Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਵੱਡੀ ਖ਼ਬਰ: ਕੈਨੇਡਾ ‘ਚ 333 ਕਿਲੋ ਕੋਕੀਨ ਮਾਮਲੇ ਵਿੱਚ ਪੰਜਾਬੀ ਟਰੱਕ ਡਰਾਈਵਰ ਬਰੀ

Canada Punjabi truck driver acquitted: ਚੰਡੀਗੜ੍ਹ: ਕੈਨੇਡਾ ਦੇ ਬਲਿਊ ਵਾਟਰ ਬ੍ਰਿਜ ਰਾਹੀਂ 333 ਕਿਲੋਗ੍ਰਾਮ ਕੋਕੀਨ ਦੀ ਤਸਕਰੀ ਦੇ ਮਾਮਲੇ ਵਿੱਚ ਬਰੈਂਪਟਨ ਦੇ ਪੰਜਾਬੀ ਟਰੱਕ ਡਰਾਈਵਰ ਰਾਵਿੰਦਰ ਬੀਰ ਸਿੰਘ ਨੂੰ ਓਂਟਾਰੀਓ ਸੁਪੀਰੀਅਰ ਕੋਰਟ ਨੇ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਸਰਕਾਰੀ ਪੱਖ ਇਹ ਸਾਬਤ ਕਰਨ ਵਿੱਚ ਨਾਕਾਮ ਰਿਹਾ ਕਿ ਸਿੰਘ ਨੂੰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਵੱਡੀ ਖ਼ਬਰ: ਕੈਨੇਡਾ ‘ਚ 333 ਕਿਲੋ ਕੋਕੀਨ ਮਾਮਲੇ ਵਿੱਚ ਪੰਜਾਬੀ ਟਰੱਕ ਡਰਾਈਵਰ ਬਰੀ

Canada Punjabi truck driver acquitted: ਚੰਡੀਗੜ੍ਹ: ਕੈਨੇਡਾ ਦੇ ਬਲਿਊ ਵਾਟਰ ਬ੍ਰਿਜ ਰਾਹੀਂ 333 ਕਿਲੋਗ੍ਰਾਮ ਕੋਕੀਨ ਦੀ ਤਸਕਰੀ ਦੇ ਮਾਮਲੇ ਵਿੱਚ ਬਰੈਂਪਟਨ ਦੇ ਪੰਜਾਬੀ ਟਰੱਕ ਡਰਾਈਵਰ ਰਾਵਿੰਦਰ ਬੀਰ ਸਿੰਘ ਨੂੰ ਓਂਟਾਰੀਓ ਸੁਪੀਰੀਅਰ ਕੋਰਟ ਨੇ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਸਰਕਾਰੀ ਪੱਖ ਇਹ ਸਾਬਤ ਕਰਨ ਵਿੱਚ ਨਾਕਾਮ ਰਿਹਾ ਕਿ ਸਿੰਘ ਨੂੰ ਟਰੱਕ ਵਿੱਚ ਲੁਕਾਈ ਗਈ ਕੋਕੀਨ ਬਾਰੇ ਜਾਣਕਾਰੀ ਸੀ। ਜਸਟਿਸ ਮਾਰਕ ਪੋਲੈਂਡ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਕਿ ਸਿਰਫ਼ ਨਸ਼ੀਲੇ ਪਦਾਰਥਾਂ ਦੀ ਵੱਡੀ ਮਾਤਰਾ ਜਾਂ ਕੀਮਤ ਦੇ ਆਧਾਰ ‘ਤੇ ਇਹ ਨਹੀਂ ਮੰਨਿਆ ਜਾ ਸਕਦਾ ਕਿ ਡਰਾਈਵਰ ਨੂੰ ਇਸ ਬਾਰੇ ਪਤਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਤਸਕਰੀ ਦੇ ਮਾਮਲਿਆਂ ਵਿੱਚ ਕਈ ਵਾਰ “ਬਲਾਇੰਡ ਕੋਰੀਅਰ” ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਨੂੰ ਮਾਲ ਦੀ ਅਸਲ ਜਾਣਕਾਰੀ ਨਹੀਂ ਹੁੰਦੀ।

ਫ਼ੈਸਲਾ ਸੁਣਾਏ ਜਾਣ ਤੋਂ ਬਾਅਦ ਰਾਵਿੰਦਰ ਬੀਰ ਸਿੰਘ ਨੇ ਕਿਹਾ ਕਿ ਉਹ ਖੁਸ਼ ਹਨ ਕਿ ਆਖ਼ਿਰਕਾਰ ਸੱਚ ਸਾਹਮਣੇ ਆ ਗਿਆ। ਬਚਾਅ ਪੱਖ ਦੇ ਵਕੀਲ ਗੁਰੂਵੀਰ ਸੰਘਾ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੁਰੂ ਤੋਂ ਹੀ ਆਪਣੇ ਮੁਵੱਕਿਲ ਦੀ ਬੇਗੁਨਾਹੀ ‘ਤੇ ਭਰੋਸਾ ਸੀ। ਉੱਧਰ ਸਰਕਾਰੀ ਵਕੀਲ ਨੇ ਕਿਹਾ ਕਿ ਫ਼ੈਸਲੇ ਦਾ ਅਧਿਐਨ ਕਰਨ ਤੋਂ ਬਾਅਦ ਅਪੀਲ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ।

ਮਾਮਲੇ ਅਨੁਸਾਰ, ਰਾਵਿੰਦਰ ਬੀਰ ਸਿੰਘ 2022 ਵਿੱਚ ਵਿਦਿਆਰਥੀ ਵੀਜ਼ੇ ‘ਤੇ ਕੈਨੇਡਾ ਗਿਆ ਸੀ ਅਤੇ ਇੱਕ ਟਰੱਕਿੰਗ ਕੰਪਨੀ ਲਈ ਕੰਮ ਕਰ ਰਿਹਾ ਸੀ। 5 ਮਾਰਚ 2025 ਨੂੰ ਉਸ ਨੇ ਓਹਾਇਓ ਤੋਂ ਪਲਾਸਟਿਕ ਰੇਜ਼ਿਨ ਨਾਲ ਲੱਦਿਆ ਟਰਾਲਾ ਚੁੱਕਿਆ। ਬਲਿਊ ਵਾਟਰ ਬ੍ਰਿਜ ‘ਤੇ ਜਾਂਚ ਦੌਰਾਨ ਅਧਿਕਾਰੀਆਂ ਨੇ ਟਰਾਲੇ ਵਿੱਚੋਂ 281 ਪੈਕੇਟ ਕੋਕੀਨ ਬਰਾਮਦ ਕੀਤੇ, ਜਿਨ੍ਹਾਂ ਦਾ ਕੁੱਲ ਵਜ਼ਨ ਪੈਕਿੰਗ ਸਮੇਤ 333 ਕਿਲੋਗ੍ਰਾਮ ਸੀ। ਇਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਬਚਾਅ ਪੱਖ ਨੇ ਦਲੀਲ ਦਿੱਤੀ ਕਿ ਟਰਾਲਾ ਲੋਡ ਹੋਣ ਤੋਂ ਬਾਅਦ ਕਈ ਘੰਟਿਆਂ ਤੱਕ ਡਰਾਈਵਰ ਦੀ ਪਹੁੰਚ ਤੋਂ ਬਾਹਰ ਰਿਹਾ ਸੀ। ਇਸ ਤੋਂ ਇਲਾਵਾ ਨਾ ਤਾਂ ਕੋਕੀਨ ਦੇ ਪੈਕੇਟਾਂ ‘ਤੇ ਰਾਵਿੰਦਰ ਬੀਰ ਸਿੰਘ ਦੇ ਫਿੰਗਰ ਪ੍ਰਿੰਟ ਮਿਲੇ ਅਤੇ ਨਾ ਹੀ ਉਸ ਦੇ ਮੋਬਾਈਲ ਫ਼ੋਨ ਵਿੱਚ ਕੋਈ ਅਜਿਹਾ ਸਬੂਤ ਮਿਲਿਆ ਜੋ ਤਸਕਰੀ ਨਾਲ ਉਸ ਦੀ ਜਾਣਕਾਰੀ ਜਾਂ ਸ਼ਮੂਲੀਅਤ ਸਾਬਤ ਕਰ ਸਕੇ। ਅਦਾਲਤ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਕਿ ਉਪਲਬਧ ਸਬੂਤਾਂ ਦੇ ਆਧਾਰ ‘ਤੇ ਦੋਸ਼ ਸ਼ੱਕ ਤੋਂ ਪਰੇ ਸਾਬਤ ਨਹੀਂ ਹੁੰਦੇ। ਇਸ ਲਈ ਰਾਵਿੰਦਰ ਬੀਰ ਸਿੰਘ ਨੂੰ ਸਾਰੇ ਦੋਸ਼ਾਂ ਤੋਂ ਬਰੀ ਕੀਤਾ ਜਾਂਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News