Shiromani Akali Dal ਦੀ ਸ਼ਿਕਾਇਤ ‘ਤੇ ਮੁੱਖ ਚੋਣ ਕਮਿਸ਼ਨ ਵੱਲੋਂ DGP ਪੰਜਾਬ ਤਲਬ
Punjab DGP News: ਭਾਰਤੀ ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਾਇਰ ਕੀਤੀਆਂ ਸ਼ਿਕਾਇਤਾਂ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ 25 ਨਵੰਬਰ ਨੂੰ ਤਲਬ ਕੀਤਾ ਹੈ। ਡੀਜੀਪੀ ਨੂੰ ਦਿੱਲੀ ਦਫ਼ਤਰ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਦੱਸ ਦਈਏ ਕਿ ਤਰਨਤਾਰਨ ਚੋਣ ਪ੍ਰਚਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਵਰਕਰਾਂ ਵਿਰੁੱਧ ਐਫਆਈਆਰਜ਼ […]
By :
Amritpal Singh
Updated On: 18 Nov 2025 12:14:PM
Punjab DGP News: ਭਾਰਤੀ ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਾਇਰ ਕੀਤੀਆਂ ਸ਼ਿਕਾਇਤਾਂ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ 25 ਨਵੰਬਰ ਨੂੰ ਤਲਬ ਕੀਤਾ ਹੈ। ਡੀਜੀਪੀ ਨੂੰ ਦਿੱਲੀ ਦਫ਼ਤਰ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ।
ਦੱਸ ਦਈਏ ਕਿ ਤਰਨਤਾਰਨ ਚੋਣ ਪ੍ਰਚਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਵਰਕਰਾਂ ਵਿਰੁੱਧ ਐਫਆਈਆਰਜ਼ ਦਰਜ ਕਰਨ ਦੀਆਂ ਸ਼ਿਕਾਇਤਾਂ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।
ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਚੋਣ ਕਮਿਸ਼ਨ ਨੇ ਚੋਣ ਦੇ ਤਹਿਤ ਹੋਈਆਂ ਸ਼ਿਕਾਇਤਾਂ ਸਬੰਧੀ ਰਿਪਰੋਟ ਮੰਗੀ ਸੀ।
ਦੱਸ ਦਈਏ ਕਿ ਪੰਜਾਬ ਦੇ ਡੀਜੀਪੀ ਗੌਰਵ ਯਾਦਵ ’ਤੇ ਗਲ਼ਤ ਐਫਆਈਆਰ ਕੀਤੇ ਜਾਣ ਦੇ ਇਲਜ਼ਾਮ ਲੱਗੇ ਸੀ।