Journalism Of Hope

ਕੈਨੇਡਾ ਦੇ ਓਂਟਾਰੀਓ ’ਚ ਫਾਇਰਿੰਗ: ਪੁਲਿਸ ਅਫਸਰ ਤੇ ਹਮਲਾਵਰ ਗੰਭੀਰ ਜ਼ਖ਼ਮੀ

Canada: Police officer and assailant seriously injured: ਨਵੀਂ ਦਿੱਲੀ: ਕੈਨੇਡਾ ਦੇ ਓਂਟਾਰੀਓ ਸੂਬੇ ਦੇ ਬੈਲੇਵਿਲ ਇਲਾਕੇ ਵਿੱਚ ਐਤਵਾਰ ਸ਼ਾਮ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਦੌਰਾਨ ਇੱਕ ਪੁਲਿਸ ਅਫਸਰ ਅਤੇ ਗੋਲੀ ਚਲਾਉਣ ਵਾਲਾ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਦੋਵਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਮੁਤਾਬਕ ਇਹ ਘਟਨਾ ਐਤਵਾਰ ਸ਼ਾਮ ਕਰੀਬ 7 […]
By : Updated On: 22 Sep 2026 14:54:PM
ਕੈਨੇਡਾ ਦੇ ਓਂਟਾਰੀਓ ’ਚ ਫਾਇਰਿੰਗ: ਪੁਲਿਸ ਅਫਸਰ ਤੇ ਹਮਲਾਵਰ ਗੰਭੀਰ ਜ਼ਖ਼ਮੀ

Canada: Police officer and assailant seriously injured: ਨਵੀਂ ਦਿੱਲੀ: ਕੈਨੇਡਾ ਦੇ ਓਂਟਾਰੀਓ ਸੂਬੇ ਦੇ ਬੈਲੇਵਿਲ ਇਲਾਕੇ ਵਿੱਚ ਐਤਵਾਰ ਸ਼ਾਮ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਦੌਰਾਨ ਇੱਕ ਪੁਲਿਸ ਅਫਸਰ ਅਤੇ ਗੋਲੀ ਚਲਾਉਣ ਵਾਲਾ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਦੋਵਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਮੁਤਾਬਕ ਇਹ ਘਟਨਾ ਐਤਵਾਰ ਸ਼ਾਮ ਕਰੀਬ 7 ਵਜੇ ਇੱਕ ਸਿਨਾਗੌਗ ਨੇੜੇ ਵਾਪਰੀ। ਇੱਕ ਹਥਿਆਰਬੰਦ ਵਿਅਕਤੀ ਨੇ ਪੁਲਿਸ ਅਫਸਰ ’ਤੇ ਗੋਲੀ ਚਲਾਈ, ਜਿਸ ਦੇ ਜਵਾਬ ਵਿੱਚ ਅਧਿਕਾਰੀ ਨੇ ਵੀ ਗੋਲੀਆਂ ਚਲਾਈਆਂ। ਇਸ ਦੌਰਾਨ ਦੋਵੇਂ ਜ਼ਖ਼ਮੀ ਹੋ ਗਏ।

ਇਸ਼ਤਿਹਾਰ

ਮਾਮਲੇ ਦੀ ਜਾਂਚ ਹੁਣ ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਅਜੇ ਇਹ ਸਪੱਸ਼ਟ ਨਹੀਂ ਕੀਤਾ ਕਿ ਹਮਲਾਵਰ ਦਾ ਨਿਸ਼ਾਨਾ ਯਹੂਦੀ ਭਾਈਚਾਰੇ ਦੇ ਲੋਕ ਸਨ ਜਾਂ ਘਟਨਾ ਦੇ ਪਿੱਛੇ ਕੋਈ ਹੋਰ ਕਾਰਨ ਸੀ। ਘਟਨਾ ਸਮੇਂ ਯਹੂਦੀ ਭਾਈਚਾਰਾ ਯੋਮ ਕਿਪੁਰ ਦਾ ਤਿਉਹਾਰ ਮਨਾ ਰਿਹਾ ਸੀ।

ਡੱਗ ਫੋਰਡ ਨੇ ਕੀਤੀ ਨਿੰਦਾ
ਓਂਟਾਰੀਓ ਦੇ ਮੁੱਖ ਮੰਤਰੀ ਡੱਗ ਫੋਰਡ ਨੇ ਘਟਨਾ ਦੀ ਨਿੰਦਾ ਕਰਦਿਆਂ ਯਹੂਦੀ ਭਾਈਚਾਰੇ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹਰ ਧਰਮ ਦੇ ਲੋਕਾਂ ਨੂੰ ਆਪਣੇ ਧਾਰਮਿਕ ਵਿਸ਼ਵਾਸਾਂ ਅਨੁਸਾਰ ਪੂਜਾ ਕਰਨ ਦਾ ਅਧਿਕਾਰ ਹੈ। ਫੋਰਡ ਨੇ ਕਿਹਾ ਕਿ ਘਟਨਾ ਵਿੱਚ ਸ਼ਾਮਲ ਵਿਅਕਤੀ ਅਤੇ ਕਿਸੇ ਹੋਰ ਸੰਭਾਵਿਤ ਸਹਿਯੋਗੀ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ ਅਤੇ ਦੋਸ਼ ਸਾਬਤ ਹੋਣ ’ਤੇ ਕਾਨੂੰਨ ਮੁਤਾਬਕ ਕਾਰਵਾਈ ਹੋਵੇਗੀ। ਬੈਲੇਵਿਲ ਦੇ ਮੇਅਰ ਨੀਲ ਐਲਿਸ ਨੇ ਵੀ ਗੋਲੀਬਾਰੀ ਦੀ ਨਿੰਦਾ ਕੀਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News