ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਮੁੜ ਪਈ ਕੇਂਦਰੀ ਏਜੰਸੀਆਂ ਦੀ ਰੇਡ
ਤੜਕਸਾਰ 5 ਵਜੇ ਹੁਸ਼ਿਆਰਪੁਰ ਸਥਿਤ ਰਿਹਾਇਸ਼ ‘ਤੇ ਪਹੁੰਚੀਆਂ Income Tax ਅਤੇ ED ਦੀਆਂ ਟੀਮਾਂ
Sunder Sham Arora ED Raid; ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਵਿੱਚ ਉਦਯੋਗ ਮੰਤਰੀ ਰਹੇ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਿਲਾਂ ਇੱਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ। ਸੋਮਵਾਰ ਸਵੇਰੇ ਤੜਕਸਾਰ ਕਰੀਬ 5 ਵਜੇ Income Tax ਅਤੇ Enforcement Directorate (ED) ਦੀਆਂ ਟੀਮਾਂ ਨੇ ਹੁਸ਼ਿਆਰਪੁਰ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਛਾਪੇਮਾਰੀ ਕੀਤੀ।
ਜਾਣਕਾਰੀ ਮੁਤਾਬਕ, ਕੇਂਦਰੀ ਜਾਂਚ ਏਜੰਸੀਆਂ ਦੇ ਅਧਿਕਾਰੀਆਂ ਦੀਆਂ ਵੱਖ-ਵੱਖ ਟੀਮਾਂ ਨੇ ਉਨ੍ਹਾਂ ਦੇ ਘਰ ਨੂੰ ਘੇਰੇ ਵਿੱਚ ਲੈ ਕੇ ਜਾਂਚ-ਪੜਤਾਲ ਸ਼ੁਰੂ ਕੀਤੀ। ਫਿਲਹਾਲ ਇਸ ਕਾਰਵਾਈ ਨਾਲ ਜੁੜੇ ਹੋਰ ਵੇਰਵਿਆਂ ਦੀ ਉਡੀਕ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸੁੰਦਰ ਸ਼ਾਮ ਅਰੋੜਾ ਦੇ ਘਰ Income Tax ਵਿਭਾਗ ਵੱਲੋਂ ਲਗਾਤਾਰ ਤਿੰਨ ਦਿਨ, ਕਰੀਬ 62 ਘੰਟੇ ਤੱਕ ਜਾਂਚ ਕੀਤੀ ਗਈ ਸੀ। ਉਸ ਸਮੇਂ ਅਰੋੜਾ ਨੇ ਸਪੱਸ਼ਟ ਕੀਤਾ ਸੀ ਕਿ ਇਹ ਕਾਰਵਾਈ CBI ਵੱਲੋਂ ਨਹੀਂ, ਸਗੋਂ Income Tax ਵਿਭਾਗ ਵੱਲੋਂ ਕੀਤੀ ਗਈ ਸੀ।
ਉਨ੍ਹਾਂ ਮੁਤਾਬਕ, ਇਹ ਜਾਂਚ ਉਨ੍ਹਾਂ ਦੇ ਪੁੱਤਰ ਦੇ ਪ੍ਰਾਪਰਟੀ ਕਾਰੋਬਾਰ ਨਾਲ ਸਬੰਧਤ ਸੀ। ਅਰੋੜਾ ਨੇ ਉਸ ਸਮੇਂ ਦਾਅਵਾ ਕੀਤਾ ਸੀ ਕਿ ਜਾਂਚ ਦੌਰਾਨ ਟੀਮਾਂ ਨੂੰ ਕੋਈ ਵੀ ਗੈਰ-ਕਾਨੂੰਨੀ ਚੀਜ਼ ਨਹੀਂ ਮਿਲੀ ਸੀ। ਹੁਣ ਇੱਕ ਵਾਰ ਫਿਰ ਕੇਂਦਰੀ ਏਜੰਸੀਆਂ ਦੀ ਕਾਰਵਾਈ ਨੇ ਸਿਆਸੀ ਹਲਕਿਆਂ ਵਿੱਚ ਚਰਚਾ ਛੇੜ ਦਿੱਤੀ ਹੈ।