Sharmistha Panoli: ਕਲਕੱਤਾ ਹਾਈ ਕੋਰਟ ਨੇ ਸ਼ਰਮਿਸ਼ਠਾ ਪਨੋਲੀ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਪ੍ਰਭਾਵਕ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ, ਜਸਟਿਸ ਰਾਜਾ ਬਾਸੂ ਨੇ ਬੁੱਧਵਾਰ ਨੂੰ ਸ਼ਰਮਿਸ਼ਠਾ ਨੂੰ ਸ਼ਰਤੀਆ ਜ਼ਮਾਨਤ ਦੇ ਦਿੱਤੀ।
Sharmistha Panoli arrest: ਕਲਕੱਤਾ ਹਾਈ ਕੋਰਟ ਨੇ ਸ਼ਰਮਿਸ਼ਠਾ ਪਨੋਲੀ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। 22 ਸਾਲਾਂ ਕਾਨੂੰਨ ਦੀ ਵਿਦਿਆਰਥਣ ਤੇ ਸੋਸ਼ਲ ਮੀਡੀਆ ਇੰਫਲੁਐਂਸਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ, ਜਸਟਿਸ ਰਾਜਾ ਬਾਸੂ ਨੇ ਬੁੱਧਵਾਰ ਨੂੰ ਸ਼ਰਤੀਆ ਜ਼ਮਾਨਤ ਦੇ ਦਿੱਤੀ।
ਕਲਕੱਤਾ ਹਾਈ ਕੋਰਟ ਨੇ ਸ਼ਰਮਿਸ਼ਠਾ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਕਈ ਸ਼ਰਤਾਂ ਲਗਾਈਆਂ ਹਨ। ਅਦਾਲਤ ਨੇ ਸ਼ਰਮਿਸ਼ਠਾ ਨੂੰ ਦੇਸ਼ ਛੱਡਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਸ਼ਰਮਿਸ਼ਠਾ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਸੀਜੇਐਮ) ਦੀ ਇਜਾਜ਼ਤ ਤੋਂ ਬਿਨਾਂ ਦੇਸ਼ ਤੋਂ ਬਾਹਰ ਨਹੀਂ ਜਾ ਸਕਦੀ। ਅਦਾਲਤ ਨੇ ਇਹ ਵੀ ਕਿਹਾ ਕਿ ਉਸਨੂੰ 10,000 ਰੁਪਏ ਦੀ ਜ਼ਮਾਨਤ ਰਾਸ਼ੀ ਜਮ੍ਹਾ ਕਰਾਉਣੀ ਪਵੇਗੀ।