Banner

ਨਸ਼ਿਆਂ ਖਿਲਾਫ਼ ਮੁਹਿੰਮ ‘ਪਿੰਡਾਂ ਦੇ ਪਹਿਰੇਦਾਰ’, ਕੈਬਨਿਟ ਮੰਤਰੀ ਨੇ ਨੌਜਵਾਨਾਂ ਨੂੰ ਇਕਜੁੱਟਤਾ ਦੀ ਕੀਤੀ ਅਪੀਲ

Hoshiarpur News: ਉਨ੍ਹਾਂ ਮੌਜੂਦ ‘ਪਿੰਡਾਂ ਦੇ ਪਹਿਰੇਦਾਰਾਂ’ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਰਕਾਰ ਦੀ ਪਹਿਲੀ ਲਾਈਨ ਆਫ਼ ਡਿਫੈਂਸ ਹਨ। War Against Drugs Campaign: ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਵਿੱਚ ਹਰ ਪੰਜਾਬੀ ਨੂੰ ਯੋਧਾ ਬਣਨਾ ਪਵੇਗਾ, ਤਾਂ ਹੀ ਰੰਗਲਾ […]
ਮਨਵੀਰ ਰੰਧਾਵਾ
By : Updated On: 02 May 2025 17:35:PM
ਨਸ਼ਿਆਂ ਖਿਲਾਫ਼ ਮੁਹਿੰਮ ‘ਪਿੰਡਾਂ ਦੇ ਪਹਿਰੇਦਾਰ’, ਕੈਬਨਿਟ ਮੰਤਰੀ ਨੇ ਨੌਜਵਾਨਾਂ ਨੂੰ ਇਕਜੁੱਟਤਾ ਦੀ ਕੀਤੀ ਅਪੀਲ

Hoshiarpur News: ਉਨ੍ਹਾਂ ਮੌਜੂਦ ‘ਪਿੰਡਾਂ ਦੇ ਪਹਿਰੇਦਾਰਾਂ’ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਰਕਾਰ ਦੀ ਪਹਿਲੀ ਲਾਈਨ ਆਫ਼ ਡਿਫੈਂਸ ਹਨ।

War Against Drugs Campaign: ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਵਿੱਚ ਹਰ ਪੰਜਾਬੀ ਨੂੰ ਯੋਧਾ ਬਣਨਾ ਪਵੇਗਾ, ਤਾਂ ਹੀ ਰੰਗਲਾ ਪੰਜਾਬ ਦਾ ਸਾਡਾ ਸੁਪਨਾ ਸਾਕਾਰ ਹੋਵੇਗਾ। ਉਹ ਅੱਜ ਹੁਸ਼ਿਆਰਪੁਰ ਵਿੱਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਏ ਜਾ ਰਹੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਗਠਿਤ ਕਮੇਟੀਆਂ ‘ਪਿੰਡਾਂ ਦੇ ਪਹਿਰੇਦਾਰ’ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸੀ।

ਇਸ ਦੌਰਾਨ ਉਨ੍ਹਾਂ ਨਾਲ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਹੁਸ਼ਿਆਰਪੁਰ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਟਾਂਡਾ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ, ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਅਤੇ ਮੁਕੇਰੀਆਂ ਹਲਕਾ ਇੰਚਾਰਜ ਪ੍ਰੋ. ਜੀ.ਐਸ. ਮੁਲਤਾਨੀ ਵੀ ਮੌਜੂਦ ਰਹੇ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਤਬਾਹ ਕਰਨ ਵਾਲੀਆਂ ਤਾਕਤਾਂ ਨੂੰ ਹਰਾਉਣ ਲਈ ਜਨ-ਜਨ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਮੌਜੂਦ ‘ਪਿੰਡਾਂ ਦੇ ਪਹਿਰੇਦਾਰਾਂ’ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਰਕਾਰ ਦੀ ਪਹਿਲੀ ਲਾਈਨ ਆਫ਼ ਡਿਫੈਂਸ ਹਨ। ਉਨ੍ਹਾਂ ਕਿਹਾ ਕਿ ਹੁਣ ਸਾਡਾ ਟੀਚਾ ਹੈ ਕਿ ਨਸ਼ਿਆਂ ਵਿਰੁੱਧ ਇਹ ਮੁਹਿੰਮ ਹਰ ਘਰ ਤੱਕ ਪਹੁੰਚੇ। ਉਨ੍ਹਾਂ ਪਿਛਲੀਆਂ ਸਰਕਾਰਾਂ ‘ਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵੱਲ ਧੱਕਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਰਕਾਰ ਇਸ ਦਾਗ ਨੂੰ ਮਿਟਾਉਣ ਲਈ ਪੂਰੀ ਤਰ੍ਹਾ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਪੂਰੀ ਤਾਕਤ ਦਿੰਦਿਆਂ ਹਦਾਇਤ ਕੀਤੀ ਗਈ ਹੈ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਹਾਲ ਵਿੱਚ ਬਖਸ਼ਿਆ ਨਾ ਜਾਵੇ।

ਪਾਣੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ‘ਤੇ ਸਾਧਿਆ ਨਿਸ਼ਾਨਾ

ਕੈਬਨਿਟ ਮੰਤਰੀ ਬੈਂਸ ਨੇ ਪਾਣੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਖੇਤੀਬਾੜੀ ‘ਤੇ ਨਿਰਭਰ ਹੈ, ਅਤੇ ਖੇਤੀਬਾੜੀ ਦਾ ਆਧਾਰ ਪਾਣੀ ਹੈ। ਪਰ ਕੇਂਦਰ ਸਰਕਾਰ ਦੀਆਂ ਨੀਤੀਆਂ ਪੰਜਾਬ ਦੇ ਪਾਣੀ ਨੂੰ ਖੋਹਣ ਦੀ ਡੂੰਘੀ ਸਾਜ਼ਿਸ਼ ਵੱਲ ਇਸ਼ਾਰਾ ਕਰ ਰਹੀਆਂ ਹਨ। ਇਨ੍ਹਾਂ ਨੀਤੀਆਂ ਕਾਰਨ ਪੰਜਾਬ ਦਾ ਕਿਸਾਨ ਪਹਿਲਾਂ ਹੀ ਅਸਹਿ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ, ਅਤੇ ਹੁਣ ਪੰਜਾਬ ਦੇ ਅਧਿਕਾਰਾਂ ‘ਤੇ ਖੁੱਲ੍ਹੀ ਲੁੱਟ ਹੋ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਦੇ ਹਰ ਪਿੰਡ ਤੱਕ ਨਾ ਸਿਰਫ਼ ਪੀਣ ਵਾਲਾ ਸਗੋਂ ਨਹਿਰਾਂ ਰਾਹੀਂ ਖੇਤੀ ਲਈ ਪਾਣੀ ਪਹੁੰਚਾਣਾ ਯਕੀਨੀ ਬਣਾਇਆ ਗਿਆ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਦੇ ਜਲ ਸੋਮਿਆਂ ਦੀ ਸੁਰੱਖਿਆ ਅਤੇ ਸੰਭਾਲ ਨੂੰ ਯਕੀਨੀ ਕਰਨ ਲਈ ਸਰਕਾਰ ਹਰ ਜ਼ਰੂਰੀ ਕਦਮ ਚੁੱਕੇਗੀ। ਸਿੱਖਿਆ ਖੇਤਰ ਵਿੱਚ ਪਿਛਲੀਆਂ ਸਰਕਾਰਾਂ ਦੀ ਉਦਾਸੀਨਤਾ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਹਜ਼ਾਰਾਂ ਸਕੂਲਾਂ ਵਿੱਚ ਪਖਾਨੇ ਅਤੇ ਚਾਰਦੀਵਾਰੀ ਤੱਕ ਨਹੀਂ ਸੀ, ਜਿਸ ਨੂੰ ਹੁਣ ਦੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਨੂੰ ਹਰ ਆਧੁਨਿਕ ਸਹੂਲਤਾਂ ਦੇ ਕੇ ਅਗਾਂਹਵਧੂ ਬਣਾਇਆ ਗਿਆ ਹੈ।

ਇਸ ਤੋਂ ਪਹਿਲਾਂ ਡਾ. ਰਵਜੋਤ ਸਿੰਘ ਨੇ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਪੰਜਾਬ ਸਰਕਾਰ ਇੱਕ ਨਿਰਣਾਇਕ ਜੰਗ ਲੜ ਰਹੀ ਹੈ ਅਤੇ ਕਿਸੇ ਵੀ ਹਾਲ ਵਿੱਚ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਲਈ ਸਾਨੂੰ ਸਭ ਨੂੰ ਇਕੱਠੇ ਕੰਮ ਕਰਨਾ ਹੋਵੇਗਾ। ਪਾਣੀ ਦੇ ਮੁੱਦੇ ‘ਤੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਅਣਦੇਖੀ ਕੀਤੀ ਹੈ, ਜਦਕਿ ਪੰਜਾਬ ਨੇ ਦੇਸ਼ ਦੀ ਸੁਰੱਖਿਆ ਅਤੇ ਵਿਕਾਸ ਵਿੱਚ ਅਗਾਂਹਵਧੂ ਭੂਮਿਕਾ ਨਿਭਾਈ ਹੈ। ਉਨ੍ਹਾਂ ਸਿੱਖਿਆ ਖੇਤਰ ਵਿੱਚ ਬੇਮਿਸਾਲ ਕੰਮ ਲਈ ਕੈਬਨਿਟ ਮੰਤਰੀ ਹਰਜੋਤ ਬੈਂਸ ਦੀ ਸ਼ਲਾਘਾ ਵੀ ਕੀਤੀ।

ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਲੋਕਾਂ ਦੇ ਭਲੇ ਲਈ ਸਰਕਾਰ ਵੱਲੋਂ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਵੱਡੇ ਪੱਧਰ ‘ਤੇ ਕਾਰਵਾਈ ਚੱਲ ਰਹੀ ਹੈ ਅਤੇ ਅੱਜ ਸਾਡੀ ਸਭ ਦੀ ਨੈਤਿਕ ਜਿੰਮੇਵਾਰੀ ਹੈ ਕਿ ਪਿੰਡ-ਪਿੰਡ ਤੱਕ ਇਹ ਸੁਨੇਹਾ ਪਹੁੰਚਾਈਏ।

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਲੜਾਈ ਵਿੱਚ ਜਨ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹੁਸ਼ਿਆਰਪੁਰ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਪੰਜਾਬ ਦੇ ਅਗਾਂਹਵਧੂ ਅਦਾਰਿਆਂ ਵਿੱਚੋਂ ਇੱਕ ਹੈ, ਜੋ ਨਸ਼ਿਆਂ ਤੋਂ ਪ੍ਰਭਾਵਿਤ ਵਿਅਕਤੀਆਂ ਦੇ ਮੁੜ ਵਸੇਬੇ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਵਿਆਪਕ ਪੱਧਰ ‘ਤੇ ਮੁਹਿੰਮ ਚਲਾ ਰਹੀ ਹੈ, ਜਦਕਿ ਕੇਂਦਰ ਸਰਕਾਰ ਪੰਜਾਬ ਦੇ ਜਲ ਅਧਿਕਾਰਾਂ ਨੂੰ ਚੁਣੌਤੀ ਦੇ ਕੇ ਸੂਬੇ ਦੇ ਹਿੱਤਾਂ ਵਿਰੁੱਧ ਕੰਮ ਕਰ ਰਹੀ ਹੈ। ਉਨ੍ਹਾਂ ਦੋ-ਟੁਕ ਸ਼ਬਦਾਂ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਕੇਂਦਰ ਦੀ ਕਿਸੇ ਵੀ ਤਰ੍ਹਾਂ ਦੀ ਦਬਾਅ ਨੀਤੀ ਅੱਗੇ ਝੁਕਣ ਵਾਲੀ ਨਹੀਂ ਹੈ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਬੰਧੀ ਕੀਤੀਆਂ ਜਾ ਰਹੀਆਂ ਕਾਰਵਾਈਆਂ, ਵਿਲੇਜ ਡਿਫੈਂਸ ਕਮੇਟੀ ਵੱਲੋਂ ਆਉਣ ਵਾਲੇ ਸਮੇਂ ਵਿੱਚ ਕੀਤੇ ਜਾਣ ਵਾਲੇ ਕੰਮਾਂ ਅਤੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੇ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕੀਤੀ ਗਈ ਕਾਰਵਾਈ ਅਤੇ ਜਾਗਰੂਕਤਾ ਮੁਹਿੰਮ ‘ਤੇ ਪ੍ਰਕਾਸ਼ ਪਾਇਆ। ਇਸ ਦੌਰਾਨ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਦਰਸਾਉਂਦਾ ਇੱਕ ਨਾਟਕ ਵੀ ਪੇਸ਼ ਕੀਤਾ ਗਿਆ।

Read Latest News and Breaking News at Daily Post TV, Browse for more News

Ad
Ad