Journalism Of Hope
BREAKING NEWS
ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੁਪਰੀਮ ਕੋਰਟ ਵੱਲੋਂ ਲਾਲਜੀਤ ਭੁੱਲਰ ਦੇ ਪਿਤਾ ਨੂੰ ਵੱਡੀ ਰਾਹਤ......KBC ਦੇ ਸਵਾਲ ’ਤੇ ਪੰਜਾਬ ’ਚ ਇਤਰਾਜ਼, ਅਮਿਤਾਭ ਬੱਚਨ ਅਤੇ ਸੋਨੀ ਟੀਵੀ ਨੂੰ ਕਾਨੂੰਨੀ ਨੋਟਿਸ.....ਮਹਿਲਾ ਕਰਮਚਾਰੀ ਨੇ ਕੈਬਿਨ ਵਿੱਚ XEN ਦੀ ਕੀਤੀ ਛਿੱਤਰ-ਪਰੇਡ.....ਜਥੇਦਾਰ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ.......ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ........ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ..........ਰਾਜਸਥਾਨ ’ਚ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ........ਕ੍ਰਿਕਟਰ ਯੁਜਵੇਂਦਰ ਚਾਹਲ ਭਾਜਪਾ ’ਚ ਸ਼ਾਮਲ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਕ੍ਰੀਨਿੰਗ ਕਮੇਟੀ ਦਾ ਗਠਨ, ਚੋਣ ਕਮਿਸ਼ਨ ਦੀ ਮਨਜ਼ੂਰੀ ਵਾਲੇ ਪ੍ਰਸਤਾਵਾਂ ਦੀ ਹੋਵੇਗੀ ਜਾਂਚ

ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਰਾਜ ਚੋਣ ਕਮਿਸ਼ਨ ਦੀ ਮਨਜ਼ੂਰੀ ਲੈਣ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਪ੍ਰਸਤਾਵਾਂ ਦੀ ਜਾਂਚ ਲਈ ਸਕ੍ਰੀਨਿੰਗ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਵੱਲੋਂ ਬਣਾਈ ਗਈ ਹੈ, ਜਿਸ ਦੀ ਅਗਵਾਈ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਮੁੱਖ ਸਕੱਤਰ ਕਰਨਗੇ। ਕਮੇਟੀ ਵਿੱਚ ਸਕੱਤਰ (ਕੋਆਰਡੀਨੇਸ਼ਨ) ਅਤੇ ਸਬੰਧਤ ਵਿਭਾਗ ਦੇ ਮੁਖੀ ਨੂੰ ਮੈਂਬਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਕ੍ਰੀਨਿੰਗ ਕਮੇਟੀ ਦਾ ਗਠਨ, ਚੋਣ ਕਮਿਸ਼ਨ ਦੀ ਮਨਜ਼ੂਰੀ ਵਾਲੇ ਪ੍ਰਸਤਾਵਾਂ ਦੀ ਹੋਵੇਗੀ ਜਾਂਚ
  • ਮੁੱਖ ਸਕੱਤਰ ਹੋਣਗੇ ਕਮੇਟੀ ਦੇ ਚੇਅਰਮੈਨ
  • ਵਿਭਾਗ ਹੁਣ ਸਿੱਧੇ ਰਾਜ ਚੋਣ ਕਮਿਸ਼ਨ ਨੂੰ ਨਹੀਂ ਭੇਜ ਸਕਣਗੇ ਪ੍ਰਸਤਾਵ

ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਰਾਜ ਚੋਣ ਕਮਿਸ਼ਨ ਦੀ ਮਨਜ਼ੂਰੀ ਲੈਣ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਪ੍ਰਸਤਾਵਾਂ ਦੀ ਜਾਂਚ ਲਈ ਸਕ੍ਰੀਨਿੰਗ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਵੱਲੋਂ ਬਣਾਈ ਗਈ ਹੈ, ਜਿਸ ਦੀ ਅਗਵਾਈ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਮੁੱਖ ਸਕੱਤਰ ਕਰਨਗੇ। ਕਮੇਟੀ ਵਿੱਚ ਸਕੱਤਰ (ਕੋਆਰਡੀਨੇਸ਼ਨ) ਅਤੇ ਸਬੰਧਤ ਵਿਭਾਗ ਦੇ ਮੁਖੀ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।

ਨਵੇਂ ਪ੍ਰਬੰਧ ਤਹਿਤ ਚੋਣ ਕਮਿਸ਼ਨ ਦੀ ਮਨਜ਼ੂਰੀ ਲੈਣ ਵਾਲੇ ਸਾਰੇ ਪ੍ਰਸਤਾਵ ਪਹਿਲਾਂ ਸਬੰਧਤ ਵਿਭਾਗਾਂ ਵੱਲੋਂ ਸਕ੍ਰੀਨਿੰਗ ਕਮੇਟੀ ਕੋਲ ਭੇਜਣੇ ਲਾਜ਼ਮੀ ਹੋਣਗੇ। ਕਮੇਟੀ ਇਨ੍ਹਾਂ ਦੀ ਜਾਂਚ ਚੋਣ ਕਮਿਸ਼ਨ ਵੱਲੋਂ ਜਾਰੀ ਮੌਜੂਦਾ ਦਿਸ਼ਾ-ਨਿਰਦੇਸ਼ਾਂ ਅਤੇ ਸਪੱਸ਼ਟੀਕਰਨਾਂ ਦੇ ਆਧਾਰ ’ਤੇ ਕਰੇਗੀ।

ਮਨਜ਼ੂਰੀ ਤੋਂ ਬਾਅਦ ਹੀ ਕਮਿਸ਼ਨ ਕੋਲ ਜਾਣਗੇ ਪ੍ਰਸਤਾਵ
ਸਕ੍ਰੀਨਿੰਗ ਕਮੇਟੀ ਤੋਂ ਮਨਜ਼ੂਰੀ ਮਿਲਣ ਮਗਰੋਂ ਹੀ ਪ੍ਰਸਤਾਵ ਰਾਜ ਚੋਣ ਕਮਿਸ਼ਨ ਨੂੰ ਭੇਜੇ ਜਾ ਸਕਣਗੇ। ਇਸ ਦੇ ਨਾਲ ਇੱਕ ਵਿਸ਼ੇਸ਼ ਨੋਟ ਲਗਾਉਣਾ ਵੀ ਜ਼ਰੂਰੀ ਹੋਵੇਗਾ, ਜਿਸ ਵਿੱਚ ਪ੍ਰਸਤਾਵ ਦੀ ਤੁਰੰਤ ਲੋੜ ਅਤੇ ਇਹ ਸਪੱਸ਼ਟ ਕਰਨਾ ਪਵੇਗਾ ਕਿ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਇਸ ਮਾਮਲੇ ਨੂੰ ਕਿਉਂ ਨਹੀਂ ਰੋਕਿਆ ਜਾ ਸਕਦਾ।

ਵਿਭਾਗਾਂ ਨੂੰ ਸਿੱਧੇ ਫਾਈਲਾਂ ਭੇਜਣ ਤੋਂ ਰੋਕਿਆ
ਪ੍ਰਸ਼ਾਸਨ ਨੇ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਕੋਈ ਵੀ ਪ੍ਰਸਤਾਵ ਸਿੱਧਾ ਰਾਜ ਚੋਣ ਕਮਿਸ਼ਨ ਕੋਲ ਨਾ ਭੇਜਣ। ਸਿਰਫ਼ ਸਕ੍ਰੀਨਿੰਗ ਕਮੇਟੀ ਤੋਂ ਪ੍ਰਵਾਨਿਤ ਅਤੇ ਪੂਰੀ ਜਾਣਕਾਰੀ ਵਾਲੇ ਪ੍ਰਸਤਾਵ ਹੀ ਕਮਿਸ਼ਨ ਨੂੰ ਭੇਜੇ ਜਾਣਗੇ। ਇਸ ਤੋਂ ਇਲਾਵਾ ਵਿਭਾਗਾਂ ਨੂੰ ਅਸਲ ਫਾਈਲਾਂ ਕਮਿਸ਼ਨ ਕੋਲ ਭੇਜਣ ਅਤੇ ਆਖਰੀ ਸਮੇਂ ’ਤੇ ਪ੍ਰਸਤਾਵ ਪੇਸ਼ ਕਰਨ ਤੋਂ ਵੀ ਗੁਰੇਜ਼ ਕਰਨ ਲਈ ਕਿਹਾ ਗਿਆ ਹੈ। ਪ੍ਰਸ਼ਾਸਨ ਮੁਤਾਬਕ ਕਮਿਸ਼ਨ ਨੂੰ ਕਿਸੇ ਵੀ ਮਾਮਲੇ ਦੀ ਜਾਂਚ ਕਰਨ ਅਤੇ ਉਸ ’ਤੇ ਫ਼ੈਸਲਾ ਲੈਣ ਲਈ ਲੋੜੀਂਦਾ ਸਮਾਂ ਮਿਲਣਾ ਚਾਹੀਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News