Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਨਸ਼ੇ ਲਈ ਬੱਚਾ ਵੇਚਣ ਤੇ ਖ਼ਰੀਦਣ ਵਾਲਿਆਂ ‘ਤੇ ਕੇਸ ਦਰਜ, ਮੁਲਜ਼ਮ ਗ੍ਰਿਫ਼ਤਾਰ

Mansa Police Action: ਬੱਚੇ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਰੈਸਕਿਊ ਕੀਤਾ ਗਿਆ ਅਤੇ ਗੋਦ ਲੈਣ ਦਾ ਦਾਅਵਾ ਕਰਨ ਵਾਲੇ ਪਤੀ, ਪਤਨੀ ਅਤੇ ਗੋਦ ਦੇਣ ਵਾਲੇ ਮਾਤਾ-ਪਿਤਾ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। Mansa Child Sold Case Update: ਆਪਣਾ ਬੱਚਾ ਵੇਚਣ ਵਾਲੇ ਮਾਤਾ-ਪਿਤਾ ਸਬੰਧੀ ਮਾਮਲਾ ਧਿਆਨ ਵਿੱਚ ਆਉਣ ‘ਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐੱਸ. […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਨਸ਼ੇ ਲਈ ਬੱਚਾ ਵੇਚਣ ਤੇ ਖ਼ਰੀਦਣ ਵਾਲਿਆਂ ‘ਤੇ ਕੇਸ ਦਰਜ, ਮੁਲਜ਼ਮ ਗ੍ਰਿਫ਼ਤਾਰ

Mansa Police Action: ਬੱਚੇ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਰੈਸਕਿਊ ਕੀਤਾ ਗਿਆ ਅਤੇ ਗੋਦ ਲੈਣ ਦਾ ਦਾਅਵਾ ਕਰਨ ਵਾਲੇ ਪਤੀ, ਪਤਨੀ ਅਤੇ ਗੋਦ ਦੇਣ ਵਾਲੇ ਮਾਤਾ-ਪਿਤਾ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

Mansa Child Sold Case Update: ਆਪਣਾ ਬੱਚਾ ਵੇਚਣ ਵਾਲੇ ਮਾਤਾ-ਪਿਤਾ ਸਬੰਧੀ ਮਾਮਲਾ ਧਿਆਨ ਵਿੱਚ ਆਉਣ ‘ਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐੱਸ. ਦੀਆਂ ਹਦਾਇਤਾਂ ‘ਤੇ ਕਾਰਵਾਈ ਅਮਲ ਵਿਚ ਲਿਆਉਂਦਿਆਂ ਬੱਚੇ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਰੈਸਕਿਊ ਕੀਤਾ ਗਿਆ ਅਤੇ ਗੋਦ ਲੈਣ ਦਾ ਦਾਅਵਾ ਕਰਨ ਵਾਲੇ ਪਤੀ, ਪਤਨੀ ਅਤੇ ਗੋਦ ਦੇਣ ਵਾਲੇ ਮਾਤਾ-ਪਿਤਾ ‘ਤੇ ਥਾਣਾ ਬਰੇਟਾ ਪੁਲਿਸ ਨੇ ਕੇਸ ਦਰਜ ਕਰਦਿਆਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਜਿੰਦਰ ਕੌਰ ਨੇ ਦੱਸਿਆ ਕਿ ਮਾਪਿਆਂ ਵਲੋਂ ਆਪਣਾ ਬੱਚਾ ਵੇਚਣ ਸਬੰਧੀ ਮਾਮਲਾ ਧਿਆਨ ਵਿੱਚ ਆਇਆ ਸੀ, ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਬੱਚਾ ਰੈਸਕਿਉ ਕਰਨ ਉਪਰੰਤ ਬਾਲ ਭਲਾਈ ਕਮੇਟੀ ਕੋਲ ਪੇਸ਼ ਕਰਦੇ ਹੋਏ ਬੱਚੇ ਨੂੰ ਅਨੰਤਨਾਥ ਆਸ਼ਰਮ ਨਥਾਣਾ ’ਚ ਸ਼ਿਫ਼ਟ ਕੀਤਾ ਗਿਆ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਇਹ ਮਾਮਲਾ ਧਿਆਨ ’ਚ ਆਉਣ ਉਪਰੰਤ ਤੁਰੰਤ ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਕਾਰਵਾਈ ਕਰਨ ਦੀ ਹਦਾਇਤ ਪ੍ਰਾਪਤ ਹੋਈ ਸੀ ਜਿਸ ਉਪਰੰਤ ਥਾਣਾ ਬਰੇਟਾ ਪੁਲਿਸ ਨਾਲ ਤਾਲਮੇਲ ਕਰਦੇ ਹੋਏ ਬੱਚਾ ਰੈਸਕਿਊ ਕਰਨ ਦੇ ਬਾਅਦ ਵੇਚਣ ਵਾਲੇ ਅਤੇ ਖਰੀਦਣ ਵਾਲਿਆਂ ‘ਤੇ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਕੀਤੀ ਤਫਤੀਸ਼ ਅਨੁਸਾਰ ਬੱਚਾ ਵੇਚਣ ਦੇ ਮਾਮਲੇ ਦਾ ਨਸ਼ੇ ਦੀ ਪੂਰਤੀ ਨਾਲ ਕੋਈ ਸਬੰਧ ਨਹੀਂ ਹੈ। ਭਾਵੇਂ ਕਿ ਮਾਪੇ ਨਸ਼ਾ ਕਰਦੇ ਸਨ, ਪਰ ਇਹ ਨਸ਼ੇ ਦੀ ਪੂਰਤੀ ਲਈ ਬੱਚਾ ਵੇਚਣ ਦਾ ਮਾਮਲਾ ਨਹੀਂ ਹੈ।

ਥਾਣਾ ਬਰੇਟਾ ਵਿੱਚ ਬੱਚਾ ਰੈਸਕਿਊ ਕਰਨ ਸਮੇਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਜਿੰਦਰ ਕੌਰ, ਬਾਲ ਸੁਰੱਖਿਆ ਅਫ਼ਸਰ ਨਤੀਸ਼ਾ ਅੱਤਰੀ, ਰਜਿੰਦਰ ਕੁਮਾਰ, ਰਾਜਵੀਰ ਸ਼ਰਮਾ, ਸੁਖਦੀਪ ਕੌਰ, ਨਵਜੋਤ ਕੌਰ, ਬਾਲ ਭਲਾਈ ਕਮੇਟੀ ਦੇ ਮੈਂਬਰ ਮਹਿੰਦਰਪਾਲ ਸਿੰਘ, ਨਿਲਮ ਕਕੱੜ ਤੇ ਸੁਤੰਤਰ ਭਾਰਦਵਾਜ ਆਦਿ ਮੌਜੂਦ ਸਨ।

Read Latest News and Breaking News at Daily Post TV, Browse for more News

Ad
Ad

Punjab District News