Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

ਚਰਨਜੀਤ ਸਿੰਘ ਬਰਾੜ ਵੱਲੋਂ ਅਕਾਲੀ ਦਲ ਪੁਨਰ ਸੁਰਜੀਤ ਤੋਂ ਅਸਤੀਫਾ

Punjab News: ਚਰਨਜੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਾਰਟੀ ਨੂੰ ਲਿਖੇ ਪੱਤਰ ਵਿਚ ਚਰਨਜੀਤ ਸਿੰਘ ਬਰਾੜ ਨੇ ਕਿਹਾ, ਸਤਿਕਾਰਯੋਗ ਭਰਤੀ ਕਰਤਾ ਡੈਲੀਗੇਟ ਸਹਿਬਾਨ ਅਤੇ ਹਰੇਕ ਵਰਕਰ ਤੋਂ ਮੁਆਫ਼ੀ ਚਾਹੁੰਦਾ ਹੋਇਆ ਬੜੇ ਹੀ ਭਰੇ ਮਨ ਨਾਲ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ […]
Nishant Malyan
By : Updated On: 14 Jan 2026 17:52:PM
ਚਰਨਜੀਤ ਸਿੰਘ ਬਰਾੜ ਵੱਲੋਂ ਅਕਾਲੀ ਦਲ ਪੁਨਰ ਸੁਰਜੀਤ ਤੋਂ ਅਸਤੀਫਾ

Punjab News: ਚਰਨਜੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਾਰਟੀ ਨੂੰ ਲਿਖੇ ਪੱਤਰ ਵਿਚ ਚਰਨਜੀਤ ਸਿੰਘ ਬਰਾੜ ਨੇ ਕਿਹਾ, ਸਤਿਕਾਰਯੋਗ ਭਰਤੀ ਕਰਤਾ ਡੈਲੀਗੇਟ ਸਹਿਬਾਨ ਅਤੇ ਹਰੇਕ ਵਰਕਰ ਤੋਂ ਮੁਆਫ਼ੀ ਚਾਹੁੰਦਾ ਹੋਇਆ ਬੜੇ ਹੀ ਭਰੇ ਮਨ ਨਾਲ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਿਹਾਂ ਹਾਂ। ਭਾਵੇਕਿ ਆਪਣੇ ਹੱਥੀ ਮਕਾਨ ਬਣਾ ਕੇ ਛੱਡਣਾਂ ਬਹੁਤ ਔਖਾ ਹੁੰਦਾ ਹੈ, ਪਰ ਹਾਲਾਤ ਹੀ ਅਜਿਹੇ ਬਣ ਗਏ ਹਨ ਕਿ ਕੋਈ ਚਾਰਾ ਨਹੀ ਬਚਿਆ।

ਮੈਨੂੰ ਇਸ ਗੱਲ ਦਾ ਗਹਿਰਾ ਅਹਿਸਾਸ ਹੈ ਕਿ ਪੰਜ ਮੈਂਬਰੀ ਭਰਤੀ ਕਮੇਟੀ ਰਾਹੀਂ ਕਰਵਾਈ ਗਈ ਭਰਤੀ ਲਈ ਮੈ ਬਹੁਤ ਹੀ ਉਤਸ਼ਾਹਿਤ ਤਰੀਕੇ ਨਾਲ ਦਿਨ ਰਾਤ ਮਿਹਨਤ ਕਰਕੇ ਤੁਹਾਡੇ ਵਿਚੋਂ ਬਹੁਤ ਸਾਰਿਆਂ ਨੂੰ ਵਾਸਤਾ ਪਾ ਕੇ ਵੀ ਭਰਤੀ ਕਰਵਾਈ ਸੀ ਤੇ ਖ਼ਾਸ ਕਰ ਮਾਲਵੇ ਵਿਚ ਬਾਦਲ ਪਰਿਵਾਰ ਦਾ ਆਪਣਾਂ ਨਿੱਜੀ ਦਬਾਅ ਹੋਣ ਦੇ ਬਾਵਜੂਦ ਵੀ ਮਾਲਵੇ ਸਮੇਤ ਸਾਰੇ ਹੀ ਪੰਜਾਬ ਅਤੇ ਪੰਜਾਬ ਤੋ ਬਾਹਰ ਵੀ ਭਰਤੀ ਕਰਕੇ ਡੈਲੀਗੇਟ ਸਹਿਬਾਨ ਦੀ ਚੋਣ ਕਰਵਾਈ। ਜਿਸ ਨਾਲ ਸਭ ਨੂੰ ਆਸ ਬੱਝੀ ਕਿ ਪੰਥ ਤੇ ਪੰਜਾਬ ਪ੍ਰਸਤ ਨਵੀ ਨਰੋਈ ਲੀਡਰਸ਼ਿਪ ਚੁਣ ਕੇ ਪਾਰਟੀ ਦੀ ਪੁਨਰ ਸੁਰਜੀਤੀ ਹੋਵੇਗੀ।

ਪਰ ਬੜੇ ਭਰੇ ਮਨ ਨਾਲ ਕਹਿਣਾ ਪੈ ਰਿਹਾ ਹੈ ਕਿ ਜਿਸ ਤਰਾਂ ਸ਼੍ਰੋਮਣੀ ਅਕਾਲੀ ਦਲ ਨੇ ਸਿਧਾਂਤਕ ਤੌਰ ‘ਤੇ ਬੜੀਆਂ ਵੱਡੀਆਂ ਕੁਤਾਹੀਆਂ ਕੀਤੀਆਂ ਸਨ, ਜਿਸ ਕਰਕੇ ਮੇਰੇ ਪਰਿਵਾਰ ਦੀ ਮੁੱਢ ਤੋਂ ਹੀ ਬਾਦਲ ਪਰਿਵਾਰ ਨਾਲ ਸਿਆਸੀ ਤੋਂ ਬਣੀ ਪਰਿਵਾਰਕ ਸਾਂਝ ਨੂੰ ਵੀ ਛੱਡਿਆ ਸੀ। ਭਾਵੇਂ ਪਾਰਟੀ ਪ੍ਰਧਾਨ ਨਾਲ ਸਿਧਾਂਤਕ ਵਿਚਾਰਾਂ ਦੇ ਵਖਰੇਵਿਆਂ ਦੇ ਬਾਵਜੂਦ ਉਥੇ ਜਾਤੀ ਤੌਰ ‘ਤੇ ਇੱਜ਼ਤ ਮਾਣ ਵਿਚ ਕੋਈ ਕਮੀ ਨਹੀ ਸੀ। ਪਰ ਸਿਧਾਂਤਕ ਤੌਰ ‘ਤੇ ਆਈਆਂ ਵੱਡੀਆਂ ਊਣਤਾਈਆਂ ਕਰਕੇ ਸਾਰਾ ਕੁਝ ਖ਼ੁਦ ਛੱਡ ਕੇ ਸੁਧਾਰ ਵੱਲ ਨੂੰ ਹੋ ਤੁਰਿਆ ਸੀ। ਪਰ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਅੱਜ ਨਵੀਂ ਪਾਰਟੀ ਦੀ ਪੁਨਰ ਸੁਰਜੀਤੀ ਵਿਚ ਵੀ ਸਿਧਾਤਾਂ ‘ਤੇ ਪਹਿਰਾ ਨਹੀ ਦਿੱਤਾ ਜਾ ਰਿਹਾ ਹੈ।

ਇਥੋਂ ਤੱਕ ਕਿ ਮਿਤੀ 11 ਅਗਸਤ ਨੂੰ ਪਾਰਟੀ ਪ੍ਰਧਾਨ ਦੀ ਚੋਣ ਤੋਂ ਬਾਅਦ ਪੰਜ ਮਹੀਨੇ ਵਿਚ ਕਿਸੇ ਵੀ ਲੋਕ ਮੁੱਦਿਆਂ ਲਈ ਧਰਤੀ ‘ਤੇ ਕਿਤੇ ਵੀ ਲੜਦੇ ਨਜ਼ਰ ਨਹੀ ਆਏ ਅਤੇ ਨਾ ਹੀ ਪਾਰਟੀ ਨੂੰ ਕੋਈ ਵੀ ਠੋਸ ਪ੍ਰੋਗਰਾਮ ਦਿੱਤਾ ਗਿਆ, ਜਿਸ ਕਰਕੇ ਭਰਤੀ ਕਰਨ ਵਾਲੇ ਹਰੇਕ ਵਰਕਰ ਦਾ ਮਨੋਬਲ ਲਗਭਗ ਟੁੱਟ ਚੁੱਕਿਆ ਹੈ।ਆਸ ਕਰਦਾਂ ਹਾਂ ਕਿ ਪੁਨਰ ਸੁਰਜੀਤੀ ਲਈ ਸੁਧਾਰ ਦੇ ਰਸਤੇ ਤੋਂ ਭਟਕੀ ਹੋਈ ਲੀਡਰਸ਼ਿਪ ਹਾਲੇ ਵੀ ਆਪਣੇ ਆਪ ਨੂੰ ਦਰੁੱਸਤ ਕਰ ਲਵੇ ਤਾਂ ਪਾਰਟੀ ‘ਚ ਸੁਧਾਰ ਹੋ ਸਕਦਾ ਹੈ ਤੇ ਪਾਰਟੀ ਕਾਮਯਾਬ ਹੋਵੇ ਮੇਰੀਆਂ ਪਾਰਟੀ ਲਈ ਇਹੀ ਸੁਭਕਾਮਨਾਵਾਂ ਹਨ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News