Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

ਪਾਵਨ ਸਰੂਪਾਂ ਦੇ ਮਾਮਲੇ ’ਤੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਸੰਗਤਾਂ ਨੂੰ ਕਰ ਰਹੇ ਹਨ ਗੁੰਮਰਾਹ- ਐਡਵੋਕੇਟ ਧਾਮੀ

ਅੰਮ੍ਰਿਤਸਰ– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਨੂੰ ਉਹ ਤੱਥਾਂ ਸਹਿਤ ਭਲਕੇ ਸੰਗਤਾਂ ਸਾਹਮਣੇ ਰੱਖਣਗੇ। ਉਨ੍ਹਾਂ ਕਿਹਾ ਕਿ ਲੰਘੇ ਕੱਲ੍ਹ ਹੀ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਕੀਤੇ ਗਏ ਆਦੇਸ਼ ਵਿਚ ਇਹ ਸਪੱਸ਼ਟ ਕੀਤਾ […]
Nishant Malyan
By : Updated On: 29 Dec 2025 19:05:PM
ਪਾਵਨ ਸਰੂਪਾਂ ਦੇ ਮਾਮਲੇ ’ਤੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਸੰਗਤਾਂ ਨੂੰ ਕਰ ਰਹੇ ਹਨ ਗੁੰਮਰਾਹ- ਐਡਵੋਕੇਟ ਧਾਮੀ
Harjinder Singh Dhami

ਅੰਮ੍ਰਿਤਸਰ– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਨੂੰ ਉਹ ਤੱਥਾਂ ਸਹਿਤ ਭਲਕੇ ਸੰਗਤਾਂ ਸਾਹਮਣੇ ਰੱਖਣਗੇ। ਉਨ੍ਹਾਂ ਕਿਹਾ ਕਿ ਲੰਘੇ ਕੱਲ੍ਹ ਹੀ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਕੀਤੇ ਗਏ ਆਦੇਸ਼ ਵਿਚ ਇਹ ਸਪੱਸ਼ਟ ਕੀਤਾ ਸੀ ਕਿ ਇਸ ਮਾਮਲੇ ’ਤੇ ਕੋਈ ਵੀ ਸਿਆਸਤ ਕਰਨ ਦੀ ਕੁਤਾਹੀ ਨਾ ਕਰੇ, ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਇਸ ਮਾਮਲੇ ’ਤੇ ਸੰਗਤਾਂ ਨੂੰ ਗੁੰਮਰਾਹ ਕਰਨ ਦਾ ਯਤਨ ਕਰ ਰਹੇ ਹਨ।

ਇਸ਼ਤਿਹਾਰ


ਐਡਵੋਕੇਟ ਧਾਮੀ ਨੇ ਕਿਹਾ ਕਿ ਉਹ ਭਲਕੇ 30 ਦਸੰਬਰ 2025 ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਮੀਡੀਆ ਨੂੰ ਸੰਬੋਧਨ ਹੋਣਗੇ ਅਤੇ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਗਈ ਹਰ ਕਾਰਵਾਈ ਨੂੰ ਤੱਥਾਂ ਸਹਿਤ ਸੰਗਤਾਂ ਦੇ ਸਨਮੁਖ ਰੱਖਣਗੇ। ਉਨ੍ਹਾਂ ਸੰਗਤਾਂ ਨੂੰ ਇਸ ਮਾਮਲੇ ’ਤੇ ਕੀਤੀ ਜਾ ਰਹੀ ਸਿਆਸਤ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ।

Read Latest News and Breaking News at Daily Post TV, Browse for more News

Ad
Ad

Punjab District News