Banner
Banner

ਸੀਬੀਆਈ ਵੱਲੋਂ ਪੰਜਾਬ ਵਿਜੀਲੈਂਸ ਅਧਿਕਾਰੀਆਂ ਦੇ ਨਾਂ ’ਤੇ ਰਿਸ਼ਵਤ ਮੰਗਣ ਵਾਲੇ 3 ਕਾਬੂ, ਰੀਡਰ ਫ਼ਰਾਰ

Punjab Vigilance officers: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ 20 ਲੱਖ ਰੁਪਏ ਦੇ ਰਿਸ਼ਵਤ ਕਾਂਡ ਚ ਤਿੱਕੜੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ’ਚ ਦੋ ਦਲਾਲ ਅਤੇ ਉਨ੍ਹਾਂ ਦਾ ਇੱਕ ਸਹਿਯੋਗੀ ਸ਼ਾਮਲ ਹੈ। ਸੀਬੀਆਈ ਨੇ ਇਸ ਬਾਰੇ ਰਸਮੀ ਐਲਾਨ ਕਰ ਦਿੱਤਾ ਹੈ । ਇਹ ਮਾਮਲਾ ਪੰਜਾਬ ਵਿਜੀਲੈਂਸ ਬਿਊਰੋ ਵਿੱਚ ਤਾਇਨਾਤ ਅਧਿਕਾਰੀਆਂ ਵੱਲੋਂ ਗੈਰ-ਕਾਨੂੰਨੀ ਰਿਸ਼ਵਤ ਦੀ ਮੰਗ ਕੀਤੇ […]
Amritpal Singh
By : Updated On: 12 May 2026 15:21:PM
ਸੀਬੀਆਈ ਵੱਲੋਂ ਪੰਜਾਬ ਵਿਜੀਲੈਂਸ ਅਧਿਕਾਰੀਆਂ ਦੇ ਨਾਂ ’ਤੇ ਰਿਸ਼ਵਤ ਮੰਗਣ ਵਾਲੇ 3 ਕਾਬੂ, ਰੀਡਰ ਫ਼ਰਾਰ

Punjab Vigilance officers: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ 20 ਲੱਖ ਰੁਪਏ ਦੇ ਰਿਸ਼ਵਤ ਕਾਂਡ ਚ ਤਿੱਕੜੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ’ਚ ਦੋ ਦਲਾਲ ਅਤੇ ਉਨ੍ਹਾਂ ਦਾ ਇੱਕ ਸਹਿਯੋਗੀ ਸ਼ਾਮਲ ਹੈ। ਸੀਬੀਆਈ ਨੇ ਇਸ ਬਾਰੇ ਰਸਮੀ ਐਲਾਨ ਕਰ ਦਿੱਤਾ ਹੈ । ਇਹ ਮਾਮਲਾ ਪੰਜਾਬ ਵਿਜੀਲੈਂਸ ਬਿਊਰੋ ਵਿੱਚ ਤਾਇਨਾਤ ਅਧਿਕਾਰੀਆਂ ਵੱਲੋਂ ਗੈਰ-ਕਾਨੂੰਨੀ ਰਿਸ਼ਵਤ ਦੀ ਮੰਗ ਕੀਤੇ ਜਾਣ ਨਾਲ ਜੁੜਿਆ ਹੋਇਆ ਹੈ।

ਸੀਬੀਆਈ ਦੇ ਬੁਲਾਰੇ ਨੇ ਕਿਹਾ ਕਿ ਸੀਬੀਆਈ ਕੋਲ ਪੰਜਾਬ ਰਾਜ ਟੈਕਸ ਅਧਿਕਾਰੀ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਵਿਕਾਸ ਉਰਫ਼ ਵਿੱਕੀ ਗੋਇਲ ਅਤੇ ਉਸ ਦੇ ਪੁੱਤਰ ਰਾਘਵ ਗੋਇਲ ਨੇ ਡਾਇਰੈਕਟਰ ਜਨਰਲ, ਵਿਜੀਲੈਂਸ ਪੰਜਾਬ ਦੇ ਦਫ਼ਤਰ ਵਿੱਚ ਉਸ ਦੇ ਵਿਰੁੱਧ ਲੰਬਿਤ ਸ਼ਿਕਾਇਤ ਨੂੰ ਬੰਦ ਕਰਨ ਲਈ 20 ਲੱਖ ਰੁਪਏ ਦੀ ਮੰਗ ਕੀਤੀ ਹੈ। ਦੋਵੇਂ ਦਲਾਲ ਵਿਜੀਲੈਂਸ ਦੇ ਸੀਨੀਅਰ ਅਧਿਕਾਰੀਆਂ ਦੇ ਵਿਚੋਲੇ ਵਜੋਂ ਕੰਮ ਕਰ ਰਹੇ ਸਨ, ਜਿਨ੍ਹਾਂ ਵਿੱਚ ਵਿਜੀਲੈਂਸ ਦੇ ਮੁੱਖ ਡਾਇਰੈਕਟਰ ਦਾ ਰੀਡਰ ਓ.ਪੀ. ਰਾਣਾ ਵੀ ਸ਼ਾਮਲ ਹੈ ।

ਇਸ ਤਿਕੜੀ ਨੇ ਨਿੱਜੀ ਤੌਰ ’ਤੇ ਸ਼ਿਕਾਇਤਕਰਤਾ ਨੂੰ ਭਰੋਸਾ ਦਿੱਤਾ ਸੀ ਕਿ ਰਿਸ਼ਵਤ ਦੇਣ ਤੋਂ ਬਾਅਦ ਉਸਦਾ ਮਾਮਲਾ ਖਤਮ ਕਰ ਦਿੱਤਾ ਜਾਵੇਗਾ। ਬਾਅਦ ’ਚ ਮੁਲਜ਼ਮਾਂ ਨੇ ਬਾਅਦ ਵਿੱਚ ਰਿਸ਼ਵਤ ਦੀ ਰਕਮ 20 ਲੱਖ ਰੁਪਏ ਤੋਂ ਘਟਾ ਕੇ 13 ਲੱਖ ਰੁਪਏ ਕਰ ਦਿੱਤੀ। ਇਸਦੇ ਨਾਲ ਹੀ ਵਿਜੀਲੈਂਸ ਰੀਡਰ ਰਾਣਾ ਨੂੰ ਦਿੱਤਾ ਜਾਣ ਵਾਲਾ ਇੱਕ ਸੈਮਸੰਗ ਗਲੈਕਸੀ ਜ਼ੈੱਡ ਫੋਲਡ 7 ਮੋਬਾਈਲ ਫੋਨ ਵੀ ਦਿੱਤਾ ਗਿਆ ।

ਸੀਬੀਆਈ ਨੇ 11 ਮਈ ਨੂੰ ਚੰਡੀਗੜ੍ਹ ਵਿਖੇ ਲਾਏ ਗਏ ਟਰੈਪ ਦੌਰਾਨ, ਗੋਇਲ ਪਰਿਵਾਰ ਦੇ ਇੱਕ ਸਾਥੀ ਅੰਕਿਤ ਵਧਵਾ ਨੂੰ ਮੁਲਜ਼ਮਾਂ ਵੱਲੋਂ ਸ਼ਿਕਾਇਤਕਰਤਾ ਤੋਂ 13 ਲੱਖ ਰੁਪਏ ਨਕਦ ਅਤੇ ਮੋਬਾਈਲ ਫੋਨ ਲੈਂਦੇ ਹੋਏ ਰੰਗੇ ਹੱਥੀਂ ਫੜ ਲਿਆ ਗਿਆ । ਸੀ ਬੀ ਆਈ ਟੀਮ ਨੇ ਰਿਸ਼ਵਤ ਦੀ ਰਕਮ ਅਤੇ ਮੋਬਾਈਲ ਫੋਨ ਦੋਵੇਂ ਮੌਕੇ ‘ਤੇ ਬਰਾਮਦ ਕਰ ਲਏ। ਸੀਬੀਆਈ ਟੀਮ ਨੇ ਪੰਜਾਬ-ਹਰਿਆਣਾ ਸਰਹੱਦ ’ਤੇ ਅੰਬਾਲਾ ਨੇੜੇ ਰਾਘਵ ਗੋਇਲ, ਵਿਕਾਸ ਉਰਫ਼ ਵਿੱਕੀ ਗੋਇਲ ਅਤੇ ਦੋ ਗੰਨਮੈਨਾਂ ਨੂੰ ਫੜ ਲਿਆ ਜਦੋਂ ਕਿ ਰੀਡਰ ਰਾਣਾ ਹਾਲੇ ਫਰਾਰ ਹੈ ।

Read Latest News and Breaking News at Daily Post TV, Browse for more News

Ad
Ad