Journalism Of Hope
BREAKING NEWS
ਪਰਵਿੰਦਰ ਝੋਟਾ ਕਤਲਕਾਂਡ: ਮੁੱਖ ਮੁਲਜ਼ਮ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ.....ਪਰਮਿੰਦਰ ਝੋਟਾ ਕਤਲ ਮਾਮਲਾ: ਇਨਸਾਫ਼ ਕਮੇਟੀ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ......ਪਰਮਿੰਦਰ ਝੋਟਾ ਦੇ ਕਤਲ ਮਗਰੋਂ ਪੁਰਾਣੇ ਸਾਥੀ ਜੱਸੀ ਪੈਂਚਰ ਦੀ ਅਸ਼ਵਨੀ ਸ਼ਰਮਾ ਨੂੰ ਧਮਕੀ....ਵੱਡੀ ਖ਼ਬਰ: ਮੈਡ ਸੰਧੂ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ SIT ਹੋਈ ਸਰਗਰਮ, ਪੀੜਤਾ ਦੇ ਬਿਆਨ ਦਰਜ......ਬਿਹਾਰ ’ਚ ਗੰਗਾ ਦਰਿਆ ਵਿੱਚ ਪਲਟੀ ਕਿਸ਼ਤੀ, 14 ਬੱਚਿਆਂ ਦੀ ਮੌਤ....ਮਮਤਾ ਬੈਨਰਜੀ ’ਤੇ ਚਾਕੂ ਨਾਲ ਹਮਲੇ ਦੀ ਕੋਸ਼ਿਸ਼ !.....ਅਦਾਲਤ ਨੇ CJP ਆਗੂ ਆਸ਼ੂਤੋਸ਼ ਅਤੇ ਸੌਰਭ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

ਦੀਵਾਲੀ ਤੋਂ ਪਹਿਲਾਂ ਰੇਲਵੇ ਦੇ 11.40 ਲੱਖ ਮੁਲਾਜ਼ਮਾਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ

Centre’s gift to railway employees ahead of Diwali: ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਰੇਲਵੇ ਦੇ ਕਰੀਬ 11.40 ਲੱਖ ਮੁਲਾਜ਼ਮਾਂ ਨੂੰ 78 ਦਿਨਾਂ ਦਾ ਬੋਨਸ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਮੁਤਾਬਕ, ਇਸ ’ਤੇ ਲਗਭਗ 2,009 ਕਰੋੜ ਰੁਪਏ ਖਰਚ ਕੀਤੇ ਜਾਣਗੇ। ਬੁੱਧਵਾਰ ਨੂੰ ਹੋਈ ਕੇਂਦਰੀ ਕੈਬਨਿਟ ਦੀ ਮੀਟਿੰਗ ਵਿੱਚ […]
By : Updated On: 14 Oct 2026 17:54:PM
ਦੀਵਾਲੀ ਤੋਂ ਪਹਿਲਾਂ ਰੇਲਵੇ ਦੇ 11.40 ਲੱਖ ਮੁਲਾਜ਼ਮਾਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ

Centre’s gift to railway employees ahead of Diwali: ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਰੇਲਵੇ ਦੇ ਕਰੀਬ 11.40 ਲੱਖ ਮੁਲਾਜ਼ਮਾਂ ਨੂੰ 78 ਦਿਨਾਂ ਦਾ ਬੋਨਸ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਮੁਤਾਬਕ, ਇਸ ’ਤੇ ਲਗਭਗ 2,009 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਸ਼ਤਿਹਾਰ

ਬੁੱਧਵਾਰ ਨੂੰ ਹੋਈ ਕੇਂਦਰੀ ਕੈਬਨਿਟ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ। ਇਸ ਤੋਂ ਇਲਾਵਾ ਸਰਕਾਰ ਨੇ ਤਿੰਨ ਪੈਨਸ਼ਨ ਯੋਜਨਾਵਾਂ ਦੇ ਨਾਂ ਬਦਲਣ ਦਾ ਵੀ ਫੈਸਲਾ ਕੀਤਾ ਹੈ। ਇਨ੍ਹਾਂ ਯੋਜਨਾਵਾਂ ਵਿੱਚੋਂ ਇੰਦਰਾ ਗਾਂਧੀ ਦਾ ਨਾਂ ਹਟਾ ਕੇ ‘ਪ੍ਰਧਾਨ ਮੰਤਰੀ’ ਸ਼ਬਦ ਜੋੜਿਆ ਜਾਵੇਗਾ।

ਦਿਵਿਆਂਗਾਂ ਦੀ ਪੈਨਸ਼ਨ ਦੇ ਨਿਯਮਾਂ ਵਿੱਚ ਬਦਲਾਅ
ਕੈਬਨਿਟ ਨੇ ਦਿਵਿਆਂਗ ਵਿਅਕਤੀਆਂ ਦੀ ਪੈਨਸ਼ਨ ਸਬੰਧੀ ਨਿਯਮਾਂ ਵਿੱਚ ਤਬਦੀਲੀ ਨੂੰ ਵੀ ਮਨਜ਼ੂਰੀ ਦਿੱਤੀ ਹੈ। ਇਸ ਤਹਿਤ ਹੁਣ ਦਿਵਿਆਂਗ ਵਿਅਕਤੀਆਂ ਨੂੰ 18 ਸਾਲ ਦੀ ਉਮਰ ਤੋਂ ਪੈਨਸ਼ਨ ਦੇਣ ਦੀ ਬਜਾਏ ਜਨਮ ਤੋਂ ਪੈਨਸ਼ਨ ਦੇਣ ਦੀ ਵਿਵਸਥਾ ਹੋਵੇਗੀ। ਇਸ ਦੇ ਨਾਲ ਹੀ ਰਾਸ਼ਟਰੀ ਸਮਾਜਿਕ ਸਹਾਇਤਾ ਪ੍ਰੋਗਰਾਮ ਨੂੰ ਅਗਲੇ ਪੰਜ ਸਾਲਾਂ ਤੱਕ ਜਾਰੀ ਰੱਖਣ ਦਾ ਫੈਸਲਾ ਵੀ ਲਿਆ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News