Journalism Of Hope
BREAKING NEWS
ਚੰਡੀਗੜ੍ਹ ’ਚ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ.....ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ’ਤੇ GST ਵਿਭਾਗ ਦੀ ਰੇਡ.....ਥਾਣੇ ਦੇ ਬਾਹਰ ਬੰਬ ਧਮਾਕਾ ਮਾਮਲੇ ’ਚ NIA ਦਾ ਵੱਡਾ ਐਕਸ਼ਨ, ਪੰਜਾਬ ਦੇ 3 ਗੈਂਗਸਟਰ ਗ੍ਰਿਫ਼ਤਾਰ.......ਅੱਜ 1 ਸਤੰਬਰ ਤੋਂ ਵੱਡੇ ਬਦਲਾਅ: ਕਮਰਸ਼ੀਅਲ ਸਿਲੰਡਰ ਮਹਿੰਗਾ, ਦੁੱਧ ਦੇ ਰੇਟ ਵਧੇ; ਟਾਟਾ-ਹੁੰਡਈ ਦੀਆਂ ਕਾਰਾਂ ਵੀ ਮਹਿੰਗੀਆਂ.......ਵਿਆਹ ਤੋਂ ਸਿਰਫ਼ 5 ਮਹੀਨੇ ਬਾਅਦ ਰੈਪਰ ਬਾਦਸ਼ਾਹ-ਈਸ਼ਾ ਰਿਖੀ ਹੋ ਰਹੇ ਵੱਖ !.....ਨੇਪਾਲ ਹੜ੍ਹ ਨਾਲ ਤਬਾਹ ਘਰ ’ਚੋਂ ਮਿਲੀਆਂ 24 ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ 955 ਹੋਈ.....ਅੱਜ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਬਦਲਾਅ, ਹੁਣ ਬੋਰਡਿੰਗ ਪਾਸ ’ਤੇ ਨਹੀਂ ਲੱਗੇਗੀ ਇਮੀਗ੍ਰੇਸ਼ਨ ਸਟੈਂਪ......

ਘਰ ’ਤੇ ਪੈਟਰੋਲ ਬੰਬ ਸੁੱਟ ਕੇ ਅੱਗ ਲਾਉਣ ਦਾ ਮਾਮਲਾ, 4 ਮੁਲਜ਼ਮ ਟਰੇਸ, 2 ਗ੍ਰਿਫ਼ਤਾਰ

Case of throwing petrol bomb on house: ਸ੍ਰੀ ਮੁਕਤਸਰ ਸਾਹਿਬ: ਘਰ ’ਤੇ ਪੈਟਰੋਲ ਬੰਬ ਸੁੱਟਣ ਅਤੇ ਪੈਟਰੋਲ ਛਿੜਕ ਕੇ ਅੱਗ ਲਗਾਉਣ ਦੇ ਮਾਮਲੇ ਨੂੰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਮਾਮਲੇ ਵਿੱਚ 4 ਮੁਲਜ਼ਮਾਂ ਦੀ ਪਛਾਣ ਕਰ ਲਈ ਹੈ, ਜਿਨ੍ਹਾਂ ਵਿੱਚੋਂ 2 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ […]
Ranjit Singh
By : Updated On: 02 Sep 2026 11:29:AM
ਘਰ ’ਤੇ ਪੈਟਰੋਲ ਬੰਬ ਸੁੱਟ ਕੇ ਅੱਗ ਲਾਉਣ ਦਾ ਮਾਮਲਾ, 4 ਮੁਲਜ਼ਮ ਟਰੇਸ, 2 ਗ੍ਰਿਫ਼ਤਾਰ
  • ਵਾਰਦਾਤ ’ਚ ਵਰਤੀ ਮੋਟਰਸਾਈਕਲ ਬਰਾਮਦ

Case of throwing petrol bomb on house: ਸ੍ਰੀ ਮੁਕਤਸਰ ਸਾਹਿਬ: ਘਰ ’ਤੇ ਪੈਟਰੋਲ ਬੰਬ ਸੁੱਟਣ ਅਤੇ ਪੈਟਰੋਲ ਛਿੜਕ ਕੇ ਅੱਗ ਲਗਾਉਣ ਦੇ ਮਾਮਲੇ ਨੂੰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਮਾਮਲੇ ਵਿੱਚ 4 ਮੁਲਜ਼ਮਾਂ ਦੀ ਪਛਾਣ ਕਰ ਲਈ ਹੈ, ਜਿਨ੍ਹਾਂ ਵਿੱਚੋਂ 2 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਵਾਰਦਾਤ ਲਈ ਵਰਤੀ ਗਈ ਮੋਟਰਸਾਈਕਲ ਵੀ ਕਬਜ਼ੇ ਵਿੱਚ ਲੈ ਲਈ ਹੈ।

ਇਸ਼ਤਿਹਾਰ

ਇਹ ਕਾਰਵਾਈ ਐੱਸਐੱਸਪੀ ਸ੍ਰੀ ਅਭਿਮਨਿਊ ਰਾਣਾ, ਆਈਪੀਐੱਸ, ਐੱਸਪੀ (ਡੀ) ਅਸ਼ੋਕ ਮੀਣਾ ਅਤੇ ਡੀਐੱਸਪੀ ਬਚਨ ਸਿੰਘ ਦੀ ਅਗਵਾਈ ਹੇਠ ਕੀਤੀ ਗਈ। ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਫ਼ਸਰ ਇੰਸਪੈਕਟਰ ਰਵਿੰਦਰ ਕੌਰ ਅਤੇ ਪੁਲਿਸ ਟੀਮਾਂ ਨੇ ਤਕਨੀਕੀ ਜਾਣਕਾਰੀ ਅਤੇ ਖੁਫੀਆ ਸੂਚਨਾਵਾਂ ਦੇ ਆਧਾਰ ’ਤੇ ਮੁਲਜ਼ਮਾਂ ਤੱਕ ਪਹੁੰਚ ਕੀਤੀ।

4 ਅਗਸਤ ਦੀ ਰਾਤ ਵਾਪਰੀ ਸੀ ਵਾਰਦਾਤ
ਪੁਲਿਸ ਮੁਤਾਬਕ 4 ਅਗਸਤ 2026 ਦੀ ਰਾਤ ਕਰੀਬ 10:30 ਵਜੇ ਕੁਝ ਵਿਅਕਤੀਆਂ ਨੇ ਗੋਨਿਆਣਾ ਰੋਡ ਵਾਸੀ ਪਵਨ ਕੁਮਾਰ ਦੇ ਘਰ ਦੇ ਗੇਟ ਅਤੇ ਛੱਤ ’ਤੇ ਪੈਟਰੋਲ ਬੰਬ ਸੁੱਟੇ ਅਤੇ ਅੱਗ ਲਗਾ ਦਿੱਤੀ। ਪਰਿਵਾਰ ਵੱਲੋਂ ਰੌਲਾ ਪਾਉਣ ’ਤੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।

ਇਸ ਸਬੰਧੀ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿੱਚ 29 ਅਗਸਤ 2026 ਨੂੰ ਕੇਸ ਨੰਬਰ 271 ਦਰਜ ਕੀਤਾ ਗਿਆ ਸੀ। ਪੁਲਿਸ ਨੇ ਇਹ ਮਾਮਲਾ BNS ਦੀਆਂ ਧਾਰਾਵਾਂ 326(G), 112 ਅਤੇ 191 ਤਹਿਤ ਦਰਜ ਕੀਤਾ ਸੀ।

19 ਸਾਲਾ ਨੌਜਵਾਨ ਸਮੇਤ ਦੋ ਗ੍ਰਿਫ਼ਤਾਰ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਾਜਨ ਉਰਫ਼ ਲੰਡੀ, ਵਾਸੀ ਗੋਨਿਆਣਾ ਰੋਡ, ਸ੍ਰੀ ਮੁਕਤਸਰ ਸਾਹਿਬ, ਉਮਰ ਕਰੀਬ 19 ਸਾਲ ਅਤੇ ਸੁਖਵਿੰਦਰ ਸਿੰਘ ਉਰਫ਼ ਬਿੱਲਾ, ਵਾਸੀ ਗੋਨਿਆਣਾ ਰੋਡ, ਸ੍ਰੀ ਮੁਕਤਸਰ ਸਾਹਿਬ, ਉਮਰ ਕਰੀਬ 51 ਸਾਲ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਕੋਲੋਂ ਵਾਰਦਾਤ ਵਿੱਚ ਵਰਤੀ ਗਈ ਕਾਲੇ ਰੰਗ ਦੀ ਪਲਸਰ ਮੋਟਰਸਾਈਕਲ ਨੰਬਰ PB30J3634 ਵੀ ਬਰਾਮਦ ਕੀਤੀ ਹੈ।

ਪੁਰਾਣੀ ਰੰਜਿਸ਼ ਕਾਰਨ ਵਾਰਦਾਤ ਦਾ ਸ਼ੱਕ
ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਅਤੇ ਸ਼ਿਕਾਇਤਕਰਤਾ ਵਿਚਕਾਰ ਪਹਿਲਾਂ ਤੋਂ ਵਿਵਾਦ ਅਤੇ ਰੰਜਿਸ਼ ਚੱਲ ਰਹੀ ਸੀ। ਪੁਲਿਸ ਨੂੰ ਸ਼ੱਕ ਹੈ ਕਿ ਇਸੇ ਪੁਰਾਣੀ ਦੁਸ਼ਮਣੀ ਦੇ ਚੱਲਦਿਆਂ ਘਰ ਨੂੰ ਨਿਸ਼ਾਨਾ ਬਣਾਇਆ ਗਿਆ। ਪੁਲਿਸ ਰਿਕਾਰਡ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਸੁਖਵਿੰਦਰ ਸਿੰਘ ਉਰਫ਼ ਬਿੱਲਾ ਖ਼ਿਲਾਫ਼ ਪਹਿਲਾਂ ਵੀ NDPS ਐਕਟ ਤਹਿਤ 2 ਮਾਮਲੇ ਦਰਜ ਹਨ।

ਬਾਕੀ ਮੁਲਜ਼ਮਾਂ ਬਾਰੇ ਪੁੱਛਗਿੱਛ ਜਾਰੀ ਰਹੇਗੀ
ਪੁਲਿਸ ਵੱਲੋਂ ਗ੍ਰਿਫ਼ਤਾਰ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲੈਣ ਦੀ ਕਾਰਵਾਈ ਕੀਤੀ ਜਾਵੇਗੀ। ਰਿਮਾਂਡ ਦੌਰਾਨ ਵਾਰਦਾਤ ਵਿੱਚ ਸ਼ਾਮਲ ਹੋਰ ਵਿਅਕਤੀਆਂ ਅਤੇ ਟਰੇਸ ਕੀਤੇ ਗਏ ਬਾਕੀ ਮੁਲਜ਼ਮਾਂ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਨੂੰ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਮਾਮਲੇ ਨਾਲ ਜੁੜੇ ਹੋਰ ਅਹਿਮ ਤੱਥ ਵੀ ਸਾਹਮਣੇ ਆ ਸਕਦੇ ਹਨ।

Read Latest News and Breaking News at Daily Post TV, Browse for more News

Ad
Ad

Punjab District News