Journalism Of Hope
BREAKING NEWS
ਚੰਡੀਗੜ੍ਹ ’ਚ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ.....ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ’ਤੇ GST ਵਿਭਾਗ ਦੀ ਰੇਡ.....ਥਾਣੇ ਦੇ ਬਾਹਰ ਬੰਬ ਧਮਾਕਾ ਮਾਮਲੇ ’ਚ NIA ਦਾ ਵੱਡਾ ਐਕਸ਼ਨ, ਪੰਜਾਬ ਦੇ 3 ਗੈਂਗਸਟਰ ਗ੍ਰਿਫ਼ਤਾਰ.......ਅੱਜ 1 ਸਤੰਬਰ ਤੋਂ ਵੱਡੇ ਬਦਲਾਅ: ਕਮਰਸ਼ੀਅਲ ਸਿਲੰਡਰ ਮਹਿੰਗਾ, ਦੁੱਧ ਦੇ ਰੇਟ ਵਧੇ; ਟਾਟਾ-ਹੁੰਡਈ ਦੀਆਂ ਕਾਰਾਂ ਵੀ ਮਹਿੰਗੀਆਂ.......ਵਿਆਹ ਤੋਂ ਸਿਰਫ਼ 5 ਮਹੀਨੇ ਬਾਅਦ ਰੈਪਰ ਬਾਦਸ਼ਾਹ-ਈਸ਼ਾ ਰਿਖੀ ਹੋ ਰਹੇ ਵੱਖ !.....ਨੇਪਾਲ ਹੜ੍ਹ ਨਾਲ ਤਬਾਹ ਘਰ ’ਚੋਂ ਮਿਲੀਆਂ 24 ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ 955 ਹੋਈ.....ਅੱਜ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਬਦਲਾਅ, ਹੁਣ ਬੋਰਡਿੰਗ ਪਾਸ ’ਤੇ ਨਹੀਂ ਲੱਗੇਗੀ ਇਮੀਗ੍ਰੇਸ਼ਨ ਸਟੈਂਪ......

ਵਾਰਿਸ ਪੰਜਾਬ ਦੇ ਸਮਰਥਕਾਂ ‘ਤੇ ਦਰਜ FIR ‘ਚ ਚੰਡੀਗੜ੍ਹ ਪੁਲਿਸ ਦੀ ਵੱਡੀ ਲਾਪਰਵਾਹੀ !

Chandigarh Police FIR: ਚੰਡੀਗੜ੍ਹ: ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਵਰਕਰਾਂ ਵੱਲੋਂ ਚੰਡੀਗੜ੍ਹ ਵਿੱਚ ਕੀਤੇ ਗਏ ਪ੍ਰਦਰਸ਼ਨ ਮਾਮਲੇ ਵਿੱਚ ਦਰਜ ਐਫਆਈਆਰ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਦੀ ਕਾਰਵਾਈ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਐਫਆਈਆਰ ਵਿੱਚ ਸਾਬਕਾ ਵਿਧਾਇਕ ਅਜੈਬ ਸਿੰਘ ਮੁਖਮੈਲਪੁਰ ਦਾ ਵੀ ਨਾਮ ਸ਼ਾਮਲ ਕੀਤਾ ਗਿਆ ਹੈ, ਜਦਕਿ ਉਨ੍ਹਾਂ ਦਾ ਕਰੀਬ ਦੋ ਸਾਲ […]
Nishant Malyan
By : Updated On: 31 Jul 2026 09:28:AM
ਵਾਰਿਸ ਪੰਜਾਬ ਦੇ ਸਮਰਥਕਾਂ ‘ਤੇ ਦਰਜ FIR ‘ਚ ਚੰਡੀਗੜ੍ਹ ਪੁਲਿਸ ਦੀ ਵੱਡੀ ਲਾਪਰਵਾਹੀ !

Chandigarh Police FIR: ਚੰਡੀਗੜ੍ਹ: ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਵਰਕਰਾਂ ਵੱਲੋਂ ਚੰਡੀਗੜ੍ਹ ਵਿੱਚ ਕੀਤੇ ਗਏ ਪ੍ਰਦਰਸ਼ਨ ਮਾਮਲੇ ਵਿੱਚ ਦਰਜ ਐਫਆਈਆਰ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਦੀ ਕਾਰਵਾਈ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਐਫਆਈਆਰ ਵਿੱਚ ਸਾਬਕਾ ਵਿਧਾਇਕ ਅਜੈਬ ਸਿੰਘ ਮੁਖਮੈਲਪੁਰ ਦਾ ਵੀ ਨਾਮ ਸ਼ਾਮਲ ਕੀਤਾ ਗਿਆ ਹੈ, ਜਦਕਿ ਉਨ੍ਹਾਂ ਦਾ ਕਰੀਬ ਦੋ ਸਾਲ ਪਹਿਲਾਂ 75 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਚੁੱਕਾ ਹੈ।

ਇਸ਼ਤਿਹਾਰ

ਐਫਆਈਆਰ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਅਜੈਬ ਸਿੰਘ ਮੁਖਮੈਲਪੁਰ ਸਮਰਥਕਾਂ ਨਾਲ ਮਿਲ ਕੇ ਗੌਸ਼ਾਲਾ ਚੌਕ ਦਾ ਰਸਤਾ ਜਾਮ ਕਰਨ ਵਿੱਚ ਸ਼ਾਮਲ ਸਨ। ਉਹ 1997 ਵਿੱਚ ਘਨੌਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਵੀ ਰਹਿ ਚੁੱਕੇ ਸਨ।

ਇਸੇ ਤਰ੍ਹਾਂ ਐਫਆਈਆਰ ਵਿੱਚ ਕਰਨੈਲ ਸਿੰਘ ਪੰਜੌਲੀ ਦਾ ਨਾਮ ਵੀ ਸ਼ਾਮਲ ਹੈ, ਜਦਕਿ ਵਾਰਿਸ ਪੰਜਾਬ ਦੇ ਦੇ ਸਮਰਥਕਾਂ ਦਾ ਦਾਅਵਾ ਹੈ ਕਿ ਉਹ ਪ੍ਰਦਰਸ਼ਨ ਦੌਰਾਨ ਮੌਕੇ ‘ਤੇ ਮੌਜੂਦ ਹੀ ਨਹੀਂ ਸਨ। ਦੂਜੇ ਪਾਸੇ, ਪ੍ਰਦਰਸ਼ਨ ਦੀ ਅਗਵਾਈ ਕਰਨ ਵਾਲੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦਾ ਨਾਮ ਐਫਆਈਆਰ ਵਿੱਚ ਦਰਜ ਨਾ ਹੋਣ ਨੂੰ ਲੈ ਕੇ ਵੀ ਸਵਾਲ ਖੜ੍ਹੇ ਹੋ ਰਹੇ ਹਨ।

ਜ਼ਿਕਰਯੋਗ ਹੈ ਕਿ ਚੰਡੀਗੜ੍ਹ ਪੁਲਿਸ ਨੇ ਇਸ ਪ੍ਰਦਰਸ਼ਨ ਦੇ ਸਬੰਧ ਵਿੱਚ ਕਰੀਬ 2,500 ਤੋਂ 3,000 ਸਮਰਥਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਐਫਆਈਆਰ ਵਿੱਚ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਅਯਾਲੀ, ਸਤਿੰਦਰਜੀਤ ਸਿੰਘ ਗਿੱਲ, ਕਾਬਲ ਸਿੰਘ ਭੁੱਲਰ, ਜਗਦੀਪ ਸਿੰਘ, ਇਕਬਾਲ ਸਿੰਘ ਸੰਧੂ, ਪਰਮਜੀਤ ਸਿੰਘ ਜੌਹਲ, ਚਮਕੌਰ ਸਿੰਘ ਧੂਨ, ਐਡਵੋਕੇਟ ਇਮਾਨ ਸਿੰਘ ਖਾਰਾ, ਜਸਵਿੰਦਰ ਸਿੰਘ ਡਰੋਲੀ, ਇਕਬਾਲ ਸਿੰਘ, ਲੱਖਾ ਸਿਧਾਣਾ, ਭਾਨਾ ਸਿੱਧੂ ਅਤੇ ਲਖਬੀਰ ਸਿੰਘ ਲੱਖਾ ਸਮੇਤ ਕਈ ਹੋਰਾਂ ਦੇ ਨਾਮ ਵੀ ਸ਼ਾਮਲ ਹਨ।

Read Latest News and Breaking News at Daily Post TV, Browse for more News

Ad
Ad

Punjab District News