Ferozepur Drone Attack: ਸੀਐਮ ਮਾਨ ਨੇ ਐਲਾਨ ਕੀਤਾ ਹੈ ਕਿ ਸਰਕਾਰ ਜੰਗ ਜਾਂ ਅੱਤਵਾਦੀ ਹਮਲਿਆਂ ਵਿੱਚ ਜ਼ਖਮੀ ਹੋਏ ਹਰੇਕ ਨਾਗਰਿਕ ਦੀ ਦੇਖਭਾਲ ਕਰੇਗੀ।
CM Mann visit GMC Ludhiana: ਮੁੱਖ ਮੰਤਰੀ ਭਗਵੰਤ ਮਾਨ ਫਿਰੋਜ਼ਪੁਰ ‘ਚ ਡਰੋਨ ਹਮਲੇ ਦੇ ਜ਼ਖ਼ਮੀਆਂ ਨੂੰ ਮਿਲਣ ਲਈ ਲੁਧਿਆਣਾ ਦੇ ਸਰਕਾਰੀ ਮੈਡੀਕਲ ਕਾਲਜ (GMC) ਪਹੁੰਚਣਗੇ। ਪੰਜਾਬ ਸਰਕਾਰ ਫਰਿਸ਼ਤੇ ਯੋਜਨਾ ਤਹਿਤ ਜ਼ਖਮੀਆਂ ਦੇ ਇਲਾਜ ਦਾ ਸਾਰਾ ਖਰਚਾ ਚੁੱਕ ਰਹੀ ਹੈ।
ਦੱਸ ਦਈਏ ਕਿ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਸਰਕਾਰ ਜੰਗ ਜਾਂ ਅੱਤਵਾਦੀ ਹਮਲਿਆਂ ਵਿੱਚ ਜ਼ਖਮੀ ਹੋਏ ਹਰੇਕ ਨਾਗਰਿਕ ਦੀ ਦੇਖਭਾਲ ਕਰੇਗੀ। ਜ਼ਖਮੀਆਂ ਨੂੰ ਸਭ ਤੋਂ ਵਧੀਆ ਇਲਾਜ ਮੁਹੱਈਆ ਕਰਵਾਇਆ ਜਾਵੇਗਾ ਅਤੇ ਸਰਕਾਰ ਮਨੁੱਖਤਾ ਅਤੇ ਜ਼ਿੰਮੇਵਾਰੀ ਨਾਲ ਉਨ੍ਹਾਂ ਦੇ ਨਾਲ ਖੜ੍ਹੀ ਹੈ।