Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਸੱਜਣ ਕੁਮਾਰ ਦੀ ਮੌਤ ਨੂੰ ਲੈ ਕੇ ਵਿਵਾਦ ਵਿਚਾਲੇ ਚੰਨੀ ਦਾ ਤਿੱਖਾ ਬਿਆਨ, ਪੜ੍ਹੋ ਕੀ ਕਿਹਾ ?

Channi statement over Sajjan Kumar’s death: ਚੰਡੀਗੜ੍ਹ: 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਮਾਮਲਿਆਂ ਦੇ ਦੋਸ਼ੀ ਰਹੇ ਸੱਜਣ ਕੁਮਾਰ ਦੀ ਮੌਤ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਸਾਬਕਾ ਪੰਜਾਬ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਚੰਨੀ ਨੇ ਕਿਹਾ ਕਿ ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਸੀ […]
By : Updated On: 22 Aug 2026 15:15:PM
ਸੱਜਣ ਕੁਮਾਰ ਦੀ ਮੌਤ ਨੂੰ ਲੈ ਕੇ ਵਿਵਾਦ ਵਿਚਾਲੇ ਚੰਨੀ ਦਾ ਤਿੱਖਾ ਬਿਆਨ, ਪੜ੍ਹੋ ਕੀ ਕਿਹਾ ?

Channi statement over Sajjan Kumar’s death: ਚੰਡੀਗੜ੍ਹ: 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਮਾਮਲਿਆਂ ਦੇ ਦੋਸ਼ੀ ਰਹੇ ਸੱਜਣ ਕੁਮਾਰ ਦੀ ਮੌਤ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਸਾਬਕਾ ਪੰਜਾਬ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਚੰਨੀ ਨੇ ਕਿਹਾ ਕਿ ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਸੀ ਅਤੇ ਉਸ ਦਾ ਨਾਮ ਲੈਣਾ ਵੀ ਪਾਪ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸੱਜਣ ਕੁਮਾਰ ਨੇ ਮਨੁੱਖਤਾ ਅਤੇ ਸਿੱਖਾਂ ਵਿਰੁੱਧ ਹੋਈ ਹਿੰਸਾ ਵਿੱਚ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਨੂੰ ਦੋ ਮਾਮਲਿਆਂ ਵਿੱਚ ਸਜ਼ਾ ਹੋਈ ਸੀ ਅਤੇ ਉਹ ਜੇਲ੍ਹ ਵਿੱਚ ਸਜ਼ਾ ਭੁਗਤਦਿਆਂ ਮਰਿਆ। ਚੰਨੀ ਨੇ ਕਿਹਾ ਕਿ ਅਜਿਹੇ ਵਿਅਕਤੀ ਲਈ ਹਮਦਰਦੀ ਜਾਂ ਸਨਮਾਨ ਦੀ ਕੋਈ ਥਾਂ ਨਹੀਂ ਹੋਣੀ ਚਾਹੀਦੀ।

ਇਸ਼ਤਿਹਾਰ

‘ਚੌਂਕ ਵਿੱਚ ਖੜ੍ਹਾ ਕਰਕੇ ਫਾਂਸੀ ਦੇਣੀ ਚਾਹੀਦੀ ਸੀ’
ਸਾਬਕਾ ਮੁੱਖ ਮੰਤਰੀ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਸੱਜਣ ਕੁਮਾਰ ਨੂੰ ਚੌਂਕ ਵਿੱਚ ਖੜ੍ਹਾ ਕਰਕੇ ਫਾਂਸੀ ਦਿੱਤੀ ਜਾਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ 1984 ਦੀ ਹਿੰਸਾ ਦੇ ਪੀੜਤ ਪਰਿਵਾਰਾਂ ਨੂੰ ਅੱਜ ਵੀ ਇਨਸਾਫ਼ ਦੀ ਉਡੀਕ ਹੈ।

‘ਸੱਜਣ ਕੁਮਾਰ ਸਾਡਾ ਰੋਲ ਮਾਡਲ ਨਹੀਂ ਹੋ ਸਕਦਾ’
ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲਿਆਂ ’ਤੇ ਵੀ ਚੰਨੀ ਨੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਅਜਿਹਾ ਵਿਅਕਤੀ ਕਦੇ ਵੀ ਉਨ੍ਹਾਂ ਜਾਂ ਪੰਜਾਬ ਦੇ ਲੋਕਾਂ ਲਈ ਰੋਲ ਮਾਡਲ ਨਹੀਂ ਹੋ ਸਕਦਾ। ਚੰਨੀ ਨੇ ਕਿਹਾ ਕਿ ਜੇਕਰ ਸਮਾਜ ਵਿੱਚ ਅਜਿਹੇ ਲੋਕਾਂ ਨੂੰ ਰੋਲ ਮਾਡਲ ਬਣਾਇਆ ਜਾਵੇਗਾ ਤਾਂ ਇਸ ਨਾਲ ਦੇਸ਼ ਦਾ ਨੁਕਸਾਨ ਹੋਵੇਗਾ। ਉਨ੍ਹਾਂ ਅਜਿਹੇ ਬਿਆਨ ਦੇਣ ਵਾਲਿਆਂ ਨੂੰ ਆਪਣੀ ਜ਼ੁਬਾਨ ਅਤੇ ਆਪਣੇ ਸ਼ਬਦਾਂ ’ਤੇ ਕਾਬੂ ਰੱਖਣ ਦੀ ਨਸੀਹਤ ਵੀ ਦਿੱਤੀ।

Read Latest News and Breaking News at Daily Post TV, Browse for more News

Ad
Ad

Punjab District News