Journalism Of Hope
BREAKING NEWS
ਝੋਟਾ ਕਤਲ ਕਾਂਡ: ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਕੇਸ ਦੀਆਂ ਫਾਈਲਾਂ......ਪੰਜਾਬ ਵਿੱਚ ਅੱਜ ਤੋਂ ਬੱਸਾਂ ਦਾ ਚੱਕਾ ਜਾਮ: ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ.....ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ, ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ........ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ ਨੇ ਲਾਏ ਇਲਜ਼ਾਮ.......ਟਾਈਗਰ ਸ਼ਰਾਫ਼ ’ਤੇ ਗੋਲੀਬਾਰੀ ਮਾਮਲੇ ’ਚ ਵੱਡਾ ਖੁਲਾਸਾ: ਨਿਸ਼ਾਨੇ ’ਤੇ ਸੀ ਕੋਈ ਹੋਰ ਵੱਡੀ ਬਾਲੀਵੁੱਡ ਹਸਤੀ !.........ਕਾਂਗਰਸ ਦੇ ਸਾਬਕਾ ਵਿਧਾਇਕ ਦਾ ਗੰਨਮੈਨ ਅਫ਼ੀਮ ਸਮੇਤ ਗ੍ਰਿਫ਼ਤਾਰ, 2 ਹੋਰ ਸਾਥੀ ਵੀ ਕਾਬੂ......ਗੁ: ਬੰਗਲਾ ਸਾਹਿਬ ਨੇੜਲੇ ਰਸਤੇ ’ਤੇ ਪੁਲਿਸ ਦੀ ਐਂਟਰੀ ਬੰਦ, DSGMC ਨੇ ਲਿਆ ਵੱਡਾ ਫ਼ੈਸਲਾ.........ਝੋਟਾ ਕਤਲ ਕਾਂਡ ਤੋਂ ਬਾਅਦ ਮਾਨਸਾ ’ਚ 3 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ, 4 ਸੀਲ.....ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, 5 ਦਿਨਾਂ ’ਚ 219 ਮਾਮਲੇ ਆਏ ਸਾਹਮਣੇ.............

CM ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਘੁੰਮਣ ਨੂੰ ਅੱਜ CBI ਨੇ ਫੇਰ ਪੁੱਛਗਿੱਛ ਲਈ ਸੱਦਿਆ

CBI summoned CM Bhagwant Mann’s OSD: ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਨੂੰ ਸੀਬੀਆਈ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਅੱਜ ਮੁੜ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਬੁਲਾਇਆ ਹੈ। ਇਹ ਤੀਜੀ ਵਾਰ ਹੈ ਜਦੋਂ ਘੁੰਮਣ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਘੁੰਮਣ 16 ਅਕਤੂਬਰ ਨੂੰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
CM ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਘੁੰਮਣ ਨੂੰ ਅੱਜ CBI ਨੇ ਫੇਰ ਪੁੱਛਗਿੱਛ ਲਈ ਸੱਦਿਆ

CBI summoned CM Bhagwant Mann’s OSD: ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਨੂੰ ਸੀਬੀਆਈ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਅੱਜ ਮੁੜ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਬੁਲਾਇਆ ਹੈ। ਇਹ ਤੀਜੀ ਵਾਰ ਹੈ ਜਦੋਂ ਘੁੰਮਣ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਘੁੰਮਣ 16 ਅਕਤੂਬਰ ਨੂੰ ਪਹਿਲੀ ਵਾਰ ਸੀਬੀਆਈ ਦਫ਼ਤਰ ਪੇਸ਼ ਹੋਏ ਸਨ। ਉਸ ਸਮੇਂ ਉਨ੍ਹਾਂ ਤੋਂ ਕਰੀਬ ਛੇ ਘੰਟੇ ਪੁੱਛਗਿੱਛ ਕੀਤੀ ਗਈ ਅਤੇ 40 ਤੋਂ ਵੱਧ ਸਵਾਲ ਪੁੱਛੇ ਗਏ। ਇਸ ਤੋਂ ਬਾਅਦ 19 ਅਕਤੂਬਰ ਨੂੰ ਉਹ ਦੂਜੀ ਵਾਰ ਪੇਸ਼ ਹੋਏ, ਜਿੱਥੇ ਸੀਬੀਆਈ ਨੇ ਲਗਭਗ ਪੰਜ ਘੰਟੇ ਪੁੱਛਗਿੱਛ ਕੀਤੀ।

ਸੀਬੀਆਈ ਦੀ ਕਾਰਵਾਈ ਵਿਰੁੱਧ ਰਾਜਬੀਰ ਸਿੰਘ ਘੁੰਮਣ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ। 12 ਅਕਤੂਬਰ ਨੂੰ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਅੰਤਰਿਮ ਰੋਕ ਲਗਾ ਦਿੱਤੀ ਸੀ। ਇਸ ਤੋਂ ਬਾਅਦ ਉਹ ਜਾਂਚ ਵਿੱਚ ਸ਼ਾਮਲ ਹੋਏ।

ਕਈ ਹੋਰ ਨਾਂ ਵੀ ਐੱਫਆਈਆਰ ਵਿੱਚ ਸ਼ਾਮਲ
ਇਸ ਮਾਮਲੇ ਵਿੱਚ ਰਾਜਬੀਰ ਸਿੰਘ ਘੁੰਮਣ ਤੋਂ ਇਲਾਵਾ ਨਿਤਿਨ ਗੋਹਲ, ਜਿਤਿਨ ਗੋਹਲ, ਡਾ. ਰੋਮੀ ਰਾਜਾ ਮਹਾਜਨ, ਬੀਰ ਦਵਿੰਦਰ ਅਤੇ ਆਰਐੱਸ ਨਾਗਰਾ ਦੇ ਨਾਂ ਵੀ ਸ਼ਾਮਲ ਹਨ। ਸੀਬੀਆਈ ਦੀ ਐੱਫਆਈਆਰ ਵਿੱਚ ਤਬਾਦਲਿਆਂ ਤੇ ਤਾਇਨਾਤੀਆਂ, ਟੈਂਡਰਾਂ, ਲਾਇਸੈਂਸਾਂ ਅਤੇ ਪ੍ਰਸ਼ਾਸਨਿਕ ਫ਼ੈਸਲਿਆਂ ਨਾਲ ਸਬੰਧਤ ਕਥਿਤ ਲੈਣ-ਦੇਣ ਦੇ ਮਾਮਲੇ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਗਏ ਹਨ। ਮਾਮਲੇ ਦੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News