Banner
Banner

ਕੇਂਦਰ ਸਰਕਾਰ ਨੇ ਪੰਜਾਬ ਦੇ ਗ਼ਰੀਬਾਂ ਖ਼ਿਲਾਫ਼ ਰਚੀ ਸਾਜ਼ਿਸ਼ : ਡਾ. ਰਵਜੋਤ ਸਿੰਘ

-ਕਿਹਾ, 8 ਲੱਖ ਪਰਿਵਾਰਾਂ ਦੇ ਰਾਸ਼ਨ ਕਾਰਡ ਕੱਟਣਾ ਭਾਜਪਾ ਦੀ ਸੋਚੀ ਸਮਝੀ ਸਾਜ਼ਿਸ਼, ਪੰਜਾਬ ਸਰਕਾਰ ਹਰ ਬੇਇਨਸਾਫ਼ੀ ਵਿਰੁੱਧ ਲੜਨ ਲਈ ਤਿਆਰ ਹੁਸ਼ਿਆਰਪੁਰ, 24 ਅਗਸਤ: ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਅੱਜ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਲ 2022 ਵਿਚ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੱਡਾ ਫਤੂਵਾ ਦਿੱਤਾ ਅਤੇ […]
Khushi
By : Updated On: 24 Aug 2025 18:13:PM
ਕੇਂਦਰ ਸਰਕਾਰ ਨੇ ਪੰਜਾਬ ਦੇ ਗ਼ਰੀਬਾਂ ਖ਼ਿਲਾਫ਼ ਰਚੀ ਸਾਜ਼ਿਸ਼ : ਡਾ. ਰਵਜੋਤ ਸਿੰਘ
Dr. Ravjot Singh

-ਕਿਹਾ, 8 ਲੱਖ ਪਰਿਵਾਰਾਂ ਦੇ ਰਾਸ਼ਨ ਕਾਰਡ ਕੱਟਣਾ ਭਾਜਪਾ ਦੀ ਸੋਚੀ ਸਮਝੀ ਸਾਜ਼ਿਸ਼, ਪੰਜਾਬ ਸਰਕਾਰ ਹਰ ਬੇਇਨਸਾਫ਼ੀ ਵਿਰੁੱਧ ਲੜਨ ਲਈ ਤਿਆਰ

ਹੁਸ਼ਿਆਰਪੁਰ, 24 ਅਗਸਤ: ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਅੱਜ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਲ 2022 ਵਿਚ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੱਡਾ ਫਤੂਵਾ ਦਿੱਤਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਬਣਾਈ। ਉਨ੍ਹਾਂ ਕਿਹਾ ਕਿ ਉਦੋਂ ਤੋਂ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਲਗਾਤਾਰ ਵੱਡੇ ਫ਼ੈਸਲੇ ਲਏ ਗਏ ਹਨ।

ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਦੀ ਮੌਜੂਦਗੀ ਵਿਚ ਹੋਈ ਇਸ ਪ੍ਰੈੱਸ ਕਾਨਫਰੰਸ ਦੌਰਾਨ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ, ਮਜ਼ਦੂਰਾਂ, ਗ਼ਰੀਬਾਂ ਅਤੇ ਆਮ ਆਦਮੀ ਦੇ ਹਿੱਤਾਂ ਲਈ ਕੰਮ ਕੀਤਾ ਹੈ, ਪਰੰਤੂ ਇਸ ਦੇ ਉਲਟ, ਕੇਂਦਰ ਦੀ ਭਾਜਪਾ ਸਰਕਾਰ ਨੇ ਹਮੇਸ਼ਾ ਪੰਜਾਬ ਪ੍ਰਤੀ ਵਿਤਕਰੇ ਵਾਲਾ ਰਵੱਈਆ ਅਪਣਾਇਆ ਹੈ। ਕਿਸਾਨਾਂ ਦਾ ਮੁੱਦਾ ਹੋਵੇ ਜਾਂ ਕੋਈ ਹੋਰ ਮੁੱਦਾ, ਕੇਂਦਰ ਸਰਕਾਰ ਕਿਸੇ ਨਾ ਕਿਸੇ ਬਹਾਨੇ ਪੰਜਾਬ ਨੂੰ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਕੇਂਦਰ ਨੇ ਪੰਜਾਬ ਦੇ ਲੱਗਭਗ 8 ਲੱਖ ਪਰਿਵਾਰਾਂ ਯਾਨੀ ਕਿ ਲੱਗਭਗ 32 ਲੱਖ ਲਾਭਪਾਤਰੀਆਂ ਦੇ ਰਾਸ਼ਨ ਕਾਰਡ ਕੱਟ ਦਿੱਤੇ ਹਨ, ਜੋ ਗ਼ਰੀਬ ਵਿਰੋਧੀ ਸੋਚ ਨੂੰ ਉਜਾਗਰ ਕਰਦਾ ਹੈ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਭੂਗੋਲਿਕ ਤੌਰ ‘ਤੇ ਭਾਰਤ ਦਾ ਸਿਰਫ 1.5 ਪ੍ਰਤੀਸ਼ਤ ਹੈ, ਪਰ ਸੰਕਟ ਦੀ ਹਰ ਘੜੀ ਵਿੱਚ ਪੰਜਾਬ ਦੇ ਲੋਕਾਂ ਨੇ ਦੇਸ਼ ਨੂੰ ਸੰਭਾਲਿਆ ਹੈ। ਭਾਵੇਂ ਸਰਹੱਦ ਪਾਰ ਜੰਗ ਦੀ ਸਥਿਤੀ ਹੋਵੇ ਜਾਂ ਅਨਾਜ ਦੀ ਸਪਲਾਈ ਦਾ ਸਵਾਲ, ਪੰਜਾਬ ਹਮੇਸ਼ਾ ਮੋਹਰੀ ਰਿਹਾ ਹੈ। ਪੰਜਾਬ ਦੇਸ਼ ਦੀ 40 ਫੀਸਦੀ ਕਣਕ ਅਤੇ 26 ਫੀਸਦੀ ਚੌਲ਼ ਪੈਦਾ ਕਰਦਾ ਹੈ, ਇਸ ਦੇ ਬਾਵਜੂਦ ਕੇਂਦਰ ਸਰਕਾਰ ਪੰਜਾਬ ਨਾਲ ਲਗਾਤਾਰ ਵਿਤਕਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦਾ ਹਾਲੀਆ ਕਦਮ ਗ਼ਰੀਬਾਂ ਅਤੇ ਲੋੜਵੰਦਾਂ ਦੇ ਅਧਿਕਾਰਾਂ ‘ਤੇ ਸਿੱਧਾ ਹਮਲਾ ਹੈ, ਕਿਉਂਕਿ ਰਾਸ਼ਨ ਕਾਰਡ ਸਿਰਫ ਉਨ੍ਹਾਂ ਵਰਗਾਂ ਨੂੰ ਜਾਰੀ ਕੀਤੇ ਜਾਂਦੇ ਹਨ, ਜਿਨ੍ਹਾਂ ਨੂੰ ਅਸਲ ਵਿਚ ਇਸ ਦੀ ਲੋੜ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਆਮ ਆਦਮੀ ਅਤੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਕੇਂਦਰ ਦੀ ਇਸ ਸਾਜ਼ਿਸ਼ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਦੇਖ ਰਿਹਾ ਹੈ ਕਿ ਭਾਜਪਾ ਸਰਕਾਰ ਕਿਸ ਹੱਦ ਤੱਕ ਡਿੱਗ ਸਕਦੀ ਹੈ। ਕਈ ਵਾਰ ਵੋਟਾਂ ਕੱਟਣ ਅਤੇ ਐਸ.ਆਈ.ਆਰ ਲਾਗੂ ਕਰਨ ਵਰਗੇ ਹੱਥਕੰਢੇ ਅਪਣਾਏ ਜਾਂਦੇ ਹਨ ਅਤੇ ਹੁਣ ਪੰਜਾਬ ਦੇ ਗ਼ਰੀਬ ਪਰਿਵਾਰਾਂ ਤੋਂ ਰਾਸ਼ਨ ਖੋਹਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਇਹ ਕਦਮ ਭਾਜਪਾ ਦੇ ਗ਼ਰੀਬ ਵਿਰੋਧੀ ਚਿਹਰੇ ਨੂੰ ਨੰਗਾ ਕਰਦਾ ਹੈ।

ਡਾ. ਰਵਜੋਤ ਸਿੰਘ ਨੇ ਖੇਤਰਵਾਰ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਦੇ ਮਾਝਾ ਖੇਤਰ ਵਿਚ ਲੱਗਭਗ 7 ਲੱਖ, ਦੋਆਬਾ ਖੇਤਰ ਵਿਚ ਲੱਗਭਗ 5.50 ਲੱਖ ਅਤੇ ਮਾਲਵਾ ਖੇਤਰ ਵਿਚ ਲੱਗਭਗ 20 ਲੱਖ ਲਾਭਪਾਤਰੀਆਂ ਦੇ ਰਾਸ਼ਨ ਕਾਰਡ ਕੱਟੇ ਜਾ ਰਹੇ ਹਨ। ਜੇਕਰ ਅਸੀਂ ਹੁਸ਼ਿਆਰਪੁਰ ਜ਼ਿਲ੍ਹੇ ਦੀ ਗੱਲ ਕਰੀਏ ਤਾਂ ਇਥੇ 1.38 ਲੱਖ ਤੋਂ ਵੱਧ ਗ਼ਰੀਬ ਲਾਭਪਾਤਰੀ ਇਸ ਦੇ ਨਤੀਜੇ ਭੁਗਤ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦਾ ਇਹ ਰਵੱਈਆ ਨਾ ਸਿਰਫ਼ ਅਣਮਨੁੱਖੀ ਹੈ ਸਗੋਂ ਸਿੱਧੇ ਤੌਰ ‘ਤੇ ਗ਼ਰੀਬਾਂ ਦੀ ਜ਼ਿੰਦਗੀ ‘ਤੇ ਸੰਕਟ ਪੈਦਾ ਕਰ ਰਿਹਾ ਹੈ।

ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਇਸ ਮੁੱਦੇ ਨੂੰ ਹਰ ਸੰਭਵ ਤਰੀਕੇ ਨਾਲ ਲੜੇਗੀ ਅਤੇ ਆਮ ਲੋਕਾਂ ਨਾਲ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗਰੀਬਾਂ, ਕਿਸਾਨਾਂ ਅਤੇ ਆਮ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਹਰ ਪਲੇਟਫਾਰਮ ‘ਤੇ ਲੜੇਗੀ।

ਇਸ ਮੌਕੇ ਬੈਕਫਿੰਕੋ ਪੰਜਾਬ ਦੇ ਚੇਅਰਮੈਨ ਸੰਦੀਪ ਸੈਣੀ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਮੇਅਰ ਸੁਰਿੰਦਰ ਕੁਮਾਰ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ, ਚੇਅਰਮੈਨ ਮਾਰਕੀਟ ਕਮੇਟੀ ਹੁਸ਼ਿਆਰਪੁਰ ਜਸਪਾਲ ਸਿੰਘ ਚੇਚੀ, ਚੇਅਰਮੈਨ ਮਾਰਕੀਟ ਕਮੇਟੀ ਦਸੂਹਾ ਕੇ.ਪੀ. ਸੰਧੂ, ਹਰਮੀਤ ਸਿੰਘ ਔਲਖ, ਸਤਵੰਤ ਸਿੰਘ ਸਿਆਣ, ਅਤਬਰ ਸਿੰਘ, ਅਮਿਤ ਨਾਗੀ, ਕੰਚਨ ਦਿਓਲ, ਮਨਜੋਤ ਕੌਰ, ਦ੍ਰਿਪਨ ਸੈਣੀ, ਸਚਿਨ ਕੁਮਾਰ ਅਤੇ ਮਨਪ੍ਰੀਤ ਰੌਕੀ ਵੀ ਮੌਜੂਦ ਸਨ।

Read Latest News and Breaking News at Daily Post TV, Browse for more News

Ad
Ad