Banner
Banner

ਪੰਜਾਬ ਵਿੱਚ ਅੱਜ ਫਿਰ ਮੀਂਹ ਪੈਣ ਦੀ ਸੰਭਾਵਨਾ

ਭਾਰਤੀ ਮੌਸਮ ਵਿਭਾਗ (IMD) ਵੱਲੋਂ ਅੱਜ ਪੰਜਾਬ ਵਿੱਚ ਵੀ ਯੈਲੋਂ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਰਾਜ ਵਿੱਚ ਮੀਂਹ ਦੀ ਕੋਈ ਰਿਪੋਰਟ ਨਹੀਂ ਸੀ ਅਤੇ ਜ਼ਿਆਦਾਤਰ ਸਮਾਂ ਅਸਮਾਨ ਸਾਫ਼ ਰਿਹਾ। ਜਿਸ ਕਾਰਨ 6 ਮਈ ਨੂੰ ਸੂਬੇ ਦੇ ਵੱਧ ਤੋਂ ਵੱਧ […]
Dailypost News
By : Updated On: 07 May 2025 07:55:AM
ਪੰਜਾਬ ਵਿੱਚ ਅੱਜ ਫਿਰ ਮੀਂਹ ਪੈਣ ਦੀ ਸੰਭਾਵਨਾ

ਭਾਰਤੀ ਮੌਸਮ ਵਿਭਾਗ (IMD) ਵੱਲੋਂ ਅੱਜ ਪੰਜਾਬ ਵਿੱਚ ਵੀ ਯੈਲੋਂ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਰਾਜ ਵਿੱਚ ਮੀਂਹ ਦੀ ਕੋਈ ਰਿਪੋਰਟ ਨਹੀਂ ਸੀ ਅਤੇ ਜ਼ਿਆਦਾਤਰ ਸਮਾਂ ਅਸਮਾਨ ਸਾਫ਼ ਰਿਹਾ।

ਜਿਸ ਕਾਰਨ 6 ਮਈ ਨੂੰ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 8.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਆਈਐੱਮਡੀ ਦੇ ਅਨੁਸਾਰ, ਮੰਗਲਵਾਰ ਨੂੰ ਪੰਜਾਬ ਵਿੱਚ ਤਾਪਮਾਨ ਆਮ ਨਾਲੋਂ ਲਗਭਗ 4 ਡਿਗਰੀ ਸੈਲਸੀਅਸ ਘੱਟ ਹੈ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਸਮਰਾਲਾ ਵਿੱਚ 38 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਕੱਲ੍ਹ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਧੁੱਪ ਨਿਕਲੀ ਅਤੇ ਜ਼ਿਆਦਾਤਰ ਸਮਾਂ ਅਸਮਾਨ ਸਾਫ਼ ਰਿਹਾ। ਇਹੀ ਕਾਰਨ ਹੈ ਕਿ ਇੱਕ ਦਿਨ ਵਿੱਚ ਤਾਪਮਾਨ 8.4 ਡਿਗਰੀ ਵਧਿਆ।

ਪੰਜਾਬ ਵਿੱਚ ਅੱਜ ਯੈਲੋ ਅਲਰਟ

ਅੱਜ ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਆਈਐਮਡੀ ਦੇ ਅਨੁਸਾਰ, ਇਨ੍ਹਾਂ ਖੇਤਰਾਂ ਵਿੱਚ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਜਦੋਂ ਕਿ ਸੂਬੇ ਵਿੱਚ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ।

8 ਅਪ੍ਰੈਲ ਨੂੰ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਿਰੋਜ਼ਪੁਰ ਵਿੱਚ ਫਿਰ ਤੋਂ ਗਰਜ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

Read Latest News and Breaking News at Daily Post TV, Browse for more News

Ad
Ad