Banner
Banner

Chandigarh: Mohali ਵਿੱਚ ਨਵੇਂ 9 ਸੈਕਟਰਾਂ ਲਈ 6,285 ਏਕੜ ਜ਼ਮੀਨ ਐਕੁਆਇਰ ਕਰੇਗੀ ਸਰਕਾਰ

Mohali news: ਪੰਜਾਬ ਸਰਕਾਰ ਨੇ ਮੁਹਾਲੀ ’ਚ 9 ਨਵੇਂ ਸੈਕਟਰ ਵਿਕਸਤ ਕਰਨ ਲਈ 6,285 ਏਕੜ ਜ਼ਮੀਨ ਐਕੁਆਇਰ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮੁਹਾਲੀ ’ਚ ਪਹਿਲਾਂ ਤੋਂ ਵਿਕਸਤ ਪੰਜ ਸੈਕਟਰਾਂ ’ਚ ਬਕਾਇਆ ਪਏ ਕੰਮਾਂ ਨੂੰ ਮੁਕੰਮਲ ਕਰਨ ਦੀ ਵੀ ਮਨਜ਼ੂਰੀ ਦਿੱਤੀ ਗਈ ਹੈ। ਭਗਵੰਤ ਮਾਨ ਦੀ ਅਗਵਾਈ ਹੇਠਲੀ ‘ਆਪ’ ਸਰਕਾਰ ਦੀ […]
Khushi
By : Updated On: 10 Jun 2025 08:41:AM
Chandigarh: Mohali ਵਿੱਚ ਨਵੇਂ 9 ਸੈਕਟਰਾਂ ਲਈ 6,285 ਏਕੜ ਜ਼ਮੀਨ ਐਕੁਆਇਰ ਕਰੇਗੀ ਸਰਕਾਰ

Mohali news: ਪੰਜਾਬ ਸਰਕਾਰ ਨੇ ਮੁਹਾਲੀ ’ਚ 9 ਨਵੇਂ ਸੈਕਟਰ ਵਿਕਸਤ ਕਰਨ ਲਈ 6,285 ਏਕੜ ਜ਼ਮੀਨ ਐਕੁਆਇਰ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮੁਹਾਲੀ ’ਚ ਪਹਿਲਾਂ ਤੋਂ ਵਿਕਸਤ ਪੰਜ ਸੈਕਟਰਾਂ ’ਚ ਬਕਾਇਆ ਪਏ ਕੰਮਾਂ ਨੂੰ ਮੁਕੰਮਲ ਕਰਨ ਦੀ ਵੀ ਮਨਜ਼ੂਰੀ ਦਿੱਤੀ ਗਈ ਹੈ। ਭਗਵੰਤ ਮਾਨ ਦੀ ਅਗਵਾਈ ਹੇਠਲੀ ‘ਆਪ’ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਯੋਜਨਾ ਦੇ 4 ਜੂਨ ਨੂੰ ਨੋਟੀਫਾਈ ਹੋਣ ਮਗਰੋਂ ਜ਼ਮੀਨ ਐਕੁਆਇਰ ਕਰਨ ਦਾ ਇਹ ਪਹਿਲਾ ਅਮਲ ਹੋਵੇਗਾ। ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਿਟੀ (ਗਮਾਡਾ) ਵੱਲੋਂ ਨਵੇਂ ਸੈਕਟਰ 84, 87, 103, 120, 121, 122, 123, 124 ਅਤੇ 101 ਦਾ ਹਿੱਸਾ ਵਿਕਸਤ ਕੀਤੇ ਜਾਣਗੇ।

ਇਸ ਤੋਂ ਇਲਾਵਾ ਬਾਕੀ ਰਹਿ ਗਏ ਸੈਕਟਰ 76, 77, 78, 79 ਅਤੇ 80 ਵੀ ਸਰਕਾਰ ਦੀ ਯੋਜਨਾ ਤਹਿਤ ਵਿਕਸਤ ਕੀਤੇ ਜਾਣਗੇ। ਗਮਾਡਾ ਦੇ ਮੁੱਖ ਪ੍ਰਸ਼ਾਸਕ ਵਿਸ਼ੇਸ਼ ਸਾਰੰਗਲ ਨੇ ਅੱਜ ਵੇਰਵੇ ਦਿੰਦਿਆਂ ਦੱਸਿਆ ਕਿ ਨਵੀਂ ਲੈਂਡ ਪੂਲਿੰਗ ਯੋਜਨਾ ਤਹਿਤ ਚਾਰ ਤੋਂ ਛੇ ਮਹੀਨਿਆਂ ਦੇ ਅੰਦਰ ਜ਼ਮੀਨ ਐਕੁਆਇਰ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੁਰਾਣੇ ਜ਼ਮੀਨ ਐਕੁਆਇਰ ਐਕਟ ਤਹਿਤ ਇਸ ਕੰਮ ਨੂੰ ਦੋ ਸਾਲ ਤੱਕ ਲੱਗ ਸਕਦੇ ਸਨ। ਉਨ੍ਹਾਂ ਖ਼ੁਲਾਸਾ ਕੀਤਾ ਕਿ ਸੈਕਟਰ 84 ਨੂੰ ਸੰਸਥਾਗਤ ਇਲਾਕੇ, ਸੈਕਟਰ 87 ਨੂੰ ਕਮਰਸ਼ੀਅਲ, ਸੈਕਟਰ 101 ਤੇ 103 ਨੂੰ ਇੰਡਸਟਰੀਅਲ ਅਤੇ ਬਾਕੀ ਦੇ 120 ਤੋਂ 124 ਤੇ ਸੈਕਟਰ 76 ਤੋਂ 80 ਨੂੰ ਰਿਹਾਇਸ਼ੀ ਇਲਾਕੇ ਵਜੋਂ ਵਿਕਸਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ 3,536 ਏਕੜ ਜ਼ਮੀਨ ਪਹਿਲਾਂ ਤੋਂ ਵਿਕਸਤ ਐਰੋਟਰੋਪੋਲਿਸ ਟਾਊਨਸ਼ਿਪ ਦੇ ਬਲਾਕ ਈ ਤੋਂ ਜੇ ਤੱਕ ਐਕੁਆਇਰ ਕੀਤੀ ਜਾਵੇਗੀ। ਇਸੇ ਤਰ੍ਹਾਂ ਸੈਕਟਰਾਂ 120 ਤੋਂ 124 ’ਚ 1,890 ਏਕੜ ਤੇ ਸੈਕਟਰ 84, 87, 101 (ਕੁਝ ਹਿੱਸਾ), 103 ਅਤੇ ਸੈਕਟਰਾਂ 76 ਤੋਂ 80 ’ਚ 859.89 ਏਕੜ ਜ਼ਮੀਨ ਐਕੁਆਇਰ ਹੋਵੇਗੀ। ਸਾਰੰਗਲ ਨੇ ਕਿਹਾ, ‘‘ਇਹ ਜ਼ਮੀਨ ਐਕੁਆਇਅਰ ਕਰਨ ਦੀ ਸਭ ਤੋਂ ਵੱਡੀ ਕਵਾਇਦ ਹੈ ਜਿਸ ਨਾਲ ਮੁਹਾਲੀ ਦੇ ਸ਼ਹਿਰੀਕਰਨ ਨੂੰ ਹੁਲਾਰਾ ਮਿਲੇਗਾ।’ ਉਨ੍ਹਾਂ ਕਿਹਾ ਕਿ ਇਸ ਨਵੀਂ ਯੋਜਨਾ ਨੂੰ ਹਾਲੇ ਕੋਈ ਰਸਮੀ ਨਾਮ ਨਹੀਂ ਦਿੱਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad