Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਮਾਤਾ ਵੈਸ਼ਨੋ ਦੇਵੀ ਇੰਸਟੀਚਿਊਟ ਆਫ਼ ਮੈਡੀਕਲ ਐਕਸੀਲੈਂਸ ਦੀ ਮਾਨਤਾ ਰੱਦ ਕਰਨ ਸੰਬੰਧੀ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੇ ਕੇਂਦਰ ਸਰਕਾਰ: ਕੁਲਤਾਰ ਸਿੰਘ ਸੰਧਵਾਂ

Punjab Vidhan Sabha Speaker Kultar Singh Sandhwan; ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਾਤਾ ਵੈਸ਼ਨੋ ਦੇਵੀ ਇੰਸਟੀਚਿਊਟ ਆਫ਼ ਮੈਡੀਕਲ ਐਕਸੀਲੈਂਸ, ਜੰਮੂ ਅਤੇ ਕਸ਼ਮੀਰ ਦੀ ਐਮ.ਬੀ.ਬੀ.ਐਸ. ਮਾਨਤਾ ਰੱਦ ਕਰਨ ਦਾ ਫੈਸਲਾ ਨਾ ਸਿਰਫ਼ ਵਿਦਿਆਰਥੀਆਂ ਦੇ ਭਵਿੱਖ ਨਾਲ ਬੇਇਨਸਾਫ਼ੀ ਹੈ, ਸਗੋਂ ਸਿੱਖਿਆ ਨੂੰ ਧਰਮ ਅਤੇ ਰਾਜਨੀਤੀ ਨਾਲ ਜੋੜਨ ਦੀ ਇੱਕ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮਾਤਾ ਵੈਸ਼ਨੋ ਦੇਵੀ ਇੰਸਟੀਚਿਊਟ ਆਫ਼ ਮੈਡੀਕਲ ਐਕਸੀਲੈਂਸ ਦੀ ਮਾਨਤਾ ਰੱਦ ਕਰਨ ਸੰਬੰਧੀ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੇ ਕੇਂਦਰ ਸਰਕਾਰ: ਕੁਲਤਾਰ ਸਿੰਘ ਸੰਧਵਾਂ
Dr. Bhim Rao Ambedkar Birth Anniversary

Punjab Vidhan Sabha Speaker Kultar Singh Sandhwan; ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਾਤਾ ਵੈਸ਼ਨੋ ਦੇਵੀ ਇੰਸਟੀਚਿਊਟ ਆਫ਼ ਮੈਡੀਕਲ ਐਕਸੀਲੈਂਸ, ਜੰਮੂ ਅਤੇ ਕਸ਼ਮੀਰ ਦੀ ਐਮ.ਬੀ.ਬੀ.ਐਸ. ਮਾਨਤਾ ਰੱਦ ਕਰਨ ਦਾ ਫੈਸਲਾ ਨਾ ਸਿਰਫ਼ ਵਿਦਿਆਰਥੀਆਂ ਦੇ ਭਵਿੱਖ ਨਾਲ ਬੇਇਨਸਾਫ਼ੀ ਹੈ, ਸਗੋਂ ਸਿੱਖਿਆ ਨੂੰ ਧਰਮ ਅਤੇ ਰਾਜਨੀਤੀ ਨਾਲ ਜੋੜਨ ਦੀ ਇੱਕ ਕੋਝੀ ਉਦਾਹਰਣ ਹੈ। ਇਸ ਮੈਡੀਕਲ ਕਾਲਜ ਵਿੱਚ ਦਾਖਲੇ ਕੇਂਦਰੀ ਪ੍ਰੀਖਿਆ ਐਨ.ਈ.ਈ.ਟੀ. , ਜੋ ਰਾਸ਼ਟਰੀ ਮੈਡੀਕਲ ਕਮਿਸ਼ਨ ਵੱਲੋਂ ਵੀ ਪ੍ਰਵਾਨਿਤ ਹੈ, ਦੀ ਮੈਰਿਟ ਅਨੁਸਾਰ ਪੂਰੀ ਤਰ੍ਹਾਂ ਕਾਨੂੰਨੀ ਅਤੇ ਪਾਰਦਰਸ਼ੀ ਢੰਗ ਨਾਲ ਕੀਤੇ ਗਏ ਸਨ।

ਸਪੀਕਰ ਨੇ ਜ਼ੋਰ ਦੇ ਕੇ ਕਿਹਾ ਕਿ ਸੰਸਥਾ ਦਾ ਨਿਰੀਖਣ ਕਰਨ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਇੰਸਟੀਟਿਊਟ ਵਿੱਚ ਕਿਸੇ ਧਰਮ ਵਿਸ਼ੇਸ਼ ਦੇ ਵਿਦਿਆਰਥੀਆਂ ਦੀ ਬਹੁਗਿਣਤੀ ਹੋਣ ਕਰਕੇ , ਐਮ.ਬੀ.ਬੀ.ਐਸ. ਦੀ ਮਾਨਤਾ ਰੱਦ ਕਰਨਾ ਬਿਲਕੁਲ ਗ਼ੈਰ-ਵਾਜਿਬ,ਪੱਖਪਾਤੀ ਅਤੇ ਅਨਿਆਂਪੂਰਨ ਹੈ। ਉਨ੍ਹਾਂ ਸਵਾਲ ਉਠਾਇਆ, ਜੇਕਰ ਸੰਸਥਾ ਵਿੱਚ ਇੰਨੀਆਂ ਵੱਡੀਆਂ ਖਾਮੀਆਂ ਸਨ ਤਾਂ ਮਹਿਜ਼ ਚਾਰ ਮਹੀਨੇ ਪਹਿਲਾਂ ਮਾਨਤਾ ਕਿਸ ਆਧਾਰ ’ਤੇ ਦਿੱਤੀ ਗਈ ਸੀ? ਇਸਦਾ ਜਵਾਬ ਦੇਣਾ ਰਾਸ਼ਟਰੀ ਮੈਡੀਕਲ ਕਮਿਸ਼ਨ ਦੀ ਜ਼ਿੰਮੇਵਾਰੀ ਹੈ।

ਸਪੀਕਰ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਵਿਦਿਅਕ ਸੰਸਥਾ ਨੂੰ ਬੰਦ ਕਰਨ ਲਈ ਅੰਦੋਲਨ ਕਰਨਾ ਅਤੇ ਮਾਨਤਾ ਰੱਦ ਕਰਨ ’ਤੇ ਜਸ਼ਨ ਮਨਾਉਣਾ ਸਮਾਜਿਕ ਪਤਨ ਦੀ ਨਿਸ਼ਾਨੀ ਹੈ। ਸਿੱਖਿਆ ਦਾ ਉਦੇਸ਼ ਅਗਿਆਨਤਾ ਦੇ ਹਨੇਰੇ ਨੂੰ ਦੂਰ ਕਰਨਾ ਹੈ ਨਾ ਕਿ ਨਫ਼ਰਤ ਦੇ ਪਾੜੇ ਨੂੰ ਹੋਰ ਡੂੰਘਾ ਕਰਨਾ । ਮੈਡੀਕਲ ਕਾਲਜ ਵਰਗੀ ਪੇਸ਼ੇਵਰ ਸੰਸਥਾ ਨੂੰ ਸੁਧਾਰ ਦਾ ਮੌਕਾ ਦਿੱਤੇ ਬਿਨਾਂ ਬੰਦ ਕਰਨਾ ਬਹੁਤ ਹੀ ਮੰਦਭਾਗਾ ਅਤੇ ਗ਼ੈਰ-ਸੰਵਿਧਾਨਕ ਹੈ।

ਸਪੀਕਰ ਨੇ ਮੰਗ ਕੀਤੀ ਕਿ ਇਸ ਫੈਸਲੇ ਦੀ ਤੁਰੰਤ ਸਮੀਖਿਆ ਕੀਤੀ ਜਾਵੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿਦਿਆਰਥੀਆਂ ਦੇ ਹਿੱਤ ਸੁਰੱਖਿਅਤ ਰਹਿਣ ਅਤੇ ਸਿੱਖਿਆ ਨੂੰ ਧਾਰਮਿਕ ਜਾਂ ਰਾਜਨੀਤਿਕ ਏਜੰਡਿਆਂ ਤੋਂ ਦੂਰ ਰੱਖਿਆ ਜਾਵੇ।

Read Latest News and Breaking News at Daily Post TV, Browse for more News

Ad
Ad

Punjab District News