ਬਾਬੂ ਕਾਂਸ਼ੀ ਰਾਮ ਦੇ 92ਵੇਂ ਜਨਮ ਦਿਵਸ ਮੌਕੇ ਸਮਾਗਮ, ਚੀਮਾ ਤੇ ਬੈਂਸ ਵੱਲੋਂ ਸ਼ਰਧਾਂਜਲੀ

ਪੰਜਾਬ ਦੇ ਵਿੱਤ ਮੰਤਰੀ Harpal Singh Cheema ਅਤੇ ਸਿੱਖਿਆ ਮੰਤਰੀ Harjot Singh Bains ਨੇ ਅੱਜ ਪਿੰਡ ਪਿਰਥੀਪੁਰ ਵਿੱਚ ਬਹੁਜਨ ਆਗੂ Kanshi Ram ਦੇ 92ਵੇਂ ਜਨਮ ਦਿਵਸ ਮੌਕੇ ਆਯੋਜਿਤ ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਮੰਤਰੀਆਂ ਨੇ ਸਮਾਜਿਕ ਨਿਆਂ ਅਤੇ ਪਿਛੜੇ ਵਰਗਾਂ ਦੇ ਹੱਕਾਂ ਦੀ ਰੱਖਿਆ ਲਈ ਸਰਕਾਰ ਦੀ ਵਚਨਬੱਧਤਾ […]
Khushi
By : Published: 15 Mar 2026 21:15:PM
ਬਾਬੂ ਕਾਂਸ਼ੀ ਰਾਮ ਦੇ 92ਵੇਂ ਜਨਮ ਦਿਵਸ ਮੌਕੇ ਸਮਾਗਮ, ਚੀਮਾ ਤੇ ਬੈਂਸ ਵੱਲੋਂ ਸ਼ਰਧਾਂਜਲੀ

ਪੰਜਾਬ ਦੇ ਵਿੱਤ ਮੰਤਰੀ Harpal Singh Cheema ਅਤੇ ਸਿੱਖਿਆ ਮੰਤਰੀ Harjot Singh Bains ਨੇ ਅੱਜ ਪਿੰਡ ਪਿਰਥੀਪੁਰ ਵਿੱਚ ਬਹੁਜਨ ਆਗੂ Kanshi Ram ਦੇ 92ਵੇਂ ਜਨਮ ਦਿਵਸ ਮੌਕੇ ਆਯੋਜਿਤ ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਮੰਤਰੀਆਂ ਨੇ ਸਮਾਜਿਕ ਨਿਆਂ ਅਤੇ ਪਿਛੜੇ ਵਰਗਾਂ ਦੇ ਹੱਕਾਂ ਦੀ ਰੱਖਿਆ ਲਈ ਸਰਕਾਰ ਦੀ ਵਚਨਬੱਧਤਾ ਦੋਹਰਾਈ।

ਉਹਨਾਂ ਐਲਾਨ ਕੀਤਾ ਕਿ ਪਿੰਡ ਪੰਚਾਇਤ ਵੱਲੋਂ ਰੱਖੀਆਂ ਸਾਰੀਆਂ ਮੰਗਾਂ ਨੂੰ ਮਨਜ਼ੂਰ ਕਰ ਲਿਆ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਪਿੰਡ ਦੇ ਸਰਕਾਰੀ ਸਕੂਲ ਦੇ ਵਿਕਾਸ ਲਈ ਲਗਭਗ 2 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਜਲਦੀ ਪੂਰਾ ਕੀਤਾ ਜਾਵੇਗਾ ਤੇ ਪਿੰਡ ਦੇ ਸਰਕਾਰੀ ਸਕੂਲ ਦਾ ਨਾਮ ਬਾਬੂ ਕਾਂਸ਼ੀ ਰਾਮ ਜੀ ਦੇ ਨਾਮ ’ਤੇ ਰੱਖਿਆ ਜਾਵੇਗਾ । ਮੰਤਰੀ ਚੀਮਾ ਨੇ ਬੀਜੇਪੀ ਦੀ ਮੋਗਾ ਰੈਲੀ ਤੇ ਬੋਲਦੇ ਹੋਏ ਕਿਹਾ ਕਿ ਇਹ ਫਲੋਪ ਰੈਲੀ ਸੀ ਅਤੇ ਹੋਰਾਂ ਰਾਜਾਂ ਤੋਂ ਬੰਦੇ ਇਕੱਠੇ ਕਰਕੇ ਇਸ ਰੈਲੀ ਵਿੱਚ ਬੁਲਾਏ ਗਏ ਸਨ। ਜੇਕਰ ਯੂਐਸਏ ਇੰਡੀਆ ਡੀਲ ਲਾਗੂ ਹੋ ਗਈ ਤਾਂ ਕਿਸਾਨ ਮਾਰਿਆ ਜਾਵੇਗਾ ਅਤੇ ਗੁਲਾਮ ਹੋ ਜਾਵੇਗਾ। ਭਾਰਤ ਦਾ 90% ਫਿਊਲ ਇਰਾਨ ਤੋਂ ਆਉਂਦਾ ਹੈ ਤੇ ਭਾਰਤ ਦੇ ਪ੍ਰਧਾਨ ਮੰਤਰੀ ਨੇ ਇੱਕ ਵਾਰ ਵੀ ਈਰਾਨ ਦੇ ਹੱਕ ਵਿੱਚ ਹਾਂ ਦਾ ਨਾਅਰਾ ਨਹੀਂ ਮਾਰਿਆ।

ਚੀਮਾ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਲਈ ਨੁਮਾਇੰਦਗੀ ਰਾਖਵੀਂ ਕਰਨਾ ਦੇਸ਼ ਵਿੱਚ ਇੱਕ ਪ੍ਰਗਤੀਸ਼ੀਲ ਕਦਮ ਹੈ। ਉਨ੍ਹਾਂ ਇਸ ਫੈਸਲੇ ਨੂੰ ਕਾਨੂੰਨੀ ਪ੍ਰਣਾਲੀ ਵਿੱਚ ਸਮਾਜਿਕ ਨਿਆਂ ਅਤੇ ਬਰਾਬਰ ਮੌਕਿਆਂ ਨੂੰ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਮੀਲ ਪੱਥਰ ਕਰਾਰ ਦਿੱਤਾ। ਵਿੱਤ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪਿੰਡ ਪੰਚਾਇਤ ਵੱਲੋਂ ਰੱਖੀਆਂ ਸਾਰੀਆਂ ਮੰਗਾਂ ਨੂੰ ਮਨਜ਼ੂਰ ਕਰ ਲਿਆ ਗਿਆ ਹੈ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਸਮਾਗਮ ਵਿੱਚ ਹਾਜ਼ਰੀ ਭਰੀ ਅਤੇ ਬਾਬੂ ਕਾਂਸ਼ੀ ਰਾਮ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਸੰਬੋਧਨ ਕਰਦਿਆਂ ਬੈਂਸ ਨੇ ਐਲਾਨ ਕੀਤਾ ਕਿ ਪਿੰਡ ਦੇ ਸਰਕਾਰੀ ਸਕੂਲ ਦਾ ਨਾਮ ਬਾਬੂ ਕਾਂਸ਼ੀ ਰਾਮ ਜੀ ਦੇ ਨਾਮ ’ਤੇ ਰੱਖਿਆ ਜਾਵੇਗਾ, ਤਾਂ ਜੋ ਸਮਾਜਿਕ ਸਸ਼ਕਤੀਕਰਨ ਅਤੇ ਸਮਾਨਤਾ ਲਈ ਉਨ੍ਹਾਂ ਦੇ ਇਤਿਹਾਸਕ ਯੋਗਦਾਨ ਨੂੰ ਸਨਮਾਨ ਦਿੱਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਅੱਜ ਵੱਡੀਆਂ ਉਪਲਬਧੀਆਂ ਹਾਸਲ ਕਰ ਰਹੇ ਹਨ ਅਤੇ ਮੁਕਾਬਲਾਤੀ ਪ੍ਰੀਖਿਆਵਾਂ ਵਿੱਚ ਆਪਣੀ ਕਾਬਲੀਅਤ ਸਾਬਤ ਕਰ ਰਹੇ ਹਨ। ਬੈਂਸ ਨੇ ਮਾਣ ਨਾਲ ਦੱਸਿਆ ਕਿ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਜੇਈਈ ਪ੍ਰੀਖਿਆ ਪਾਸ ਕੀਤੀ ਹੈ, ਜਿਨ੍ਹਾਂ ਵਿੱਚੋਂ ਲਗਭਗ 240 ਵਿਦਿਆਰਥੀ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸੰਬੰਧਤ ਹਨ, ਜੋ ਕਿ ਹਾਸ਼ੀਏ ’ਤੇ ਰਹਿੰਦੇ ਵਰਗਾਂ ਵਿੱਚ ਵਧ ਰਹੇ ਸਿੱਖਿਆਕ ਸਸ਼ਕਤੀਕਰਨ ਦੀ ਮਿਸਾਲ ਹੈ।

Read Latest News and Breaking News at Daily Post TV, Browse for more News

Ad
Ad