Journalism Of Hope
BREAKING NEWS
ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸਰਕਾਰ ਨਾਲ ਮੀਟਿੰਗ ਅੱਜ, ਹੱਲ ਨਾ ਹੋਇਆ ਤਾਂ ਕਰਨਗੇ ਵੱਡਾ ਐਲਾਨ.....ਪੰਜਾਬ ਵਿੱਚ ਸਵਾਇਨ ਫਲੂ ਦੇ 70 ਮਾਮਲੇ ਆਏ ਸਾਹਮਣੇ, ਸਿਹਤ ਵਿਭਾਗ ਅਲਰਟ....ਮਾਨ ਸਰਕਾਰ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧੇ ਨੂੰ ਮਨਜ਼ੂਰੀ.....ਮਾਛੀਵਾੜਾ ਪੁਲਿਸ ਨੇ ਤਿੰਨ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਸਹੀ-ਸਲਾਮਤ ਕੀਤੇ ਬਰਾਮਦ.....ਅਦਾਕਾਰਾ ਕ੍ਰਿਤੀ ਸੈਨਨ ਰੱਖੜੀ ਵਿਵਾਦ ਮਾਮਲਾ: ਰਾਹੁਲ ਗਾਂਧੀ ਆਏ ਸਮਰਥਨ ‘ਚ

ਪੰਜਾਬ ਵਿਜੀਲੈਂਸ ਬਿਊਰੋ ‘ਤੇ CBI ਦੀ ਵੱਡੀ ਕਾਰਵਾਈ

CBI Raid Punjab: ਕੇਂਦਰੀ ਜਾਂਚ ਏਜੰਸੀ (ਸੀ.ਬੀ.ਆਈ.) ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁਅੱਤਲ ਚੱਲ ਰਹੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੇ ਕੇਸ ਦੀਆਂ ਪਰਤਾਂ ਫਰੋਲਦਿਆਂ ਸੋਮਵਾਰ ਦੇਰ ਸ਼ਾਮ ਪੰਜਾਬ ਵਿਜੀਲੈਂਸ ਬਿਊਰੋ ਦੇ ਮੋਹਾਲੀ ਸਥਿਤ ਦਫ਼ਤਰ ਵਿੱਚ ਵੱਡੀ ਕਾਰਵਾਈ ਕੀਤੀ ਗਈ। ਜਾਂਚ ਟੀਮ ਨੇ ਇੱਥੇ ਛਾਪੇਮਾਰੀ ਦੌਰਾਨ ਇੱਕ ਸੀਨੀਅਰ ਅਧਿਕਾਰੀ ਦੇ ਰੀਡਰ ਨੂੰ ਹਿਰਾਸਤ ਵਿੱਚ ਲਿਆ ਹੈ। […]
Nishant Malyan
By : Updated On: 12 May 2026 09:07:AM
ਪੰਜਾਬ ਵਿਜੀਲੈਂਸ ਬਿਊਰੋ ‘ਤੇ CBI ਦੀ ਵੱਡੀ ਕਾਰਵਾਈ

CBI Raid Punjab: ਕੇਂਦਰੀ ਜਾਂਚ ਏਜੰਸੀ (ਸੀ.ਬੀ.ਆਈ.) ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁਅੱਤਲ ਚੱਲ ਰਹੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੇ ਕੇਸ ਦੀਆਂ ਪਰਤਾਂ ਫਰੋਲਦਿਆਂ ਸੋਮਵਾਰ ਦੇਰ ਸ਼ਾਮ ਪੰਜਾਬ ਵਿਜੀਲੈਂਸ ਬਿਊਰੋ ਦੇ ਮੋਹਾਲੀ ਸਥਿਤ ਦਫ਼ਤਰ ਵਿੱਚ ਵੱਡੀ ਕਾਰਵਾਈ ਕੀਤੀ ਗਈ। ਜਾਂਚ ਟੀਮ ਨੇ ਇੱਥੇ ਛਾਪੇਮਾਰੀ ਦੌਰਾਨ ਇੱਕ ਸੀਨੀਅਰ ਅਧਿਕਾਰੀ ਦੇ ਰੀਡਰ ਨੂੰ ਹਿਰਾਸਤ ਵਿੱਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਰਿਸ਼ਵਤਖ਼ੋਰੀ ਦੇ ਮਾਮਲੇ ਵਿੱਚ ਸਾਹਮਣੇ ਆਏ ਨਵੇਂ ਤੱਥਾਂ ਦੇ ਅਧਾਰ ’ਤੇ ਕੀਤੀ ਗਈ ਹੈ।

ਇਸ਼ਤਿਹਾਰ


ਹਾਲਾਂਕਿ ਇਸ ਕਾਰਵਾਈ ਸਬੰਧੀ ਸੀ.ਬੀ.ਆਈ. ਜਾਂ ਵਿਜੀਲੈਂਸ ਬਿਊਰੋ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ, ਪਰ ਸਿਆਸੀ ਹਲਕਿਆਂ ਵਿੱਚ ਇਸ ਨੇ ਤਰਥੱਲੀ ਮਚਾ ਦਿੱਤੀ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ’ਤੇ ਦਾਅਵਾ ਕੀਤਾ ਹੈ ਕਿ ਕੇਂਦਰੀ ਏਜੰਸੀ ਨੇ 20 ਲੱਖ ਰੁਪਏ ਦੇ ਰਿਸ਼ਵਤ ਕਾਂਡ ਵਿੱਚ ਇੱਕ ਵਿਜੀਲੈਂਸ ਮੁਲਾਜ਼ਮ ਕੋਲੋਂ 13 ਲੱਖ ਰੁਪਏ ਬਰਾਮਦ ਕੀਤੇ ਹਨ। ਇਸ ਮਾਮਲੇ ‘ਤੇ ਪ੍ਰਤੀਕਿਰਿਆ ਲੈਣ ਲਈ ਜਦੋਂ ਵਿਜੀਲੈਂਸ ਜਾਂ ਪੰਜਾਬ ਪੁਲੀਸ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਕਿਸੇ ਨੇ ਵੀ ਫੋਨ ਜਾਂ ਸੁਨੇਹੇ ਦਾ ਜਵਾਬ ਨਹੀਂ ਦਿੱਤਾ।

ਕੀ ਹੈ ਮਾਮਲਾ?
ਜ਼ਿਕਰਯੋਗ ਹੈ ਕਿ ਸਾਲ 2009 ਬੈਚ ਦੇ ਆਈ.ਪੀ.ਐਸ. ਅਧਿਕਾਰੀ ਹਰਚਰਨ ਸਿੰਘ ਭੁੱਲਰ ਨੂੰ ਅਕਤੂਬਰ 2025 ਵਿੱਚ ਸੀ.ਬੀ.ਆਈ. ਨੇ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਸੀ। ਇਲਜ਼ਾਮ ਸਨ ਕਿ ਭੁੱਲਰ ਨੇ ਆਪਣੇ ਸਹਾਇਕ ਕ੍ਰਿਸ਼ਨੂ ਸ਼ਾਰਦਾ ਰਾਹੀਂ ਇੱਕ ਕਬਾੜੀਏ ਤੋਂ 8 ਲੱਖ ਰੁਪਏ ਦੀ ਮੰਗ ਕੀਤੀ ਸੀ। ਇਹ ਰਕਮ ਸਰਹਿੰਦ ਥਾਣੇ ਵਿੱਚ ਦਰਜ ਇੱਕ ਐਫ.ਆਈ.ਆਰ. ਨੂੰ ਰਫ਼ਾ-ਦਫ਼ਾ ਕਰਨ ਅਤੇ ਕਾਰੋਬਾਰ ਚਲਾਉਣ ਬਦਲੇ ਮਹੀਨਾਵਾਰ ਉਗਰਾਹੀ ਵਜੋਂ ਮੰਗੀ ਗਈ ਸੀ।


ਮਾਰਚ 2026 ਵਿੱਚ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ ਇਸ ਕੇਸ ਦਾ ਨੋਟਿਸ ਲੈਂਦਿਆਂ ਕਿਹਾ ਸੀ ਕਿ ਇਲੈਕਟ੍ਰਾਨਿਕ ਸਬੂਤ ਅਤੇ ਸ਼ਾਰਦਾ ਤੇ ਭੁੱਲਰ ਵਿਚਕਾਰ ਹੋਈ ‘ਕੰਟਰੋਲਡ ਕਾਲ’ ਮੁੱਢਲੇ ਤੌਰ ’ਤੇ ਅਪਰਾਧਿਕ ਸਾਜ਼ਿਸ਼ ਦੀ ਪੁਸ਼ਟੀ ਕਰਦੇ ਹਨ। ਇਸ ਤੋਂ ਇਲਾਵਾ ਸੀ.ਬੀ.ਆਈ. ਅਤੇ ਪੰਜਾਬ ਵਿਜੀਲੈਂਸ ਵੱਲੋਂ ਦੋਵਾਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਵੱਖਰਾ ਮਾਮਲਾ ਵੀ ਦਰਜ ਕੀਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News