Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਸੜਕ ‘ਤੇ ਚਲਦੀ ਕਾਰ ਬਣੀ ਅੱਗ ਦਾ ਗੋਲਾ, ਵਾਲ-ਵਾਲ ਬਚੀ ਚਾਲਕ ਦੀ ਜਾਨ

Ludhiana Car Fire Accident; ਲੁਧਿਆਣਾ ‘ਚ ਚੱਲਦੀ ਸਵਿਫਟ ਕਾਰ ਨੂੰ ਅਚਾਨਕ ਅੱਗ ਲੱਗ ਗਈ। ਜਨਕਪੁਰੀ ਪੁਲਿਸ ਚੌਕੀ ਨੇੜੇ ਕਾਰ ਦੇ ਬੋਨਟ ‘ਚੋਂ ਅੱਗ ਦੀਆਂ ਲਪਟਾਂ ਉੱਠਣ ਲੱਗੀਆਂ, ਜਿਸ ਤੋਂ ਬਾਅਦ ਡਰਾਈਵਰ ਨੇ ਤੁਰੰਤ ਕਾਰ ਤੋਂ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ। ਰਾਹਗੀਰਾਂ ਅਤੇ ਫੈਕਟਰੀ ਕਰਮਚਾਰੀਆਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਕੁਝ ਹੀ ਸਮੇਂ […]
By : Updated On: 18 Sep 2026 15:51:PM
ਸੜਕ ‘ਤੇ ਚਲਦੀ ਕਾਰ ਬਣੀ ਅੱਗ ਦਾ ਗੋਲਾ, ਵਾਲ-ਵਾਲ ਬਚੀ ਚਾਲਕ ਦੀ ਜਾਨ

Ludhiana Car Fire Accident; ਲੁਧਿਆਣਾ ‘ਚ ਚੱਲਦੀ ਸਵਿਫਟ ਕਾਰ ਨੂੰ ਅਚਾਨਕ ਅੱਗ ਲੱਗ ਗਈ। ਜਨਕਪੁਰੀ ਪੁਲਿਸ ਚੌਕੀ ਨੇੜੇ ਕਾਰ ਦੇ ਬੋਨਟ ‘ਚੋਂ ਅੱਗ ਦੀਆਂ ਲਪਟਾਂ ਉੱਠਣ ਲੱਗੀਆਂ, ਜਿਸ ਤੋਂ ਬਾਅਦ ਡਰਾਈਵਰ ਨੇ ਤੁਰੰਤ ਕਾਰ ਤੋਂ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ।

ਇਸ਼ਤਿਹਾਰ

ਰਾਹਗੀਰਾਂ ਅਤੇ ਫੈਕਟਰੀ ਕਰਮਚਾਰੀਆਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਕੁਝ ਹੀ ਸਮੇਂ ‘ਚ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਕਾਰ ਮਾਲਕ ਨੇ ਦੋਸ਼ ਲਗਾਇਆ ਕਿ ਸੂਚਨਾ ਦੇਣ ਤੋਂ ਕਰੀਬ ਅੱਧੇ ਘੰਟੇ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ।

ਬੋਨਟ ‘ਚੋਂ ਨਿਕਲੀਆਂ ਅੱਗ ਦੀਆਂ ਲਪਟਾਂ

ਆਸ਼ੂ ਨੇ ਦੱਸਿਆ ਕਿ ਉਹ ਹਰਗੋਬਿੰਦ ਨਗਰ ਦਾ ਰਹਿਣ ਵਾਲਾ ਹੈ। ਵੀਰਵਾਰ ਨੂੰ ਉਹ ਕਿਸੇ ਜ਼ਰੂਰੀ ਕੰਮ ਲਈ ਚੀਮਾ ਚੌਕ ਵੱਲੋਂ ਆ ਰਿਹਾ ਸੀ। ਜਦੋਂ ਉਹ ਜਨਕਪੁਰੀ ਪੁਲਿਸ ਚੌਕੀ ਨੇੜੇ ਪਹੁੰਚਿਆ ਤਾਂ ਅਚਾਨਕ ਕਾਰ ਦੇ ਬੋਨਟ ‘ਚੋਂ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ।

ਸ਼ੁਰੂਆਤ ‘ਚ ਅੱਗ ਘੱਟ ਸੀ, ਪਰ ਕੁਝ ਹੀ ਸਮੇਂ ‘ਚ ਇਹ ਤੇਜ਼ੀ ਨਾਲ ਫੈਲ ਗਈ। ਆਸ਼ੂ ਨੇ ਤੁਰੰਤ ਕਾਰ ਤੋਂ ਬਾਹਰ ਨਿਕਲ ਕੇ ਰੌਲਾ ਪਾਇਆ ਅਤੇ ਲੋਕਾਂ ਤੋਂ ਮਦਦ ਮੰਗੀ।

ਰਾਹਗੀਰਾਂ ਅਤੇ ਫੈਕਟਰੀ ਕਰਮਚਾਰੀਆਂ ਨੇ ਕੀਤੀ ਕੋਸ਼ਿਸ਼

ਇੱਕ ਰਾਹਗੀਰ ਨੇ ਆਪਣੀ ਗੱਡੀ ‘ਚ ਪਏ ਫਾਇਰ ਐਕਸਟਿੰਗਵਿਸ਼ਰ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਕਾਮਯਾਬੀ ਨਹੀਂ ਮਿਲੀ। ਇਸ ਤੋਂ ਬਾਅਦ ਨੇੜਲੀ ਫੈਕਟਰੀ ਤੋਂ 3-4 ਫਾਇਰ ਐਕਸਟਿੰਗਵਿਸ਼ਰ ਲਿਆ ਕੇ ਵੀ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ।

ਇਲਾਕਾ ਵਾਸੀਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਜਨਕਪੁਰੀ ਪੁਲਿਸ ਚੌਕੀ ਦੇ ਕਰਮਚਾਰੀ ਮੌਕੇ ‘ਤੇ ਪਹੁੰਚੇ ਅਤੇ ਫਾਇਰ ਬ੍ਰਿਗੇਡ ਨੂੰ ਜਾਣਕਾਰੀ ਦਿੱਤੀ।

ਅੱਧੇ ਘੰਟੇ ਬਾਅਦ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

ਆਸ਼ੂ ਦਾ ਦੋਸ਼ ਹੈ ਕਿ ਸੂਚਨਾ ਦੇਣ ਤੋਂ ਕਰੀਬ ਅੱਧੇ ਘੰਟੇ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ। ਫਾਇਰ ਕਰਮਚਾਰੀਆਂ ਨੇ ਕਰੀਬ ਅੱਧੇ ਘੰਟੇ ਦੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ, ਪਰ ਉਦੋਂ ਤੱਕ ਕਾਰ ਪੂਰੀ ਤਰ੍ਹਾਂ ਸੜ ਚੁੱਕੀ ਸੀ।

ਕਾਰ ‘ਚੋਂ ਨਿਕਲਦੇ ਸਮੇਂ ਡਿੱਗਿਆ ਮੋਬਾਈਲ

ਡਰਾਈਵਰ ਆਸ਼ੂ ਨੇ ਦੱਸਿਆ ਕਿ ਜਦੋਂ ਅੱਗ ਲੱਗਣ ਤੋਂ ਬਾਅਦ ਉਹ ਕਾਰ ‘ਚੋਂ ਬਾਹਰ ਨਿਕਲਿਆ ਤਾਂ ਉਸ ਦਾ ਮੋਬਾਈਲ ਫੋਨ ਗੱਡੀ ਦੇ ਨੇੜੇ ਹੀ ਡਿੱਗ ਗਿਆ। ਬਾਅਦ ‘ਚ ਕਿਸੇ ਵਿਅਕਤੀ ਨੇ ਉਸ ਦਾ ਮੋਬਾਈਲ ਚੁੱਕ ਲਿਆ।

ਆਸ਼ੂ ਮੁਤਾਬਕ ਉਸ ਦੀ ਕਾਰ 2019 ਮਾਡਲ ਦੀ ਡੀਜ਼ਲ ਸਵਿਫਟ ਸੀ।

ਕੋਈ ਜਾਨੀ ਨੁਕਸਾਨ ਨਹੀਂ

ਪੁਲਿਸ ਚੌਕੀ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਹੈ। ਹਾਦਸੇ ‘ਚ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਧੇ ਘੰਟੇ ਬਾਅਦ ਪਹੁੰਚੀਆਂ, ਉਸ ਸਮੇਂ ਤੱਕ ਕਾਰ ਸੜ ਕੇ ਸੁਆਹ ਹੋ ਚੁੱਕੀ ਸੀ।

Read Latest News and Breaking News at Daily Post TV, Browse for more News

Ad
Ad

Punjab District News