ਪੰਚਕੂਲਾ ਦੇ ਸਕੂਲ ‘ਚ 6 ਸਾਲਾ ਬੱਚੀ ਨਾਲ ਕੁੱਟਮਾਰ ਦਾ ਮਾਮਲਾ: ਬੱਚੀ ਨੂੰ PGI ਤੋਂ ਮਿਲੀ ਛੁੱਟੀ
ਪੰਚਕੂਲਾ: ਪੰਚਕੂਲਾ ਵਿੱਚ 6 ਸਾਲਾ ਬੱਚੀ ਨਾਲ ਕੁੱਟਮਾਰ ਦੇ ਮਾਮਲੇ ਵਿੱਚ ਨਵੀਂ ਅਪਡੇਟ ਸਾਹਮਣੇ ਆਈ ਹੈ। ਪੀਜੀਆਈ ਵਿੱਚ ਇਲਾਜ ਅਧੀਨ ਬੱਚੀ ਦੀ ਸਿਹਤ ਵਿੱਚ ਸੁਧਾਰ ਤੋਂ ਬਾਅਦ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਇਹ ਘਟਨਾ 28 ਅਕਤੂਬਰ ਨੂੰ ਵਾਪਰੀ ਸੀ, ਜਦੋਂ 8 ਸਾਲਾ ਬੱਚੇ ਨੇ 6 ਸਾਲਾ ਬੱਚੀ ਨਾਲ ਕੁੱਟਮਾਰ […]
ਲੇਖਕ :
ਰਣਜੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
ਪੰਚਕੂਲਾ: ਪੰਚਕੂਲਾ ਵਿੱਚ 6 ਸਾਲਾ ਬੱਚੀ ਨਾਲ ਕੁੱਟਮਾਰ ਦੇ ਮਾਮਲੇ ਵਿੱਚ ਨਵੀਂ ਅਪਡੇਟ ਸਾਹਮਣੇ ਆਈ ਹੈ। ਪੀਜੀਆਈ ਵਿੱਚ ਇਲਾਜ ਅਧੀਨ ਬੱਚੀ ਦੀ ਸਿਹਤ ਵਿੱਚ ਸੁਧਾਰ ਤੋਂ ਬਾਅਦ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਜਾਣਕਾਰੀ ਮੁਤਾਬਕ ਇਹ ਘਟਨਾ 28 ਅਕਤੂਬਰ ਨੂੰ ਵਾਪਰੀ ਸੀ, ਜਦੋਂ 8 ਸਾਲਾ ਬੱਚੇ ਨੇ 6 ਸਾਲਾ ਬੱਚੀ ਨਾਲ ਕੁੱਟਮਾਰ ਕੀਤੀ ਸੀ। ਘਟਨਾ ਤੋਂ ਬਾਅਦ ਬੱਚੀ ਨੂੰ ਇਲਾਜ ਲਈ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਸੀ।
ਦੂਜੇ ਪਾਸੇ, ਮਾਮਲੇ ਵਿੱਚ ਮੁਲਜ਼ਮ ਬੱਚੇ ਦੀ ਲਗਾਤਾਰ ਕਾਊਂਸਲਿੰਗ ਕੀਤੀ ਜਾ ਰਹੀ ਹੈ। ਉਸ ਨੂੰ ਅਬਜ਼ਰਵੇਸ਼ਨ ਹੋਮ ਵਿੱਚ ਰੱਖਿਆ ਗਿਆ ਹੈ। ਅੱਜ ਉਸ ਨੂੰ ਸਬੰਧਤ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ, ਜਿੱਥੇ ਮਾਮਲੇ ਸਬੰਧੀ ਅਗਲੀ ਕਾਰਵਾਈ ਬਾਰੇ ਫੈਸਲਾ ਲਿਆ ਜਾਵੇਗਾ।