Banner
Banner

ਮੁੱਖ ਮੰਤਰੀ ਭਗਵੰਤ ਮਾਨ ਨੇ 24 ਸਤੰਬਰ ਨੂੰ ਕੈਬਿਨੇਟ ਦੀ ਅਹਿਮ ਮੀਟਿੰਗ ਸੱਦੀ

Punjab Cabinet Meeting: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 24 ਸਤੰਬਰ ਨੂੰ ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਸੀਐਮ ਹਾਊਸ (ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼) ਵਿਖੇ ਹੋਣੀ ਹੈ। ਫੈਸਲਿਆਂ ਦੀ ਉਡੀਕ ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਦੌਰਾਨ ਕਈ ਮਹੱਤਵਪੂਰਨ ਸਰਕਾਰੀ ਫੈਸਲਿਆਂ ਨੂੰ ਅੰਤਿਮ […]
Khushi
By : Updated On: 22 Sep 2025 22:31:PM
ਮੁੱਖ ਮੰਤਰੀ ਭਗਵੰਤ ਮਾਨ ਨੇ 24 ਸਤੰਬਰ ਨੂੰ ਕੈਬਿਨੇਟ ਦੀ ਅਹਿਮ ਮੀਟਿੰਗ ਸੱਦੀ

Punjab Cabinet Meeting: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 24 ਸਤੰਬਰ ਨੂੰ ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਸੀਐਮ ਹਾਊਸ (ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼) ਵਿਖੇ ਹੋਣੀ ਹੈ।

ਫੈਸਲਿਆਂ ਦੀ ਉਡੀਕ

ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਦੌਰਾਨ ਕਈ ਮਹੱਤਵਪੂਰਨ ਸਰਕਾਰੀ ਫੈਸਲਿਆਂ ਨੂੰ ਅੰਤਿਮ ਰੂਪ ਦਿੱਤਾ ਜਾ ਸਕਦਾ ਹੈ। ਹਾਲਾਂਕਿ, ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ, ਪਰ ਸਰਕਾਰੀ ਸੂਤਰਾਂ ਅਨੁਸਾਰ, ਇਸ ਮੀਟਿੰਗ ਨੂੰ ਵਿਧਾਨ ਸਭਾ ਦੇ ਆਉਣ ਵਾਲੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਦੀ ਤਿਆਰੀ ਵਜੋਂ ਵੀ ਦੇਖਿਆ ਜਾ ਰਿਹਾ ਹੈ।

26 ਤੋਂ 29 ਸਤੰਬਰ ਤੱਕ ਵਿਸ਼ੇਸ਼ ਸੈਸ਼ਨ

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਸਬੰਧਤ ਮੁੱਦੇ ‘ਤੇ 26 ਤੋਂ 29 ਸਤੰਬਰ ਤੱਕ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਬੁਲਾਇਆ ਹੈ। ਸੰਭਾਵਨਾ ਹੈ ਕਿ ਇਸ ਸੈਸ਼ਨ ਦੌਰਾਨ ‘ਜਿਸ ਦਾ ਖੇਤ, ਉਸ ਦੀ ਰੇਟ’ ਐਕਟ ਲਿਆਂਦਾ ਜਾਵੇਗਾ।

ਇਸ ਤੋਂ ਇਲਾਵਾ, ਕਿਸਾਨੀ ਮੁੱਦਿਆਂ, ਹੜ੍ਹਾਂ ਦੇ ਨੁਕਸਾਨ ਲਈ ਮੁਆਵਜ਼ਾ ਅਤੇ ਆਮ ਆਦਮੀ ਲਈ ਲਾਭਦਾਇਕ ਨੀਤੀਆਂ ‘ਤੇ ਵੀ ਫੈਸਲੇ ਲਏ ਜਾ ਸਕਦੇ ਹਨ।

Read Latest News and Breaking News at Daily Post TV, Browse for more News

Ad
Ad