Journalism Of Hope
BREAKING NEWS
ਲੁਧਿਆਣਾ ’ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ......ਰਜਵਾਹੇ ’ਚੋਂ 6 ਸਾਲਾ ਬੱਚੇ ਦੀ ਮਿਲੀ ਲਾਸ਼, ਤਾਰ ਨਾਲ ਬੰਨ੍ਹੇ ਹੋਏ ਸੀ ਹੱਥ-ਪੈਰ.......ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ.......ਸਲਮਾਨ ਖਾਨ ਦੀ ਫਿਲਮ ‘ਮਾਤ੍ਰਭੂਮੀ’ ਨੂੰ ਸਰਕਾਰ ਤੋਂ ਮਿਲੀ NOC, ਹੁਣ CBFC ਦੀ ਮਨਜ਼ੂਰੀ ਦੀ ਉਡੀਕ.....ਮੈਡ ਸੰਧੂ ਕਤਲਕਾਂਡ: ਗੋਲਡੀ ਢਿੱਲੋਂ ਤੋਂ ਬਾਅਦ ਲੱਕੀ ਜੌਹਲ ਸਪੇਨ ਨੇ ਵੀ ਲਈ ਜ਼ਿੰਮੇਵਾਰੀ.......ਨੇਤਨਯਾਹੂ ਨੇ ਭਾਰਤੀ ਪਾਇਲਟ ਕੈਪਟਨ ਸਮਿਤ ਨੂੰ ਇਜ਼ਰਾਈਲ ਦੇ ਆਜ਼ਾਦੀ ਦਿਵਸ ਸਮਾਗਮ ਲਈ ਦਿੱਤਾ ਸੱਦਾ.......

ਪੰਜਾਬ ਵਿੱਚ ਸਵਾਇਨ ਫਲੂ ਦੇ 70 ਮਾਮਲੇ ਆਏ ਸਾਹਮਣੇ, ਸਿਹਤ ਵਿਭਾਗ ਅਲਰਟ

Cases of swine flu reported in Punjab: ਚੰਡੀਗੜ੍ਹ: ਪੰਜਾਬ ਵਿੱਚ ਅਗਸਤ ਮਹੀਨੇ ਦੌਰਾਨ ਐਚ1ਐਨ1 (H1N1) ਸਵਾਇਨ ਫਲੂ ਦੇ 70 ਮਾਮਲੇ ਸਾਹਮਣੇ ਆਏ ਹਨ। ਪਿਛਲੇ ਕੁਝ ਮਹੀਨਿਆਂ ਦੇ ਮੁਕਾਬਲੇ ਅਗਸਤ ਵਿੱਚ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਘਬਰਾਉਣ ਦੀ ਬਜਾਏ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ […]
By : Updated On: 26 Aug 2026 07:20:AM
ਪੰਜਾਬ ਵਿੱਚ ਸਵਾਇਨ ਫਲੂ ਦੇ 70 ਮਾਮਲੇ ਆਏ ਸਾਹਮਣੇ, ਸਿਹਤ ਵਿਭਾਗ ਅਲਰਟ

Cases of swine flu reported in Punjab: ਚੰਡੀਗੜ੍ਹ: ਪੰਜਾਬ ਵਿੱਚ ਅਗਸਤ ਮਹੀਨੇ ਦੌਰਾਨ ਐਚ1ਐਨ1 (H1N1) ਸਵਾਇਨ ਫਲੂ ਦੇ 70 ਮਾਮਲੇ ਸਾਹਮਣੇ ਆਏ ਹਨ। ਪਿਛਲੇ ਕੁਝ ਮਹੀਨਿਆਂ ਦੇ ਮੁਕਾਬਲੇ ਅਗਸਤ ਵਿੱਚ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ।

ਇਸ਼ਤਿਹਾਰ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਘਬਰਾਉਣ ਦੀ ਬਜਾਏ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜਨਵਰੀ ਤੋਂ ਜੁਲਾਈ ਤੱਕ ਸਵਾਇਨ ਫਲੂ ਦੇ ਮਾਮਲੇ ਇਕ ਅੰਕ ਤੱਕ ਹੀ ਸੀਮਤ ਰਹੇ ਸਨ, ਪਰ ਅਗਸਤ ਮਹੀਨੇ ਵਿੱਚ ਕੇਸਾਂ ਦੀ ਗਿਣਤੀ ਅਚਾਨਕ ਵਧੀ ਹੈ।

ਡਾ. ਬਲਬੀਰ ਸਿੰਘ ਮੁਤਾਬਕ, ਹੁਣ ਤੱਕ ਸਾਹਮਣੇ ਆਏ ਮਰੀਜ਼ਾਂ ਵਿੱਚੋਂ ਕਿਸੇ ਨੂੰ ਵੀ ਹਸਪਤਾਲ ਦਾਖ਼ਲ ਕਰਨ ਦੀ ਲੋੜ ਨਹੀਂ ਪਈ ਅਤੇ ਸਿਹਤ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਵਾਤਾਵਰਨ ਵਿੱਚ ਨਮੀ ਜ਼ਿਆਦਾ ਹੋਣ ਕਾਰਨ ਵਾਇਰਲ ਇਨਫੈਕਸ਼ਨਾਂ ਦੇ ਫੈਲਣ ਦੀ ਸੰਭਾਵਨਾ ਵਧ ਜਾਂਦੀ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਸਵਾਇਨ ਫਲੂ ਦੀ ਜਾਂਚ ਅਤੇ ਇਲਾਜ ਲਈ ਲੋੜੀਂਦੀਆਂ ਸਹੂਲਤਾਂ ਉਪਲਬਧ ਹਨ। ਨਾਲ ਹੀ ਗਰਭਵਤੀ ਔਰਤਾਂ, ਬਜ਼ੁਰਗਾਂ, ਘੱਟ ਰੋਗ ਪ੍ਰਤੀਰੋਧਕ ਸ਼ਕਤੀ ਵਾਲੇ ਲੋਕਾਂ ਅਤੇ ਪਹਿਲਾਂ ਤੋਂ ਕਿਸੇ ਬਿਮਾਰੀ ਨਾਲ ਪੀੜਤ ਵਿਅਕਤੀਆਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਅਤੇ ਭੀੜ-ਭੜੱਕੇ ਵਾਲੀਆਂ ਥਾਵਾਂ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।

ਸਵਾਈਨ ਫ਼ਲੂ ਇਨਫਲੂਐਂਜ਼ਾ ਵਾਇਰਸ ਕਾਰਨ ਹੋਣ ਵਾਲੀ ਸਾਹ ਪ੍ਰਣਾਲੀ ਦੀ ਛੂਤ ਦੀ ਬਿਮਾਰੀ ਹੈ। H1N1 ਇਸ ਵਾਇਰਸ ਦਾ ਪ੍ਰਮੁੱਖ ਰੂਪ ਹੈ। ਇਹ ਮੁੱਖ ਤੌਰ ’ਤੇ ਖੰਘਣ, ਛਿੱਕਣ ਜਾਂ ਗੱਲ ਕਰਨ ਸਮੇਂ ਨਿਕਲਣ ਵਾਲੀਆਂ ਸਾਹ ਦੀਆਂ ਬੂੰਦਾਂ ਰਾਹੀਂ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਤਕ ਫੈਲ ਸਕਦਾ ਹੈ। ਸਮੇਂ ਸਿਰ ਪਛਾਣ ਅਤੇ ਢੁਕਵੇਂ ਇਲਾਜ ਨਾਲ ਜ਼ਿਆਦਾਤਰ ਮਰੀਜ਼ ਠੀਕ ਹੋ ਜਾਂਦੇ ਹਨ।

ਸਵਾਈਨ ਫ਼ਲੂ/ਇਨਫਲੂਐਂਜ਼ਾ ਦੇ ਮੁੱਖ ਲੱਛਣਾਂ ਵਿੱਚ ਬੁਖਾਰ, ਖੰਘ, ਗਲੇ ਵਿੱਚ ਦਰਦ, ਨੱਕ ਵਗਣਾ ਜਾਂ ਬੰਦ ਹੋਣਾ, ਸਿਰ ਦਰਦ, ਸਰੀਰ ਵਿੱਚ ਦਰਦ ਅਤੇ ਥਕਾਵਟ ਸ਼ਾਮਲ ਹਨ। ਅਜਿਹੇ ਲੱਛਣ ਨਜ਼ਰ ਆਉਣ ’ਤੇ ਘਬਰਾਉਣ ਦੀ ਬਜਾਏ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ।

ਖੰਘਣ ਜਾਂ ਛਿੱਕਣ ਸਮੇਂ ਮੂੰਹ ਅਤੇ ਨੱਕ ਨੂੰ ਰੁਮਾਲ ਜਾਂ ਟਿਸ਼ੂ ਨਾਲ ਢੱਕੋ, ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਵੋ, ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਪਰਹੇਜ਼ ਕਰੋ ਅਤੇ ਬੀਮਾਰ ਹੋਣ ਦੀ ਹਾਲਤ ਵਿਚ ਘਰ ਰਹਿ ਕੇ ਦੂਜਿਆਂ ਤੋਂ ਉਚਿਤ ਦੂਰੀ ਬਣਾਈ ਰੱਖੋ। ਅੱਖਾਂ, ਨੱਕ ਅਤੇ ਮੂੰਹ ਨੂੰ ਬਿਨਾਂ ਧੋਤੇ ਹੱਥਾਂ ਨਾਲ ਛੂਹਣ ਤੋਂ ਵੀ ਬਚਣਾ ਚਾਹੀਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News