ਸ਼ਿਕਾਇਤਕਰਤਾ ਰਣਜੀਤ ਉਰਫ ਮਿੰਟਾ ਦੇ ਬਿਆਨਾਂ ‘ਤੇ ਮਾਮਲਾ ਦਰਜ
Dera Bassi murder case – ਡੇਰਾਬੱਸੀ ਸਿਵਲ ਹਸਪਤਾਲ ਵਿੱਚ ਵਾਪਰੇ ਖੂਨੀ ਖੇਡ ਮਾਮਲੇ ਵਿੱਚ ਸ਼ਿਕਾਇਤਕਰਤਾ ਰਣਜੀਤ ਦੇ ਬਿਆਨ ‘ਤੇ 17 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਹਸਪਤਾਲ ਵਿੱਚ ‘ਆਪ’ ਅਤੇ ਕਾਂਗਰਸੀ ਵਰਕਰਾਂ ਵਿਚਕਾਰ ਖੂਨੀ ਝੜਪ ਹੋ ਗਈ ਜਿਸ ਤੋਂ ਬਾਅਦ ਮੋਹਾਲੀ ਦੇ ਐਸਐਸਪੀ ਦੀਪਕ ਪਾਰੀਕ, ਐਸਪੀ ਮਨਪ੍ਰੀਤ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਸਥਿਤੀ ਦਾ ਜਾਇਜ਼ਾ ਲੈਣ ਲਈ ਪਹੁੰਚੇ।
ਇਸ ਖੂਨੀ ਖੇਡ ਵਿੱਚ ਕਈ ਲੋਕ ਜ਼ਖਮੀ ਹੋ ਗਏ। ਡੇਰਾਬੱਸੀ ਪੁਲਿਸ ਵੱਲੋਂ ਬੀਐਨਐਸ ਦੀ ਧਾਰਾ 109, 115(2), 118(1), 117(2), 126(2), 351(3), 191(3), 190, 61(2) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ, ਐਸਐਚਓ ਡੇਰਾਬੱਸੀ ਮਨਦੀਪ ਸਿੰਘ ਨੇ ਦੱਸਿਆ ਕਿ ਇਸ ਸਮੇਂ 6 ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਤਿੰਨ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ।
ਇਸ ਮਾਮਲੇ ਵਿੱਚ ਅਨਿਲ ਕੁਮਾਰ ਉਰਫ਼ ਹਨੀ, ਅੰਗਰੇਜ਼ ਸਿੰਘ, ਮਹੀਪਾਲ, ਨਰੇਸ਼ ਕੁਮਾਰ, ਅਸ਼ੋਕ ਕੁਮਾਰ, ਰਾਜੇਸ਼ ਕੁਮਾਰ, ਰਾਜ ਕੁਮਾਰ, ਨਾਇਬ ਸਿੰਘ, ਗੁਰਮੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਜੰਟ, ਮੋਹਿਤ ਅਮਰ ਸਿੰਘ, ਮਿਆਂਕ, ਕਰਮਪਾਲ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।