Car Overturned on Highway: ਇਸ ਭਿਆਨਕ ਹਾਦਸੇ ਵਿੱਚ ਕਾਰ ਪੂਰੀ ਤਰ੍ਹਾਂ ਤਬਾਹ ਹੋ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਹਰਮਨਦੀਪ ਸਿੰਘ ਨੂੰ ਇਲਾਜ ਲਈ ਕੈਪੀਟਲ ਹਸਪਤਾਲ ਲਿਜਾਇਆ ਗਿਆ।
Road Accident in Jalandhar: ਜਲੰਧਰ ਦੇ ਰਾਏਪੁਰ-ਰਸੂਲਪੁਰ ਬਾਲਣ ਪਿੰਡ ਵਿੱਚ ਇੱਕ ਵਰਨਾ ਕਾਰ ਬੇਕਾਬੂ ਹੋ ਕੇ ਸੜਕ ‘ਤੇ ਪਲਟ ਗਈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 33 ਸਾਲਾ ਹਰਮਨਦੀਪ ਸਿੰਘ ਪੁੱਤਰ ਸੁਰੇਂਦਰ ਸਿੰਘ ਵਾਸੀ, ਪਠਾਨਕੋਟ ਵਜੋਂ ਹੋਈ ਹੈ। ਇਸ ਭਿਆਨਕ ਹਾਦਸੇ ਵਿੱਚ ਕਾਰ ਪੂਰੀ ਤਰ੍ਹਾਂ ਤਬਾਹ ਹੋ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਹਰਮਨਦੀਪ ਸਿੰਘ ਨੂੰ ਇਲਾਜ ਲਈ ਕੈਪੀਟਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਲੋਕਾਂ ਨੇ ਹਾਦਸੇ ਬਾਰੇ ਮਕਸੂਦਾਂ ਥਾਣੇ ਦੀ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ‘ਤੇ ਮਕਸੂਦਾਂ ਥਾਣੇ ਦੇ ਐਸਆਈ ਰਾਜਿੰਦਰ ਸਿੰਘ ਤੁਰੰਤ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ ਅਤੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਹਰਮਨਜੋਤ ਸੈਣੀ ਪੁੱਤਰ ਸੁਰੇਂਦਰ ਸਿੰਘ ਵਾਸੀ ਬਾਂਸਲ ਗੈਸ ਏਜੰਸੀ, ਪਠਾਨਕੋਟ ਵਜੋਂ ਹੋਈ ਹੈ।
ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਹੈ ਅਤੇ ਮ੍ਰਿਤਕ ਦੇ ਰਿਸ਼ਤੇਦਾਰਾਂ ਨੂੰ ਘਟਨਾ ਬਾਰੇ ਸੂਚਿਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਕਤ ਵਿਅਕਤੀ ਕਾਰ ਬਹੁਤ ਤੇਜ਼ ਰਫ਼ਤਾਰ ਨਾਲ ਚਲਾ ਰਿਹਾ ਸੀ। ਕਾਰ ਅਚਾਨਕ ਕੰਟਰੋਲ ਤੋਂ ਬਾਹਰ ਹੋ ਗਈ, ਡਿਵਾਈਡਰ ਨਾਲ ਟਕਰਾ ਗਈ ਅਤੇ ਪਲਟ ਗਈ।