Journalism Of Hope
BREAKING NEWS
Kanpur Plane Crash: ਕਾਨਪੁਰ ’ਚ ਟ੍ਰੇਨਿੰਗ ਜਹਾਜ਼ ਕਰੈਸ਼, ਦੋਵੇਂ ਪਾਇਲਟਾਂ ਦੀ ਮੌਤ......‘AAP’ ਨੇ ਜਸਬੀਰ ਸਿੰਘ ਗੜ੍ਹੀ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ, ਚਮਕੌਰ ਸਾਹਿਬ ਹਲਕੇ ਦਾ ਬਣਾਇਆ ਇੰਚਾਰਜ......ਪੰਜਾਬ 'ਚ ਹੜਤਾਲੀ ਮੁਲਾਜ਼ਮਾਂ 'ਤੇ ਸਰਕਾਰ ਸਖ਼ਤ, ਡਿਊਟੀ ਗੈਰਹਾਜ਼ਰਾਂ ਦੀ ਮੰਗੀ ਲਿਸਟ ....ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ.......

ਭੁੱਲਰ ਦੇ ਰਿਸ਼ਵਤਖ਼ੋਰੀ ਨੈੱਟਵਰਕ ਦੀ CBI ਵੱਲੋਂ ਘੇਰਾਬੰਦੀ ਤੇਜ਼, 27 ਅਪ੍ਰੈਲ ਤੋਂ ਰੋਜ਼ਾਨਾ ਹੋ ਸਕਦੀ ਹੈ ਸੁਣਵਾਈ

ਕੇਂਦਰੀ ਏਜੰਸੀ ਵੱਲੋਂ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਕਥਿਤ ਭ੍ਰਿਸ਼ਟਾਚਾਰੀ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ਵਿੱਚ ਹੈ। ਚੰਡੀਗੜ੍ਹ ਦੀ ਇੱਕ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ ਵੀਰਵਾਰ ਨੂੰ ਏਜੰਸੀ ਦੀ ਉਸ ਅਰਜ਼ੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਜਿਸ ਤਹਿਤ ਮੁੱਖ ਟਰੈਪ ਕੇਸ ਦੌਰਾਨ ਜ਼ਬਤ ਕੀਤੇ ਗਏ ਅਹਿਮ ਦਸਤਾਵੇਜ਼, […]
Nishant Malyan
By : Updated On: 25 Apr 2026 09:10:AM
ਭੁੱਲਰ ਦੇ ਰਿਸ਼ਵਤਖ਼ੋਰੀ ਨੈੱਟਵਰਕ ਦੀ CBI ਵੱਲੋਂ ਘੇਰਾਬੰਦੀ ਤੇਜ਼, 27 ਅਪ੍ਰੈਲ ਤੋਂ ਰੋਜ਼ਾਨਾ ਹੋ ਸਕਦੀ ਹੈ ਸੁਣਵਾਈ

ਕੇਂਦਰੀ ਏਜੰਸੀ ਵੱਲੋਂ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਕਥਿਤ ਭ੍ਰਿਸ਼ਟਾਚਾਰੀ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ਵਿੱਚ ਹੈ। ਚੰਡੀਗੜ੍ਹ ਦੀ ਇੱਕ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ ਵੀਰਵਾਰ ਨੂੰ ਏਜੰਸੀ ਦੀ ਉਸ ਅਰਜ਼ੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਇਸ਼ਤਿਹਾਰ

ਜਿਸ ਤਹਿਤ ਮੁੱਖ ਟਰੈਪ ਕੇਸ ਦੌਰਾਨ ਜ਼ਬਤ ਕੀਤੇ ਗਏ ਅਹਿਮ ਦਸਤਾਵੇਜ਼, ਨਕਦੀ ਅਤੇ ਇਲੈਕਟ੍ਰਾਨਿਕ ਰਿਕਾਰਡ ਹੁਣ ਇੱਕ ਨਵੀਂ ਮੁੱਢਲੀ ਜਾਂਚ (ਪੀ.ਈ.) ਵਿੱਚ ਤਬਦੀਲ ਕੀਤੇ ਜਾਣਗੇ। ਇਹ ਨਵੀਂ ਜਾਂਚ ਰਿਸ਼ਵਤਖ਼ੋਰੀ ਦੇ ਉਨ੍ਹਾਂ ਸੁਤੰਤਰ ਲੈਣ-ਦੇਣ ਨਾਲ ਸਬੰਧਿਤ ਹੈ। ਜਿਸ ਵਿੱਚ ਕਈ ਅਣਪਛਾਤੇ ਜਨਤਕ ਸੇਵਕ ਅਤੇ ਨਿੱਜੀ ਵਿਅਕਤੀ ਸ਼ਾਮਲ ਦੱਸੇ ਜਾ ਰਹੇ ਹਨ।

27 ਅਪ੍ਰੈਲ ਨੂੰ ਸੀਬੀਆਈ ਦੀ ਅਰਜ਼ੀ ‘ਤੇ ਹੋਵੇਗਾ ਵਿਚਾਰ
ਵਿਸ਼ੇਸ਼ ਸੀ.ਬੀ.ਆਈ. ਜੱਜ ਭਾਵਨਾ ਜੈਨ ਨੇ ਆਪਣੇ ਹੁਕਮਾਂ ਵਿੱਚ ਏਜੰਸੀ ਨੂੰ ਮੋਬਾਈਲ ਫ਼ੋਨ, ਡਾਇਰੀਆਂ ਅਤੇ ਨਕਦੀ ਵਰਗੇ ਸਬੂਤਾਂ ਨੂੰ 19 ਫਰਵਰੀ ਨੂੰ ਦਰਜ ਕੀਤੀ ਗਈ ਨਵੀਂ ਪੀ.ਈ. ਲਈ ਵਰਤਣ ਦੀ ਇਜਾਜ਼ਤ ਦਿੱਤੀ। ਇਸ ਦੇ ਨਾਲ ਹੀ ਅਦਾਲਤ 27 ਅਪ੍ਰੈਲ ਨੂੰ ਸੀ.ਬੀ.ਆਈ. ਦੀ ਉਸ ਅਰਜ਼ੀ ‘ਤੇ ਵੀ ਵਿਚਾਰ ਕਰੇਗੀ। ਜਿਸ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 4 ਤਹਿਤ ਭੁੱਲਰ ਅਤੇ ਉਸ ਦੇ ਸਹਿਯੋਗੀ ਕਿਰਸ਼ਾਨੂ ਸ਼ਾਰਦਾ ਖਿਲਾਫ ਰੋਜ਼ਾਨਾ ਸੁਣਵਾਈ (ਡੇਅ-ਟੂ-ਡੇਅ ਟ੍ਰਾਇਲ) ਦੀ ਮੰਗ ਕੀਤੀ ਗਈ ਹੈ। ਜੇਕਰ ਅਦਾਲਤ ਇਸ ਦੀ ਇਜਾਜ਼ਤ ਦਿੰਦੀ ਹੈ, ਤਾਂ ਕੇਸ ਦੀ ਕਾਰਵਾਈ ਵਿੱਚ ਤੇਜ਼ੀ ਆਉਣ ਦੀ ਉਮੀਦ ਹੈ।

ਜਾਣੋ ਕੀ ਹੈ ਪੂਰਾ ਮਾਮਲਾ
ਦੱਸ ਦਈਏ ਕਿ 16 ਅਕਤੂਬਰ 2025 ਨੂੰ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਪੁਲਿਸ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਵੱਲੋਂ ਭੁੱਲਰ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ ਵਿੱਚ ਕੇਸ ਦਰਜ ਕੀਤਾ। ਇਹ ਕੇਸ ਸੁਪਰੀਮ ਕੋਰਟ ਤੱਕ ਪਹੁੰਚਿਆ। ਭ੍ਰਿਸ਼ਟਾਚਾਰ ਦੇ ਮਾਮਲੇ ਤੋਂ ਇਲਾਵਾ ਸਾਬਕਾ ਡੀਆਈਜੀ ਭੁੱਲਰ ਖ਼ਿਲਾਫ਼ ਕਈ ਹੋਰ ਕੇਸ ਦਰਜ ਹਨ।

Read Latest News and Breaking News at Daily Post TV, Browse for more News

Ad
Ad

Punjab District News