Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਬਲਵੰਤ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰਕੈਦ ’ਚ ਬਦਲਣ ਦਾ ਕੇਂਦਰ ਸਰਕਾਰ ਵੱਲੋਂ ਵਿਰੋਧ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਕੇਂਦਰ ਸਰਕਾਰ ਨੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰਕੈਦ ਵਿੱਚ ਬਦਲਣ ਦੀ ਮੰਗ ਦਾ ਵਿਰੋਧ ਕੀਤਾ ਹੈ। ਰਾਜੋਆਣਾ ਨੇ ਪਟੀਸ਼ਨ ਦਾਇਰ ਕਰਕੇ ਆਪਣੀ ਮੌਤ ਦੀ ਸਜ਼ਾ ਨੂੰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬਲਵੰਤ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰਕੈਦ ’ਚ ਬਦਲਣ ਦਾ ਕੇਂਦਰ ਸਰਕਾਰ ਵੱਲੋਂ ਵਿਰੋਧ
  • ਸੁਪਰੀਮ ਕੋਰਟ ’ਚ ਕੇਂਦਰ ਨੇ ਰੱਖਿਆ ਆਪਣਾ ਪੱਖ
  • ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ’ਚ ਦੋਸ਼ੀ ਹੈ ਰਾਜੋਆਣਾ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਕੇਂਦਰ ਸਰਕਾਰ ਨੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰਕੈਦ ਵਿੱਚ ਬਦਲਣ ਦੀ ਮੰਗ ਦਾ ਵਿਰੋਧ ਕੀਤਾ ਹੈ। ਰਾਜੋਆਣਾ ਨੇ ਪਟੀਸ਼ਨ ਦਾਇਰ ਕਰਕੇ ਆਪਣੀ ਮੌਤ ਦੀ ਸਜ਼ਾ ਨੂੰ ਉਮਰਕੈਦ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ।

ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ 18 ਨਵੰਬਰ ਨੂੰ ਅਗਲੀ ਸੁਣਵਾਈ ਤੈਅ ਕੀਤੀ ਹੈ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਆਪਣੀਆਂ ਅੰਤਿਮ ਦਲੀਲਾਂ ਅਤੇ ਪੱਖ ਰੱਖਿਆ ਜਾਣਾ ਹੈ।

ਜ਼ਿਕਰਯੋਗ ਹੈ ਕਿ 31 ਅਗਸਤ 1995 ਨੂੰ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਹੋਏ ਬੰਬ ਧਮਾਕੇ ਵਿੱਚ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਸਮੇਤ 18 ਲੋਕਾਂ ਦੀ ਮੌਤ ਹੋ ਗਈ ਸੀ। ਇਸੇ ਮਾਮਲੇ ਵਿੱਚ ਬਲਵੰਤ ਸਿੰਘ ਰਾਜੋਆਣਾ ਨੂੰ ਦੋਸ਼ੀ ਕਰਾਰ ਦਿੰਦਿਆਂ ਮੌਤ ਦੀ ਸਜ਼ਾ ਸੁਣਾਈ ਗਈ ਸੀ। ਹੁਣ ਸਾਰਿਆਂ ਦੀਆਂ ਨਜ਼ਰਾਂ ਸੁਪਰੀਮ ਕੋਰਟ ਵਿੱਚ ਹੋਣ ਵਾਲੀ ਅਗਲੀ ਸੁਣਵਾਈ ’ਤੇ ਟਿਕੀਆਂ ਹੋਈਆਂ ਹਨ।

Read Latest News and Breaking News at Daily Post TV, Browse for more News

Ad
Ad

Punjab District News