Journalism Of Hope
BREAKING NEWS
CBI ਦਾ ਪੰਜਾਬ ‘ਚ ਵੱਡਾ ਐਕਸ਼ਨ, OSD ਰਾਜਵੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ ਦਰਜ....... SIR ਦੇ ਵਿਰੋਧ ‘ਚ ਧਰਨੇ ‘ਤੇ ਬੈਠੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ‘ਚ....... 5 ਕਰੋੜ ਰਿਸ਼ਵਤ ਮਾਮਲੇ ‘ਚ ED ਦਾ ਵੱਡਾ ਐਕਸ਼ਨ, CM ਮਾਨ ਦੇ ਸਾਢੂ ਨੂੰ ਕੀਤਾ ਤਲਬ....... CM ਮਾਨ ਦੇ ਕੈਂਪ ਆਫਿਸ ‘ਤੇ CBI ਦੀ ਰੇਡ, ਚੰਡੀਗੜ੍ਹ ਤੋਂ ਬਾਅਦ ਮੋਹਾਲੀ-ਸੰਗਰੂਰ ਵੀ ਪਹੁੰਚੀ ਟੀਮ....... ਤਰਨਤਾਰਨ ‘ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਬਾਈਕ ਸਵਾਰ 2 ਹਮਲਾਵਰਾਂ ਨੇ ਕੀਤੀ ਫਾਇਰਿੰਗ.......

CBI ਜਾਂਚ ਮਾਮਲਾ: ਪੰਜਾਬ ਸਰਕਾਰ ਨੇ ਹਾਈਕੋਰਟ ਦੇ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

CBI probe case: Punjab Government challenges High Court order: ਚੰਡੀਗੜ੍ਹ: ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਦੇ DGP ਨੂੰ ਲਿਖੀ ਚਿੱਠੀ ਨਾਲ ਜੁੜੇ ਮਾਮਲੇ ਵਿੱਚ ਹਾਈਕੋਰਟ ਦੇ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਹਾਈਕੋਰਟ ਵੱਲੋਂ ਇਸ ਮਾਮਲੇ ਦੀ ਜਾਂਚ CBI ਤੋਂ ਕਰਵਾਉਣ ਦੇ ਦਿੱਤੇ ਹੁਕਮ ਦੇ ਖ਼ਿਲਾਫ਼ ਪੰਜਾਬ ਸਰਕਾਰ ਨੇ ਸੁਪਰੀਮ […]
By : Updated On: 06 Oct 2026 08:46:AM
CBI ਜਾਂਚ ਮਾਮਲਾ: ਪੰਜਾਬ ਸਰਕਾਰ ਨੇ ਹਾਈਕੋਰਟ ਦੇ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

CBI probe case: Punjab Government challenges High Court order: ਚੰਡੀਗੜ੍ਹ: ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਦੇ DGP ਨੂੰ ਲਿਖੀ ਚਿੱਠੀ ਨਾਲ ਜੁੜੇ ਮਾਮਲੇ ਵਿੱਚ ਹਾਈਕੋਰਟ ਦੇ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਹਾਈਕੋਰਟ ਵੱਲੋਂ ਇਸ ਮਾਮਲੇ ਦੀ ਜਾਂਚ CBI ਤੋਂ ਕਰਵਾਉਣ ਦੇ ਦਿੱਤੇ ਹੁਕਮ ਦੇ ਖ਼ਿਲਾਫ਼ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਹੁਣ ਇਸ ਮਾਮਲੇ ’ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ।

ਇਸ਼ਤਿਹਾਰ

ਜ਼ਿਕਰਯੋਗ ਹੈ ਕਿ ਪੰਜਾਬ-ਹਰਿਆਣਾ ਹਾਈਕੋਰਟ ਨੇ ਬੀਤੇ ਦਿਨ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਸਰਕਾਰੀ ਟੈਂਡਰਾਂ, ਟਰਾਂਸਫਰ-ਪੋਸਟਿੰਗ ਅਤੇ ਹੋਰ ਮਾਮਲਿਆਂ ਵਿੱਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪ ਦਿੱਤੀ ਸੀ। ਹਾਈਕੋਰਟ ਨੇ CBI ਨੂੰ ਇਸ ਮਾਮਲੇ ਵਿੱਚ ਕੇਸ ਦਰਜ ਕਰਕੇ ਦੋ ਮਹੀਨਿਆਂ ਦੇ ਅੰਦਰ ਜਾਂਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਪਟੀਸ਼ਨ ਵਿੱਚ ਪੇਸ਼ ਕੀਤੀ ਗਈ ਸਮੱਗਰੀ ਦੇ ਆਧਾਰ ’ਤੇ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਜ਼ਰੂਰੀ ਹੈ। ਅਦਾਲਤ ਨੇ ਪੰਜਾਬ ਪੁਲਿਸ ਵੱਲੋਂ ਹੁਣ ਤੱਕ ਕੀਤੀ ਕਾਰਵਾਈ ’ਤੇ ਵੀ ਅਸੰਤੁਸ਼ਟੀ ਜ਼ਾਹਰ ਕੀਤੀ ਸੀ।

ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਬੈਂਚ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ CBI ਨੂੰ ਨਿਰਪੱਖ ਜਾਂਚ ਲਈ ਹਰ ਸੰਭਵ ਸਹਿਯੋਗ ਦੇਣਗੇ। ਮਾਮਲੇ ਦੀ ਅਗਲੀ ਸੁਣਵਾਈ 7 ਦਸੰਬਰ ਨੂੰ ਹਾਈਕੋਰਟ ‘ਚ ਹੋਵੇਗੀ। ਇਹ ਹੁਕਮ ਐਡਵੋਕੇਟ ਨਿਖਿਲ ਸਰਾਫ ਵੱਲੋਂ ਦਾਇਰ ਪਟੀਸ਼ਨ ’ਤੇ ਆਇਆ ਹੈ। ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਸੀ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਲੱਗੇ ਦੋਸ਼ਾਂ ਸਬੰਧੀ DGP ਨੂੰ ਪੱਤਰ ਭੇਜੇ ਗਏ ਸਨ, ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।

ED ਦੇ ਦਾਅਵੇ ਮੁਤਾਬਕ ਨਿਤਿਨ ਗੋਹਿਲ ਸਰਕਾਰ ਤੋਂ ਲਾਭ ਹਾਸਲ ਕਰਨ ਦੇ ਇੱਛੁਕ ਲੋਕਾਂ ਵਿਚਕਾਰ ਕਥਿਤ ਤੌਰ ’ਤੇ ਵਿਚੋਲੇ ਦੀ ਭੂਮਿਕਾ ਨਿਭਾ ਰਿਹਾ ਸੀ। ਮਾਮਲੇ ਵਿੱਚ ਟਰਾਂਸਫਰ-ਪੋਸਟਿੰਗ, ਗੁਪਤ ਸਰਕਾਰੀ ਦਸਤਾਵੇਜ਼ਾਂ ਤੱਕ ਪਹੁੰਚ, ਹਥਿਆਰ ਲਾਇਸੈਂਸ ਦਿਵਾਉਣ ਅਤੇ ਹੋਰ ਸਰਕਾਰੀ ਲਾਭਾਂ ਨਾਲ ਸਬੰਧਤ ਦੋਸ਼ਾਂ ਦੀ ਗੱਲ ਕੀਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News