Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

OSD ਰਾਜਬੀਰ ਘੁੰਮਣ ਤੋਂ ਪੁੱਛਗਿੱਛ ਮਗਰੋਂ CBI ਨੇ ਕਰੀਬੀਆਂ ਨੂੰ ਭੇਜੇ ਸੰਮਨ, ਅੱਜ ਪੁੱਛਗਿੱਛ ਲਈ ਸੱਦਿਆ

CBI sent summons to close associates of OSD Rajbir Ghumman: ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਹੁਣ ਕੇਂਦਰੀ ਜਾਂਚ ਬਿਊਰੋ (CBI) ਨੇ ਉਨ੍ਹਾਂ ਦੇ ਕਰੀਬੀ ਵਿਅਕਤੀਆਂ ਨੂੰ ਸੰਮਨ ਜਾਰੀ ਕੀਤੇ ਹਨ। CBI ਨੇ ਨਿਤਿਨ ਗੋਹਲ, ਜਿਤਿਨ ਗੋਹਲ ਅਤੇ ਬੀਰ ਦਵਿੰਦਰ ਸਿੰਘ ਨੂੰ ਅੱਜ ਐਤਵਾਰ, […]
By : Updated On: 18 Oct 2026 08:21:AM
OSD ਰਾਜਬੀਰ ਘੁੰਮਣ ਤੋਂ ਪੁੱਛਗਿੱਛ ਮਗਰੋਂ CBI ਨੇ ਕਰੀਬੀਆਂ ਨੂੰ ਭੇਜੇ ਸੰਮਨ, ਅੱਜ ਪੁੱਛਗਿੱਛ ਲਈ ਸੱਦਿਆ

CBI sent summons to close associates of OSD Rajbir Ghumman: ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਹੁਣ ਕੇਂਦਰੀ ਜਾਂਚ ਬਿਊਰੋ (CBI) ਨੇ ਉਨ੍ਹਾਂ ਦੇ ਕਰੀਬੀ ਵਿਅਕਤੀਆਂ ਨੂੰ ਸੰਮਨ ਜਾਰੀ ਕੀਤੇ ਹਨ। CBI ਨੇ ਨਿਤਿਨ ਗੋਹਲ, ਜਿਤਿਨ ਗੋਹਲ ਅਤੇ ਬੀਰ ਦਵਿੰਦਰ ਸਿੰਘ ਨੂੰ ਅੱਜ ਐਤਵਾਰ, 18 ਅਕਤੂਬਰ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨੇ ਵਿਅਕਤੀ ਅੱਜ CBI ਸਾਹਮਣੇ ਪੇਸ਼ ਹੋ ਸਕਦੇ ਹਨ। ਸੂਤਰਾਂ ਮੁਤਾਬਕ, CBI ਨੇ ਇਨ੍ਹਾਂ ਵਿਅਕਤੀਆਂ ਨੂੰ ਪਹਿਲਾਂ ਵੀ ਸੰਮਨ ਜਾਰੀ ਕੀਤੇ ਸਨ, ਪਰ ਉਹ ਜਾਂਚ ਏਜੰਸੀ ਸਾਹਮਣੇ ਪੇਸ਼ ਨਹੀਂ ਹੋਏ। ਹੁਣ ਪਹਿਲੀ ਵਾਰ ਉਨ੍ਹਾਂ ਦੇ ਪੁੱਛਗਿੱਛ ਲਈ ਪੇਸ਼ ਹੋਣ ਦੀ ਸੰਭਾਵਨਾ ਹੈ।

ਇਸ਼ਤਿਹਾਰ

5 ਅਕਤੂਬਰ ਨੂੰ ਦਰਜ ਹੋਈ ਸੀ FIR
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ CBI ਨੇ 5 ਅਕਤੂਬਰ ਨੂੰ ਰਾਜਬੀਰ ਸਿੰਘ ਘੁੰਮਣ ਸਮੇਤ ਨਿਤਿਨ ਗੋਹਲ, ਜਿਤਿਨ ਗੋਹਲ ਉਰਫ਼ ਰਾਜਾ, ਰੋਮੀ ਰਾਜਾ ਮਹਾਜਨ, ਬੀਰ ਦਵਿੰਦਰ, ਆਰ.ਐੱਸ. ਨਾਗਰਾ ਅਤੇ ਕੁਝ ਅਣਪਛਾਤੇ ਸਰਕਾਰੀ ਤੇ ਨਿੱਜੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕੀਤਾ ਸੀ। ਹਾਈ ਕੋਰਟ ਨੇ CBI ਨੂੰ ਜਾਂਚ ਪੂਰੀ ਕਰਨ ਲਈ ਦੋ ਮਹੀਨਿਆਂ ਦਾ ਸਮਾਂ ਦਿੱਤਾ ਹੈ।

ਤਬਾਦਲਿਆਂ, ਟੈਂਡਰਾਂ ਅਤੇ ਅਸਲਾ ਲਾਇਸੈਂਸਾਂ ਵਿੱਚ ਕਥਿਤ ਬੇਨਿਯਮੀਆਂ ਦੇ ਦੋਸ਼
FIR ਵਿੱਚ ਅਧਿਕਾਰੀਆਂ ਦੇ ਤਬਾਦਲਿਆਂ ਅਤੇ ਤਾਇਨਾਤੀਆਂ, ਨੀਤੀਗਤ ਫ਼ੈਸਲਿਆਂ ਵਿੱਚ ਦਖ਼ਲਅੰਦਾਜ਼ੀ, ਟੈਂਡਰ ਪ੍ਰਕਿਰਿਆ ਅਤੇ ਅਸਲਾ ਲਾਇਸੈਂਸਾਂ ਸਮੇਤ ਹੋਰ ਮਾਮਲਿਆਂ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਗਏ ਹਨ। CBI ਵੱਲੋਂ ਇਨ੍ਹਾਂ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਸੰਮਨ ਕੀਤੇ ਗਏ ਵਿਅਕਤੀਆਂ ਤੋਂ ਪੁੱਛਗਿੱਛ ਰਾਹੀਂ ਮਾਮਲੇ ਨਾਲ ਜੁੜੇ ਤੱਥਾਂ ਦੀ ਜਾਂਚ ਕੀਤੀ ਜਾਵੇਗੀ। ਫਿਲਹਾਲ ਇਹ ਦੋਸ਼ ਜਾਂਚ ਅਧੀਨ ਹਨ।

Read Latest News and Breaking News at Daily Post TV, Browse for more News

Ad
Ad

Punjab District News