Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਚੰਨੀ ਨੇ ਬਾਬਾ ਬਕਾਲਾ ਰੈਲੀ ’ਚ ਆਪਣੀ ਵੱਖਰੀ ਸਟੇਜ ਲਾਈ

Channi set up his own separate stage: ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚਤਾਣ ਦੀਆਂ ਚਰਚਾਵਾਂ ਦਰਮਿਆਨ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਬਾਬਾ ਬਕਾਲਾ ਸਾਹਿਬ ਵਿਖੇ ਹੋਈ ਰੈਲੀ ਦੌਰਾਨ ਚੰਨੀ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਵੱਖਰਾ ਸਿਆਸੀ ਰੁਖ ਅਪਣਾਉਣ ਦੀਆਂ ਗੱਲਾਂ ਸਾਹਮਣੇ ਆਈਆਂ ਹਨ। ਰਿਪੋਰਟਾਂ ਮੁਤਾਬਕ, […]
By : Published: 28 Aug 2026 19:49:PM
ਚੰਨੀ ਨੇ ਬਾਬਾ ਬਕਾਲਾ ਰੈਲੀ ’ਚ ਆਪਣੀ ਵੱਖਰੀ ਸਟੇਜ ਲਾਈ

Channi set up his own separate stage: ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚਤਾਣ ਦੀਆਂ ਚਰਚਾਵਾਂ ਦਰਮਿਆਨ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਬਾਬਾ ਬਕਾਲਾ ਸਾਹਿਬ ਵਿਖੇ ਹੋਈ ਰੈਲੀ ਦੌਰਾਨ ਚੰਨੀ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਵੱਖਰਾ ਸਿਆਸੀ ਰੁਖ ਅਪਣਾਉਣ ਦੀਆਂ ਗੱਲਾਂ ਸਾਹਮਣੇ ਆਈਆਂ ਹਨ।

ਇਸ਼ਤਿਹਾਰ

ਰਿਪੋਰਟਾਂ ਮੁਤਾਬਕ, ਚੰਨੀ ਸਮਰਥਕਾਂ ਵੱਲੋਂ ਆਯੋਜਿਤ ਰੈਲੀ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਈ ਹੋਰ ਸੀਨੀਅਰ ਆਗੂਆਂ ਨੂੰ ਸੱਦਾ ਦਿੱਤਾ ਗਿਆ ਸੀ, ਪਰ ਉਹ ਸਮਾਗਮ ਵਿੱਚ ਸ਼ਾਮਲ ਨਹੀਂ ਹੋਏ। ਰੈਲੀ ਦੇ ਮੰਚ ਦੇ ਬੈਕਡ੍ਰਾਪ ਨੂੰ ਲੈ ਕੇ ਵੀ ਚਰਚਾ ਰਹੀ, ਜਿੱਥੇ ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੇ ਨਾਲ ਚੰਨੀ ਦੀ ਤਸਵੀਰ ਨੂੰ ਵੱਡੇ ਪੱਧਰ ’ਤੇ ਦਰਸਾਇਆ ਗਿਆ।

ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਵੀ ਲੁਧਿਆਣਾ ਵਿੱਚ ਹੋਈ ਇੱਕ ਕਾਂਗਰਸੀ ਰੈਲੀ ਦੌਰਾਨ ਚੰਨੀ ਗੁੱਟ ਵੱਲੋਂ ਵੱਖਰੀ ਤਾਕਤ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਕਾਰਨ ਪੰਜਾਬ ਕਾਂਗਰਸ ਵਿੱਚ ਧੜੇਬੰਦੀ ਅਤੇ ਨੇਤਾਵਾਂ ਵਿਚਾਲੇ ਸਿਆਸੀ ਦੂਰੀਆਂ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ।

ਬਾਬਾ ਬਕਾਲਾ ਦੀ ਰੈਲੀ ਦੌਰਾਨ ਚੰਨੀ ਦੇ ਕੁਝ ਸਮਰਥਕਾਂ ਨੇ ਉਨ੍ਹਾਂ ਨੂੰ ਭਵਿੱਖ ਵਿੱਚ ਮੁੱਖ ਮੰਤਰੀ ਦੇ ਚਿਹਰੇ ਵਜੋਂ ਅੱਗੇ ਲਿਆਉਣ ਦੀ ਗੱਲ ਵੀ ਕਹੀ। ਹਾਲਾਂਕਿ ਇਸ ਸਬੰਧੀ ਕਾਂਗਰਸ ਹਾਈਕਮਾਨ ਜਾਂ ਪੰਜਾਬ ਕਾਂਗਰਸ ਵੱਲੋਂ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News