Journalism Of Hope
BREAKING NEWS
ਵੱਡੀ ਖ਼ਬਰ: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਨਹੀਂ ਰਹੇ.....ਮੈਡ ਸੰਧੂ ਕਤਲ ਮਾਮਲੇ ’ਚ ਪਹਿਲੀ ਗ੍ਰਿਫ਼ਤਾਰੀ, ਸ਼ੂਟਰ ਅਹਿਮਦਾਬਾਦ ਤੋਂ ਕਾਬੂ.......LPU ਹਿੰਸਾ ਮਾਮਲਾ: ਰਾਜਸਥਾਨ ਤੇ ਹਰਿਆਣਾ ਤੋਂ ਦੋ ਹੋਰ ਵਿਦਿਆਰਥੀ ਗ੍ਰਿਫ਼ਤਾਰ......CM ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ SC ਦੀ ਸੁਣਵਾਈ ਕੱਲ੍ਹ ਤੱਕ ਮੁਲਤਵੀ......ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ SIT ਦਾ ਗਠਨ.....ਪਟਿਆਲਾ ਸਮੇਤ 3 ਸ਼ਹਿਰੀ ਸੰਸਥਾਵਾਂ ਦੇ 50 ਵਾਰਡਾਂ ਦੀ ਚੋਣ ਰੱਦ, 6 ਹਫ਼ਤਿਆਂ ’ਚ ਮੁੜ ਚੋਣ ਦੇ ਹੁਕਮ.....

ਸੁਖਬੀਰ ਬਾਦਲ ‘ਤੇ ਹਮਲੇ ਦੇ ਮੁਲਜ਼ਮ ਜਸਪਾਲ ਸਿੰਘ ‘ਤੇ ਕੇਸ ਦਰਜ, ਪੜ੍ਹੋ ਕਿਹੜੀਆਂ-ਕਿਹੜੀਆਂ ਧਰਾਵਾਂ ਲੱਗੀਆਂ

Case registered against Jaspal Singh: ਨਾਂਦੇੜ: ਨਾਂਦੇੜ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਕਥਿਤ ਹਮਲੇ ਦੇ ਮੁਲਜ਼ਮ ਜਸਪਾਲ ਸਿੰਘ ਖ਼ਿਲਾਫ਼ ਮੁਦਖੇੜ ਪੁਲਿਸ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਮੁਦਖੇੜ ਪੁਲਿਸ ਨੇ ਜਸਪਾਲ ਸਿੰਘ ਨੂੰ ਕਤਲ ਦੀ ਕੋਸ਼ਿਸ਼ ਅਤੇ ਗੈਰ-ਕਾਨੂੰਨੀ ਹਥਿਆਰ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੂੰ ਅੱਜ […]
By : Updated On: 14 Aug 2026 11:32:AM
ਸੁਖਬੀਰ ਬਾਦਲ ‘ਤੇ ਹਮਲੇ ਦੇ ਮੁਲਜ਼ਮ ਜਸਪਾਲ ਸਿੰਘ ‘ਤੇ ਕੇਸ ਦਰਜ, ਪੜ੍ਹੋ ਕਿਹੜੀਆਂ-ਕਿਹੜੀਆਂ ਧਰਾਵਾਂ ਲੱਗੀਆਂ

Case registered against Jaspal Singh: ਨਾਂਦੇੜ: ਨਾਂਦੇੜ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਕਥਿਤ ਹਮਲੇ ਦੇ ਮੁਲਜ਼ਮ ਜਸਪਾਲ ਸਿੰਘ ਖ਼ਿਲਾਫ਼ ਮੁਦਖੇੜ ਪੁਲਿਸ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਮੁਦਖੇੜ ਪੁਲਿਸ ਨੇ ਜਸਪਾਲ ਸਿੰਘ ਨੂੰ ਕਤਲ ਦੀ ਕੋਸ਼ਿਸ਼ ਅਤੇ ਗੈਰ-ਕਾਨੂੰਨੀ ਹਥਿਆਰ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਸ਼ਤਿਹਾਰ

ਪੁਲਿਸ ਨੇ ਮੁਲਜ਼ਮ ਖ਼ਿਲਾਫ਼ IPC ਦੀ ਧਾਰਾ 307 (ਕਤਲ ਦੀ ਕੋਸ਼ਿਸ਼), ਧਾਰਾ 353 (ਸਰਕਾਰੀ ਕਰਮਚਾਰੀ ਨੂੰ ਡਿਊਟੀ ਕਰਨ ਤੋਂ ਰੋਕਣਾ) ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ 4/25 ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ‘ਤੇ ਕਤਲ ਦੀ ਕੋਸ਼ਿਸ਼, ਖ਼ਤਰਨਾਕ ਹਥਿਆਰ ਨਾਲ ਸੱਟ ਮਾਰਨ, ਸਰਕਾਰੀ ਕਰਮਚਾਰੀ ਨੂੰ ਡਿਊਟੀ ਤੋਂ ਰੋਕਣ ਲਈ ਗੰਭੀਰ ਸੱਟ ਪਹੁੰਚਾਉਣ ਅਤੇ ਆਰਮਜ਼ ਐਕਟ ਦੀ ਉਲੰਘਣਾ ਦੇ ਦੋਸ਼ ਲਗਾਏ ਗਏ ਹਨ। ਪੁਲਿਸ ਵੱਲੋਂ ਮਾਮਲੇ ਦੀ ਅਗਲੇ ਪੱਧਰ ‘ਤੇ ਜਾਂਚ ਜਾਰੀ ਹੈ ਅਤੇ ਮੁਲਜ਼ਮ ਤੋਂ ਪੁੱਛਗਿੱਛ ਰਾਹੀਂ ਹਮਲੇ ਦੇ ਕਾਰਨਾਂ ਅਤੇ ਹੋਰ ਤੱਥਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਬੀਤੇ ਦਿਨ 13 ਅਗਸਤ ਦਿਨ ਵੀਰਵਾਰ ਨੂੰ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਹਮਲਾ ਹੋਇਆ ਸੀ। ਪੁਲਿਸ ਦੇ ਅਨੁਸਾਰ, ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਇੱਕ ਨਿਹੰਗ ਨੇ ਉਨ੍ਹਾਂ ‘ਤੇ ਕਿਰਪਾਨ ਨਾਲ ਹਮਲਾ ਕੀਤਾ। ਬਾਦਲ ਦੇ ਹੱਥ ਵਿੱਚ ਸੱਟਾਂ ਲੱਗੀਆਂ। ਹਮਲੇ ਦੌਰਾਨ ਉਨ੍ਹਾਂ ਦੀ ਸੁਰੱਖਿਆ ਲਈ ਤਾਇਨਾਤ ਇੱਕ ਪੁਲਿਸ ਕਰਮਚਾਰੀ ਵੀ ਜ਼ਖਮੀ ਹੋ ਗਿਆ ਸੀ। ਇਹ ਘਟਨਾ ਦੁਪਹਿਰ 1 ਵਜੇ ਦੇ ਕਰੀਬ ਵਾਪਰੀ ਦੱਸੀ ਜਾ ਰਹੀ ਹੈ।

ਜਿਸ ਤੋਂ ਬਾਅਦ ਪੁਲਿਸ ਨੇ ਪੁਲਿਸ ਨੇ ਮੁਲਜ਼ਮ ਨਿਹੰਗ, ਜਸਪਾਲ ਸਿੰਘ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਸੀ। ਸੁਖਬੀਰ ਬਾਦਲ ਆਪਣੇ ਪਰਿਵਾਰ ਨਾਲ ਗੁਰਦੁਆਰੇ ਵਿੱਚ ਮੱਥਾ ਟੇਕਣ ਲਈ ਨਾਂਦੇੜ ਸਾਹਿਬ ਆਏ ਸਨ। ਹਮਲੇ ਤੋਂ ਬਾਅਦ ਉਨ੍ਹਾਂ ਨੂੰ ਯਸ਼ੋਸਾਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਨ੍ਹਾਂ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ। ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਨਾਂਦੇੜ ਦੇ ਪੁਲਿਸ ਸੁਪਰਡੈਂਟ ਨਾਲ ਗੱਲ ਕੀਤੀ ਅਤੇ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।

ਇਹ ਵੀ ਦੱਸਣਯੋਗ ਹੈ ਕਿ ਸੁਖਬੀਰ ਬਾਦਲ ‘ਤੇ 4 ਦਸੰਬਰ, 2024 ਨੂੰ ਵੀ ਹਮਲਾ ਹੋਇਆ ਸੀ, ਜਦੋਂ ਉਹ ਸ੍ਰੀ ਹਰਿਮੰਦਰ ਸਾਹਿਬ ਵਿੱਚ ਸੇਵਾਦਾਰ ਵਜੋਂ ਧਾਰਮਿਕ ਸਜ਼ਾ ਨਿਭਾ ਰਹੇ ਸਨ ਤਾਂ ਉਸ ਸਮੇਂ ਨਰਾਇਣ ਸਿੰਘ ਚੌੜਾ ਵੱਲੋਂ ਉਨ੍ਹਾਂ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸ ਨੂੰ ਮੌਕੇ ‘ਤੇ ਤਾਇਨਾਤ ਸਕਿਉਰਿਟੀ ਵੱਲੋਂ ਨਾਕਾਮ ਕਰ ਦਿੱਤਾ ਗਿਆ ਸੀ ਅਤੇ ਗੋਲੀ ਕੰਧ ‘ਤੇ ਜਾ ਲੱਗੀ ਸੀ।

Read Latest News and Breaking News at Daily Post TV, Browse for more News

Ad
Ad

Punjab District News