Journalism Of Hope
BREAKING NEWS
LPU ’ਚ ਦੇਰ ਰਾਤ ਵਿਦਿਆਰਥੀਆਂ ਦਾ ਹੰਗਾਮਾ.....LPU ਨੇ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਖ਼ਬਰਾਂ ਤੇ ਅਫਵਾਹਾਂ ਬਾਰੇ ਸਪਸ਼ਟੀਕਰਨ ਕੀਤਾ ਜਾਰੀ....ਟੀਕਾਕਰਨ ਤੋਂ ਬਾਅਦ ਪੈਰਾਸੀਟਾਮੋਲ ਦੀ ਥਾਂ ਦੇ ਦਿੱਤੀ ਡਾਇਬਟੀਜ਼ ਦੀ ਦਵਾਈ, 5 ਬੱਚੇ ICU ’ਚ ਦਾਖ਼ਲ.....ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ CJP ਵੱਲੋਂ ਦਿੱਤਾ ਗਿਆ ਅਲਟੀਮੇਟਮ ਖ਼ਤਮ......ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ: ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ.....ਕੱਲ੍ਹ ਤੋਂ ਹੜਤਾਲ ਕਾਰਨ ਦੇਸ਼-ਭਰ ‘ਚ ਤਿੰਨ ਦਿਨ ਬੰਦ ਰਹਿਣਗੇ ਬੈਂਕ: ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ.......

ਮੋਬਾਈਲ ਰੀਚਾਰਜ ਨਿਯਮਾਂ ’ਚ ਬਦਲਾਅ: ਰਾਘਵ ਚੱਢਾ ਨੇ ਕੀਤਾ ਸਵਾਗਤ

Changes in mobile recharge rules: ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੇ ਭਾਰਤ ਵਿੱਚ ਪ੍ਰੀਪੇਡ ਮੋਬਾਈਲ ਯੂਜ਼ਰਾਂ ਲਈ ਨਵੇਂ ਰੀਚਾਰਜ ਨਿਯਮਾਂ ਨੂੰ ਲੈ ਕੇ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਚੱਢਾ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਕਿਹਾ ਕਿ ਨਵੇਂ ਨਿਯਮਾਂ ਤਹਿਤ ਖਪਤਕਾਰਾਂ ਨੂੰ 30 ਦਿਨਾਂ ਵਾਲੇ ਰੀਚਾਰਜ ਪਲਾਨ, […]
By : Updated On: 27 Sep 2026 15:55:PM
ਮੋਬਾਈਲ ਰੀਚਾਰਜ ਨਿਯਮਾਂ ’ਚ ਬਦਲਾਅ: ਰਾਘਵ ਚੱਢਾ ਨੇ ਕੀਤਾ ਸਵਾਗਤ

Changes in mobile recharge rules: ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੇ ਭਾਰਤ ਵਿੱਚ ਪ੍ਰੀਪੇਡ ਮੋਬਾਈਲ ਯੂਜ਼ਰਾਂ ਲਈ ਨਵੇਂ ਰੀਚਾਰਜ ਨਿਯਮਾਂ ਨੂੰ ਲੈ ਕੇ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਚੱਢਾ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਕਿਹਾ ਕਿ ਨਵੇਂ ਨਿਯਮਾਂ ਤਹਿਤ ਖਪਤਕਾਰਾਂ ਨੂੰ 30 ਦਿਨਾਂ ਵਾਲੇ ਰੀਚਾਰਜ ਪਲਾਨ, ਸਿਰਫ਼ ਵੌਇਸ ਅਤੇ SMS ਵਾਲੇ ਪਲਾਨ ਅਤੇ ਘੱਟ ਬਜਟ ਵਾਲੇ ਗਾਹਕਾਂ ਲਈ ਹੋਰ ਢੁੱਕਵੇਂ ਵਿਕਲਪ ਮਿਲਣਗੇ।

ਇਸ਼ਤਿਹਾਰ

ਉਨ੍ਹਾਂ ਮੁਤਾਬਕ, 30 ਦਿਨਾਂ ਦੀ ਵੈਧਤਾ ਵਾਲੇ ਪਲਾਨ ਨਾਲ ਸਾਲ ਵਿੱਚ 13 ਦੀ ਬਜਾਏ 12 ਮਹੀਨਾਵਾਰ ਰੀਚਾਰਜ ਕਰਨ ਦੀ ਲੋੜ ਪਵੇਗੀ। ਇਸ ਤੋਂ ਇਲਾਵਾ, ਜਿਨ੍ਹਾਂ ਲੋਕਾਂ ਨੂੰ ਮੋਬਾਈਲ ਡਾਟਾ ਦੀ ਲੋੜ ਨਹੀਂ, ਉਹ ਸਿਰਫ਼ ਕਾਲ ਅਤੇ SMS ਵਾਲੇ ਪਲਾਨ ਚੁਣ ਸਕਣਗੇ।

ਰਾਘਵ ਚੱਢਾ ਨੇ ਕਿਹਾ ਕਿ ਕਈ ਲੋਕਾਂ ਨੇ ਉਨ੍ਹਾਂ ਨਾਲ ਰੀਚਾਰਜ ਪਲਾਨਾਂ ਵਿੱਚ ਸੀਮਤ ਅਤੇ ਘੱਟ ਲਚਕੀਲੇ ਵਿਕਲਪਾਂ ਬਾਰੇ ਆਪਣੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ 11 ਮਾਰਚ ਨੂੰ ਸੰਸਦ ਵਿੱਚ ਇਹ ਮੁੱਦਾ ਚੁੱਕਦਿਆਂ ਖਪਤਕਾਰਾਂ ਲਈ ਵਧੇਰੇ ਵਿਕਲਪ ਅਤੇ ਕਿਫਾਇਤੀ ਪਲਾਨਾਂ ਦੀ ਮੰਗ ਕੀਤੀ ਸੀ।

ਚੱਢਾ ਨੇ ਸਰਕਾਰ ਅਤੇ TRAI ਦਾ ਧੰਨਵਾਦ ਕਰਦਿਆਂ ਕਿਹਾ ਕਿ ਨਵੇਂ ਨਿਯਮ ਖਪਤਕਾਰਾਂ ਦੀ ਸਹੂਲਤ ਅਤੇ ਚੋਣ ਦੇ ਵਿਕਲਪ ਵਧਾਉਣ ਨਾਲ ਸਬੰਧਤ ਚਿੰਤਾਵਾਂ ਨੂੰ ਹੱਲ ਕਰਨ ਵੱਲ ਕਦਮ ਹਨ।

Read Latest News and Breaking News at Daily Post TV, Browse for more News

Ad
Ad

Punjab District News