Chandigarh ; ਐਨੀਮਲ ਵੈਲਫੇਅਰ ਬੋਰਡ ਆਫ ਇੰਡੀਆ ਨੇ ਚੰਡੀਗੜ੍ਹ ਦੇ ਅਸਿਸਟੈਂਟ ਪ੍ਰੋਫੈਸਰ ਪੰਡਿਤਰਾਓ ਧਰੇਨਵਰ ਦੀ ਸ਼ਿਕਾਇਤ ‘ਤੇ ਟੀ-ਸੀਰੀਜ਼ ਦੇ ਮਾਲਕ ਭੂਸ਼ਣ ਕੁਮਾਰ ਨੂੰ ਨੋਟਿਸ ਜਾਰੀ ਕੀਤਾ ਹੈ।
ਭਾਰਤ ਦੇ ਪਸ਼ੂ ਭਲਾਈ ਬੋਰਡ ਨੇ ਗਾਇਕ ਯੋ ਯੋ ਹਨੀ ਸਿੰਘ ਦੇ ਨਵੇਂ ਗੀਤ ਮੈਨੀਏਕ ‘ਚ ਬਿਨਾਂ ਇਜਾਜ਼ਤ ਘੋੜੇ ਦੀ ਵਰਤੋਂ ਕਰਨ ‘ਤੇ ਕੁਮਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸ਼ਿਕਾਇਤਕਰਤਾ ਪੰਡਿਤਰਾਓ ਧਰੇਨਵਰ ਨੇ ਭੂਸ਼ਣ ਕੁਮਾਰ ਅਤੇ ਗਾਇਕ ਹਨੀ ਸਿੰਘ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ।