Journalism Of Hope
BREAKING NEWS
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ....ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ: ਮੁੱਖ ਚੋਣ ਅਫ਼ਸਰ ਪੰਜਾਬ.....ਪੰਜਾਬ ਦੇ 3 PPS ਅਫਸਰਾਂ ਦੇ ਤਬਾਦਲੇ, ਪੜ੍ਹੋ ਸੂਚੀ.....ਪੁਲਿਸ ਵੱਲੋਂ ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 4 ਗ੍ਰਿਫ਼ਤਾਰ....CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਮਨਜ਼ੂਰੀ ਨਹੀਂ, ਕੇਂਦਰ ਨੇ ਸੁਰੱਖਿਆ ਕਾਰਨਾਂ ਦਾ ਦਿੱਤਾ ਹਵਾਲਾ....ਪੰਜਾਬ ’ਚ ਰੈਗੂਲਰ DGP ਦੀ ਨਿਯੁਕਤੀ ਦਾ ਮਾਮਲਾ, ਹਾਈਕੋਰਟ ਨੇ ਸਰਕਾਰ ਤੋਂ ਮੰਗਿਆ ਜਵਾਬ

ਜੇਲ੍ਹ ’ਚੋਂ ਹੀ ਹਵਾਲਾ ਰਾਹੀਂ 2 ਲੱਖ ਰੁਪਏ ਟਰਾਂਸਫਰ ਕਰਨ ਦਾ ਦੋਸ਼, 6 ਕੈਦੀਆਂ ਖ਼ਿਲਾਫ਼ ਕੇਸ ਦਰਜ

Case registered against 6 prisoners: ਲੁਧਿਆਣਾ: ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਬੰਦ ਕੈਦੀਆਂ ਵੱਲੋਂ ਕਥਿਤ ਤੌਰ ’ਤੇ ਹਵਾਲਾ ਨੈੱਟਵਰਕ ਰਾਹੀਂ ਕਰੀਬ 2 ਲੱਖ ਰੁਪਏ ਟਰਾਂਸਫਰ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ-7 ਦੀ ਪੁਲਿਸ ਨੇ 6 ਕੈਦੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜੇਲ੍ਹ ਦੇ ਸਹਾਇਕ ਸੁਪਰਿੰਟੈਂਡੈਂਟ ਰਿਸ਼ਵਪਾਲ ਗੋਇਲ […]
By : Updated On: 02 Oct 2026 08:57:AM
ਜੇਲ੍ਹ ’ਚੋਂ ਹੀ ਹਵਾਲਾ ਰਾਹੀਂ 2 ਲੱਖ ਰੁਪਏ ਟਰਾਂਸਫਰ ਕਰਨ ਦਾ ਦੋਸ਼, 6 ਕੈਦੀਆਂ ਖ਼ਿਲਾਫ਼ ਕੇਸ ਦਰਜ
  • ਤਲਾਸ਼ੀ ਦੌਰਾਨ ਕੀਪੈਡ ਮੋਬਾਈਲ ਬਰਾਮਦ
  • ਜੇਲ੍ਹ ਅੰਦਰੋਂ ਹੀ ਰਕਮ ਟਰਾਂਸਫਰ ਕਰਵਾਉਣ ਦੇ ਦੋਸ਼

Case registered against 6 prisoners: ਲੁਧਿਆਣਾ: ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਬੰਦ ਕੈਦੀਆਂ ਵੱਲੋਂ ਕਥਿਤ ਤੌਰ ’ਤੇ ਹਵਾਲਾ ਨੈੱਟਵਰਕ ਰਾਹੀਂ ਕਰੀਬ 2 ਲੱਖ ਰੁਪਏ ਟਰਾਂਸਫਰ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ-7 ਦੀ ਪੁਲਿਸ ਨੇ 6 ਕੈਦੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ਼ਤਿਹਾਰ

ਜੇਲ੍ਹ ਦੇ ਸਹਾਇਕ ਸੁਪਰਿੰਟੈਂਡੈਂਟ ਰਿਸ਼ਵਪਾਲ ਗੋਇਲ ਦੀ ਸ਼ਿਕਾਇਤ ਮੁਤਾਬਕ, ਹਰੀਸਿਮਰਨ ਸਿੰਘ ਮੰਡ, ਜਗਵੀਰ ਸਿੰਘ, ਜਤਿੰਦਰ ਸਿੰਘ, ਅਭੈ, ਕੈਦੀ ਗੁਰਜੀਤ ਸਿੰਘ ਉਰਫ਼ ਹਰਮਨ ਅਤੇ ਹਵਾਲਾਤੀ ਸੁਖਮਨ ’ਤੇ ਜੇਲ੍ਹ ਅੰਦਰੋਂ ਹੀ ਕਥਿਤ ਤੌਰ ’ਤੇ ਹਵਾਲਾ ਨੈੱਟਵਰਕ ਦੀ ਮਦਦ ਨਾਲ ਇੱਕ ਜਾਣਕਾਰ ਦੇ ਬੈਂਕ ਖਾਤੇ ਵਿੱਚ 2 ਲੱਖ ਰੁਪਏ ਟਰਾਂਸਫਰ ਕਰਵਾਉਣ ਦੇ ਦੋਸ਼ ਹਨ।

ਤਲਾਸ਼ੀ ਦੌਰਾਨ ਕੀਪੈਡ ਮੋਬਾਈਲ ਮਿਲਿਆ
ਮਾਮਲਾ ਸਾਹਮਣੇ ਆਉਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਕੈਦੀਆਂ ਦੀਆਂ ਬੈਰਕਾਂ ਅਤੇ ਸਾਮਾਨ ਦੀ ਤਲਾਸ਼ੀ ਲਈ। ਇਸ ਦੌਰਾਨ ਇੱਕ ਕੀਪੈਡ ਮੋਬਾਈਲ ਫੋਨ ਬਰਾਮਦ ਹੋਇਆ। ਪੁਲਿਸ ਨੂੰ ਸ਼ੱਕ ਹੈ ਕਿ ਇਸੇ ਮੋਬਾਈਲ ਦੀ ਵਰਤੋਂ ਹਵਾਲਾ ਨੈੱਟਵਰਕ ਨਾਲ ਸੰਪਰਕ ਕਰਨ ਅਤੇ ਰਕਮ ਟਰਾਂਸਫਰ ਕਰਵਾਉਣ ਲਈ ਕੀਤੀ ਗਈ ਹੋ ਸਕਦੀ ਹੈ।

BNS ਅਤੇ ਪ੍ਰਿਜ਼ਨਜ਼ ਐਕਟ ਤਹਿਤ ਕੇਸ
ਪੁਲਿਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਸਾਰੇ 6 ਮੁਲਜ਼ਮਾਂ ਖ਼ਿਲਾਫ਼ ਧਾਰਾ 308(4) BNS ਅਤੇ ਧਾਰਾ 42(2) ਪੰਜਾਬ ਪ੍ਰਿਜ਼ਨਜ਼ ਐਂਡ ਕਰੈਕਸ਼ਨਲ ਸਰਵਿਸਿਜ਼ ਐਕਟ, 2026 ਤਹਿਤ ਮਾਮਲਾ ਦਰਜ ਕੀਤਾ ਹੈ। ਹੁਣ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਜੇਲ੍ਹ ਅੰਦਰ ਮੋਬਾਈਲ ਫੋਨ ਕਿਵੇਂ ਪਹੁੰਚਿਆ ਅਤੇ ਕਥਿਤ ਹਵਾਲਾ ਲੈਣ-ਦੇਣ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ।

Read Latest News and Breaking News at Daily Post TV, Browse for more News

Ad
Ad

Punjab District News