Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ ਦੇ ਸਰਕਾਰੀ ਦਫ਼ਤਰਾਂ ਦੇ ਕਲੈਰੀਕਲ ਸਟਾਫ਼ ਨੇ ਕੀਤੀ ਪੈੱਨ-ਡਾਊਨ ਹੜਤਾਲ....RBI ਵੱਲੋਂ ਰੈਪੋ ਰੇਟ 5.25% ‘ਤੇ ਬਰਕਰਾਰ, ਹੋਮ ਲੋਨ ਅਤੇ ਆਟੋ ਲੋਨ ਦੀ EMI ਵਿੱਚ ਕੋਈ ਬਦਲਾਅ ਨਹੀਂ.....ਰਸਤਾ ਦੇਣ ਨੂੰ ਲੈ ਕੇ ਹੋਈ ਖੂਨੀ ਝੜਪ: ਦੋ ਸਕੇ ਭਰਾਵਾਂ ਦੀ ਗੋਲੀ ਮਾਰ ਕੇ ਹੱਤਿਆ.....ਅਜਨਾਲਾ ਮਾਮਲੇ ‘ਚ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਗਵਾਹ ‘ਤੇ ਹਮਲਾ !, ਮੁਲਜ਼ਮ ਗ੍ਰਿਫ਼ਤਾਰ....ਭਰਾ ਨੇ ਭੈਣ ‘ਤੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਤੋੜੀ ਭੈਣ ਦੀ ਲੱਤ, ਘਟਨਾ CCTV ‘ਚ ਕੈਦ....

SHO ਬਣ ਕੇ ਕੀਤਾ ਫੋਨ, ਪੁਲਿਸ ਮੁਲਾਜ਼ਮ ਬਣ ਕੇ ਕੀਤੀ ਠੱਗੀ… ਮੁਲਜ਼ਮ ਗ੍ਰਿਫ਼ਤਾਰ

Fake Police Officer Arrested Amritsar; ਕਮਿਸ਼ਨਰ ਪੁਲਿਸ ਅੰਮ੍ਰਿਤਸਰ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਿਵਲ ਲਾਈਨ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਨਕਲੀ ਪੁਲਿਸ ਮੁਲਾਜ਼ਮ ਬਣ ਕੇ ਗੰਨ ਹਾਊਸ ਤੋਂ ਪਿਸਤੌਲ ਲੈ ਜਾਣ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੁੱਖਾ ਸਿੰਘ ਉਰਫ਼ […]
Jaspreet Singh
By : Updated On: 05 Aug 2026 18:20:PM
SHO ਬਣ ਕੇ ਕੀਤਾ ਫੋਨ, ਪੁਲਿਸ ਮੁਲਾਜ਼ਮ ਬਣ ਕੇ ਕੀਤੀ ਠੱਗੀ… ਮੁਲਜ਼ਮ ਗ੍ਰਿਫ਼ਤਾਰ

Fake Police Officer Arrested Amritsar; ਕਮਿਸ਼ਨਰ ਪੁਲਿਸ ਅੰਮ੍ਰਿਤਸਰ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਿਵਲ ਲਾਈਨ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਨਕਲੀ ਪੁਲਿਸ ਮੁਲਾਜ਼ਮ ਬਣ ਕੇ ਗੰਨ ਹਾਊਸ ਤੋਂ ਪਿਸਤੌਲ ਲੈ ਜਾਣ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਸ਼ਤਿਹਾਰ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੁੱਖਾ ਸਿੰਘ ਉਰਫ਼ ਸੁਖਦੀਪ ਸਿੰਘ (26 ਸਾਲ), ਵਾਸੀ ਪਿੰਡ ਮਦਨਪੁਰ, ਤਹਿਸੀਲ ਰਾਜਪੁਰਾ, ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ।

ਪੁਲਿਸ ਨੇ ਮੁਲਜ਼ਮ ਕੋਲੋਂ ਇੱਕ ਪਿਸਤੌਲ, ਸਵਿਫਟ ਕਾਰ, ਫਰਜ਼ੀ ਨੰਬਰ ਪਲੇਟ, ਪੰਜਾਬ ਪੁਲਿਸ ਦੀ ਵਰਦੀ, ਪੁਲਿਸ ਵਿਭਾਗ ਦਾ ਨਕਲੀ ਪਛਾਣ ਪੱਤਰ, ਏ.ਸੀ., ਇਨਵਰਟਰ ਅਤੇ ਮੋਬਾਈਲ ਫੋਨ ਬਰਾਮਦ ਕੀਤਾ ਹੈ।

SHO ਬਣ ਕੇ ਕੀਤਾ ਸੀ ਫੋਨ, ਪੁਲਿਸ ਮੁਲਾਜ਼ਮ ਬਣ ਕੇ ਲੈ ਗਿਆ ਪਿਸਤੌਲ

ਜਾਣਕਾਰੀ ਮੁਤਾਬਕ ਮੈਸਰਜ਼ ਜੇ.ਆਰ. ਭਾਟੀਆ ਗੰਨ ਹਾਊਸ, ਕੋਰਟ ਰੋਡ ਅੰਮ੍ਰਿਤਸਰ ਦੇ ਮਾਲਕ ਕਰਨ ਭਾਟੀਆ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ 18 ਜੁਲਾਈ ਨੂੰ ਇੱਕ ਅਣਪਛਾਤੇ ਵਿਅਕਤੀ ਨੇ ਆਪਣੇ ਆਪ ਨੂੰ ਥਾਣਾ ਸਿਵਲ ਲਾਈਨ ਦਾ ਐਸਐਚਓ ਦੱਸ ਕੇ ਪਿਸਤੌਲ ਖਰੀਦਣ ਦੀ ਗੱਲ ਕੀਤੀ।

ਉਸ ਵਿਅਕਤੀ ਨੇ ਕਿਹਾ ਕਿ ਉਹ ਆਪਣਾ ਮੁਲਾਜ਼ਮ ਪਿਸਤੌਲ ਦੇਖਣ ਲਈ ਭੇਜ ਰਿਹਾ ਹੈ। ਕੁਝ ਸਮੇਂ ਬਾਅਦ ਪੰਜਾਬ ਪੁਲਿਸ ਦੀ ਵਰਦੀ ਪਹਿਨਿਆ ਇੱਕ ਵਿਅਕਤੀ ਸਫੈਦ ਰੰਗ ਦੀ ਸਵਿਫਟ ਕਾਰ ਵਿੱਚ ਗੰਨ ਹਾਊਸ ਪਹੁੰਚਿਆ ਅਤੇ ਆਪਣੇ ਆਪ ਨੂੰ ਐਸਐਚਓ ਵੱਲੋਂ ਭੇਜਿਆ ਗਿਆ ਪੁਲਿਸ ਮੁਲਾਜ਼ਮ ਦੱਸ ਕੇ ਪਿਸਤੌਲ ਲੈ ਗਿਆ।

ਜਦੋਂ ਗੰਨ ਹਾਊਸ ਮਾਲਕ ਨੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਨਾ ਤਾਂ ਐਸਐਚਓ ਵੱਲੋਂ ਕੋਈ ਫੋਨ ਕੀਤਾ ਗਿਆ ਸੀ ਅਤੇ ਨਾ ਹੀ ਕੋਈ ਪੁਲਿਸ ਮੁਲਾਜ਼ਮ ਭੇਜਿਆ ਗਿਆ ਸੀ। ਇਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ।

ਤਕਨੀਕੀ ਸਬੂਤਾਂ ਦੇ ਆਧਾਰ ‘ਤੇ ਹੋਈ ਗ੍ਰਿਫ਼ਤਾਰੀ

ਪੁਲਿਸ ਨੇ ਗੁਪਤ ਸੂਚਨਾ ਅਤੇ ਤਕਨੀਕੀ ਜਾਂਚ ਦੇ ਆਧਾਰ ‘ਤੇ 3 ਅਗਸਤ ਨੂੰ ਰਾਮ ਤੀਰਥ ਰੋਡ ਇਲਾਕੇ ਤੋਂ ਮੁਲਜ਼ਮ ਨੂੰ ਕਾਬੂ ਕਰ ਲਿਆ।

ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮ ਨੇ ਮਜੀਠਾ ਰੋਡ ਥਾਣਾ ਖੇਤਰ ਵਿੱਚ ਵੀ ਇਸੇ ਤਰ੍ਹਾਂ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਇਸ ਸਬੰਧੀ ਪੁਲਿਸ ਵੱਲੋਂ ਵੱਖਰਾ ਮਾਮਲਾ ਦਰਜ ਕੀਤਾ ਗਿਆ ਹੈ।

ਫਿਲਹਾਲ ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਧੋਖਾਧੜੀ ਵਿੱਚ ਹੋਰ ਕੌਣ-ਕੌਣ ਲੋਕ ਸ਼ਾਮਲ ਹਨ।

Read Latest News and Breaking News at Daily Post TV, Browse for more News

Ad
Ad

Punjab District News