Journalism Of Hope
BREAKING NEWS
ਜਲਾਲਾਬਾਦ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ......ਕੈਨੇਡਾ ’ਚ ਪੰਜਾਬੀ ਮਹਿਲਾ ਕੌਂਸਲਰ ਖਿਲਾਫ ਨਫ਼ਰਤੀ ਪੋਸਟਰ ਲੱਗੇ.....ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !......ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ......ਬਿਕਰਮ ਮਜੀਠੀਆ ਦਾ ਕੇਜਰੀਵਾਲ ’ਤੇ ਜਵਾਬੀ ਹਮਲਾ, 2018 ਦੀ ਚਿੱਠੀ ਕਰਵਾਈ ਯਾਦ.....ਪੰਜਾਬ ’ਚ ਅਸਲਾ ਲਾਇਸੈਂਸ ਬਣਵਾਉਣਾ ਹੋਵੇਗਾ ਔਖਾ, ਸਰਕਾਰ ਵੱਲੋਂ ਕੀਤੀ ਜਾ ਰਹੀ ਨਿਯਮਾਂ ‘ਚ ਸਖ਼ਤੀ......ਡੰਕੀ ਰੂਟ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਦੇ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਮਾਸਟਰਮਾਈਂਡ ਗ੍ਰਿਫ਼ਤਾਰ......ਕਲਯੁਗੀ ਪੁੱਤ ਵੱਲੋਂ ਆਪਣੇ ਪਿਤਾ ਦਾ ਬੇਰਹਿਮ ਨਾਲ ਕਤਲ.....ਨਾਜਾਇਜ਼ ਸਬੰਧਾਂ ਤੋਂ ਨਾਰਾਜ਼ ਪੁੱਤ ਨੇ ਦੋਸਤ ਨਾਲ ਮਿਲ ਕੇ ਮਾਂ ਦੇ ਪ੍ਰੇਮੀ ਦਾ ਕੀਤਾ ਕਤਲ....ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ......

Canada: ਲੜਕੀ ਨਾਲ ਜ਼ਬਰਦਸਤੀ ਤੇ ਲੁੱਟਖੋਹ ਮਾਮਲਿਆਂ ਚ ਤਿੰਨ ਪੰਜਾਬੀ ਗ੍ਰਿਫ਼ਤਾਰ

Canada Three Punjabis arrested: ਪੀਲ ਪੁਲੀਸ ਨੇ ਮਿਸੀਸਾਗਾ ਵਿੱਚ ਲੜਕੀ ਨਾਲ ਜ਼ਬਰਦਸਤੀ ਕਰਨ ਤੇ ਗ਼ਲਤ ਪਛਾਣ ਦੇ ਅਧਾਰ ’ਤੇ ਘਰਾਂ ਵਿਚ ਦਾਖਲ ਹੋ ਕੇ ਲੁੱਟਖੋਹ ਕਰਨ ਨਾਲ ਜੁੜੇ ਦੋ ਵੱਖ ਵੱਖਰੇ ਮਾਮਲਿਆਂ ਵਿਚ ਤਿੰਨ ਪੰਜਾਬੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਅਗਲੇ ਦਿਨੀਂ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਲੜਕੀ ਨਾਲ ਜ਼ੋਰ ਜ਼ਬਰਦਸਤੀ ਕਰਨ ਵਾਲੇ ਮੁਲਜ਼ਮ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Canada Three Punjabis arrested: ਪੀਲ ਪੁਲੀਸ ਨੇ ਮਿਸੀਸਾਗਾ ਵਿੱਚ ਲੜਕੀ ਨਾਲ ਜ਼ਬਰਦਸਤੀ ਕਰਨ ਤੇ ਗ਼ਲਤ ਪਛਾਣ ਦੇ ਅਧਾਰ ’ਤੇ ਘਰਾਂ ਵਿਚ ਦਾਖਲ ਹੋ ਕੇ ਲੁੱਟਖੋਹ ਕਰਨ ਨਾਲ ਜੁੜੇ ਦੋ ਵੱਖ ਵੱਖਰੇ ਮਾਮਲਿਆਂ ਵਿਚ ਤਿੰਨ ਪੰਜਾਬੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਅਗਲੇ ਦਿਨੀਂ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਲੜਕੀ ਨਾਲ ਜ਼ੋਰ ਜ਼ਬਰਦਸਤੀ ਕਰਨ ਵਾਲੇ ਮੁਲਜ਼ਮ ਦੀ ਪਛਾਣ ਰਵਿੰਦਰ ਸਿੰਘ ਧਾਲੀਵਾਲ(27) ਵਜੋਂ ਦੱਸੀ ਹੈ। ਧਾਲੀਵਾਲ ’ਤੇ ਦੋਸ਼ ਹੈ ਕਿ ਉਸ ਨੇ ਲੰਘੇ ਮਹੀਨੇ ਘਰ ਦੀ ਸਫਾਈ ਲਈ ਲੜਕੀ ਨੂੰ ਸੱਦਿਆ। ਘਟਨਾ ਮੌਕੇ ਉਹ ਘਰ ਵਿੱਚ ਇਕੱਲਾ ਸੀ। ਇਸ ਦੌਰਾਨ ਉਸ ਨੇ ਪੀੜਤ ਲੜਕੀ ਨਾਲ ਜ਼ਬਰਦਸਤੀ ਕੀਤੀ ਤੇ ਸੱਟਾਂ ਵੀ ਮਾਰੀਆਂ। ਮੁਲਜ਼ਮ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ।

ਪੁਲੀਸ ਨੇ ਪੀੜਤ ਲੜਕੀ ਦੀ ਸ਼ਿਕਾਇਤ ਦੀ ਜਾਂਚ ਮਗਰੋਂ ਮੁਲਜ਼ਮ ਉੱਤੇ ਚਾਰ ਦੋਸ਼ ਆਇਦ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲੀਸ ਦੇ ਤਰਜਮਾਨ ਮੁਤਾਬਕ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।

ਇਸ ਦੌਰਾਨ ਲੁੱਟਖੋਹ ਦੇ ਇੱਕ ਹੋਰ ਮਾਮਲੇ ਵਿੱਚ ਪੁਲੀਸ ਨੇ ਦੋ ਪੰਜਾਬੀ ਨੌਜਵਾਨਾਂ ਬਰੈਂਪਟਨ ਵਾਸੀ ਅਭੀਜੋਤ ਸਿੰਘ (20) ਅਤੇ ਮਿਸੀਸਾਗਾ ਵਾਸੀ ਰਿਧਮਪ੍ਰੀਤ ਸਿੰਘ (21) ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ’ਤੇ ਦੋਸ਼ ਹਨ ਕਿ ਉਹ ਜਾਅਲੀ ਪਛਾਣ ਵਾਲੇ ਸੋਸ਼ਲ ਮੀਡੀਆ ਖਾਤੇ ਬਣਾ ਕੇ ਲੋਕਾਂ ਨੂੰ ਸੁੰਨਸਾਨ ਥਾਂ ’ਤੇ ਸੱਦ ਕੇ ਲੁੱਟ ਖੋਹ ਕਰਦੇ ਸਨ। ਮੁਲਜ਼ਮਾਂ ਨੂੰ ਅਗਲੇ ਦਿਨੀਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News