਾ ਕਰਨਗੇ।

Cadets of Maharaja Ranjit Singh Armed Forces Preparatory Institute: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ ਦੋ ਸਾਬਕਾ ਕੈਡਿਟਾਂ ਨੂੰ ਕੇਰਲਾ ਦੇ ਏਝੀਮਾਲਾ ਵਿਖੇ ਕਰਵਾਈ ਗਈ ਇੰਡੀਅਨ ਨੇਵਲ ਅਕੈਡਮੀ (INA) ਦੀ ਪਾਸਿੰਗ ਆਊਟ ਪਰੇਡ (POP) ਵਿੱਚ ਭਾਰਤੀ ਜਲ ਸੈਨਾ ਵਿੱਚ ਅਫਸਰ ਵਜੋਂ ਕਮਿਸ਼ਨ ਮਿਲਿਆ ਹੈ। ਇਸ ਪਰੇਡ ਦਾ ਨਿਰੀਖਣ ਚੀਫ਼ ਆਫ਼ ਡਿਫੈਂਸ ਸਟਾਫ ਜਨਰਲ ਅਨਿਲ ਚੌਹਾਨ, ਪੀ.ਵੀ.ਐਸ.ਐਮ., ਯੂ.ਵਾਈ.ਐਸ.ਐਮ,. ਏ.ਵੀ.ਐਸ.ਐਮ., ਐਸ.ਐਮ., ਵੀ.ਐਸ.ਐਮ. ਵੱਲੋਂ ਕੀਤਾ ਗਿਆ।

ਦੋਵੇਂ ਅਫਸਰ ਪਾਰਸਦੀਪ ਸਿੰਘ ਖੋਸਾ ਅਤੇ ਯੁਵਰਾਜ ਸਿੰਘ ਤੋਮਰ ਪੜ੍ਹੇ-ਲਿਖੇ ਪਿਛੋਕੜ ਨਾਲ ਸਬੰਧਤ ਹਨ। ਫਰੀਦਕੋਟ ਜ਼ਿਲ੍ਹੇ ਦਾ ਰਹਿਣ ਵਾਲੇ ਪਾਰਸਦੀਪ ਸਿੰਘ ਖੋਸਾ ਦੀ ਮਾਤਾ ਜੀ.ਜੀ.ਐਸ. ਖਾਲਸਾ ਸਕੂਲ, ਭਲੂਰ ਦੇ ਪ੍ਰਿੰਸੀਪਲ ਹਨ ਅਤੇ ਉਸਦੇ ਪਿਤਾ ਗੁਰੂ ਨਾਨਕ ਮਿਸ਼ਨ ਗਰਲਜ਼ ਕਾਲਜ, ਬਾਘਾਪੁਰਾਣਾ ਦੇ ਡਾਇਰੈਕਟਰ ਹਨ। ਜਲੰਧਰ ਦਾ ਰਹਿਣ ਵਾਲਾ ਯੁਵਰਾਜ ਸਿੰਘ ਤੋਮਰ ਵੀ ਇੱਕ ਪੜ੍ਹੇ-ਲਿਖੇ ਪਰਿਵਾਰ ਨਾਲ ਸਬੰਧ ਰੱਖਦਾ ਹੈ। ਉਸਦੇ ਪਿਤਾ ਡਲਹੌਜ਼ੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਹਨ, ਅਤੇ ਉਸਦੀ ਮਾਤਾ ਉਸੇ ਸਕੂਲ ਵਿੱਚ ਕੋਆਰਡੀਨੇਟਰ ਅਤੇ ਮਨੋਵਿਗਿਆਨੀ ਹਨ। ਜ਼ਿਕਰਯੋਗ ਹੈ ਕਿ ਯੁਵਰਾਜ ਦਾ ਛੋਟਾ ਭਰਾ ਇਸ ਸਮੇਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਸਿਖਲਾਈ ਲੈ ਰਿਹਾ ਹੈ।

ਅਮਨ ਅਰੋੜਾ ਨੇ ਸ਼ਾਨਦਾਰ ਪ੍ਰਾਪਤੀਆਂ ਦੀ ਕੀਤੀ ਸ਼ਲਾਘਾ

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਪਾਰਸਦੀਪ ਸਿੰਘ ਖੋਸਾ ਅਤੇ ਯੁਵਰਾਜ ਸਿੰਘ ਤੋਮਰ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਵਧਾਈ ਦਿੱਤੀ। ਅਰੋੜਾ ਨੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਆਸ ਪ੍ਰਗਟਾਈ ਕਿ ਉਹ ਪੂਰੀ ਤਨਦੇਹੀ ਨਾਲ ਦੇਸ਼ ਦੀ ਸੇਵਾ ਕਰਦੇ ਰਹਿਣਗੇ ਅਤੇ ਪੰਜਾਬ ਦਾ ਸਿਰ ਉੱਚਾ ਕਰਨਗੇ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਇਨ੍ਹਾਂ ਅਫਸਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਪ੍ਰਾਪਤੀ ਨਾਲ, ਇਸ ਸੰਸਥਾ ਦੇ ਕੁੱਲ 181 ਕੈਡਿਟ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣੇ ਹਨ ਜਿਨ੍ਹਾਂ ਵਿੱਚ ਭਾਰਤੀ ਜਲ ਸੈਨਾ ਵਿੱਚ 22 ਕੈਡਿਟ ਸ਼ਾਮਲ ਹੋਏ ਹਨ। ਉਨ੍ਹਾਂ ਨੇ ਇਸ ਸਫਲਤਾ ਦਾ ਸਿਹਰਾ ਪੰਜਾਬ ਦੇ ਲੋਕਾਂ ਦੀ ਬਹਾਦਰੀ ਨੂੰ ਦਿੱਤਾ, ਜਿਸ ਨਾਲ ਇਹ ਸੂਬੇ ਲਈ ਇੱਕ ਮਾਣ ਵਾਲਾ ਪਲ ਬਣ ਗਿਆ।

16ਵੇਂ ਕੋਰਸ ਲਈ ਦਾਖਲਾ ਪ੍ਰੀਖਿਆ 4 ਜਨਵਰੀ ਨੂੰ

ਮੇਜਰ ਜਨਰਲ ਅਜੈ ਐਚ. ਚੌਹਾਨ ਨੇ ਦੱਸਿਆ ਕਿ ਇੰਸਟੀਚਿਊਟ ਵਿਖੇ 16ਵੇਂ ਕੋਰਸ ਲਈ ਦਾਖਲਾ ਪ੍ਰਕਿਰਿਆ ਅਧੀਨ ਹੈ। ਇਸ ਇੰਸਟੀਚਿਊਟ ਰਾਹੀਂ NDA ‘ਚ ਸ਼ਾਮਲ ਹੋਣ ਦੇ ਚਾਹਵਾਨ 10ਵੀਂ ਜਮਾਤ ਦੇ ਵਿਦਿਆਰਥੀ 15 ਦਸੰਬਰ, 2025 ਤੱਕ https://recruitment-portal.in ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਇਸ ਕੋਰਸ ਸਬੰਧੀ ਦਾਖਲਾ ਪ੍ਰੀਖਿਆ 4 ਜਨਵਰੀ, 2026 (ਐਤਵਾਰ) ਨੂੰ ਹੋਵੇਗੀ।

Read Latest News and Breaking News at Daily Post TV, Browse for more News

Ad
Ad

Punjab District News